ਅਣਪਛਾਤੇ ਵਾਹਨ ਨੇ ਮੋਟਰਸਾਈਕਲ ਸਵਾਰ 2 ਨੌਜਵਾਨਾਂ ਨੂੰ ਮਾਰੀ ਟੱਕਰ, ਇਕ ਦੀ ਮੌਤ

Saturday, Dec 09, 2023 - 10:43 AM (IST)

ਗੁਰਦਾਸਪੁਰ (ਵਿਨੋਦ)- ਬੀਤੀ ਦੇਰ ਰਾਤ ਮੰਗਲ ਸੈਨ ਪੁਲੀ ਦੇ ਨੇੜੇ ਮੋਟਰਸਾਈਕਲ ਸਵਾਰ 2 ਨੌਜਵਾਨਾਂ ਨੂੰ ਅਣਪਛਾਤੇ ਵਾਹਨ ਚਾਲਕ ਵੱਲੋਂ ਟੱਕਰ ਮਾਰਨ ’ਤੇ ਇਕ ਨੌਜਵਾਨ ਜ਼ਖ਼ਮੀ ਹੋ ਗਿਆ, ਜਦੋਂਕਿ ਇਕ ਦੀ ਮੌਕੇ ’ਤੇ ਹੀ ਮੌਤ ਹੋ ਗਈ ਹੈ। ਜਾਣਕਾਰੀ ਦਿੰਦਿਆਂ ਥਾਣਾ ਸਦਰ ਦੇ ਮੁਖੀ ਅਮਨਦੀਪ ਸਿੰਘ ਨੇ ਦੱਸਿਆ ਹੈ ਕਿ ਮ੍ਰਿਤਕ ਨੌਜਵਾਨ ਮੰਗਲ ਨਿਵਾਸੀ ਬੰਦੇਸ਼ਾਂ ਦੇ ਪਿਤਾ ਸੁਖਵਿੰਦਰ ਸਿੰਘ ਨੇ ਦਿੱਤੇ ਹੋਏ ਆਪਣੇ ਬਿਆਨਾਂ ’ਚ ਦੱਸਿਆ ਕਿ ਉਸ ਦਾ ਪੁੱਤਰ ਅਤੇ ਉਸ ਨਾਲ ਉਸ ਦਾ ਸਾਥੀ ਦਲਬੀਰ ਸਿੰਘ ਉਰਫ ਰਿੰਕੂ ਪੁੱਤਰ ਜੋਗਿੰਦਰ ਸਿੰਘ ਨਿਵਾਸੀ ਪਿੰਡ ਇੰਦਰਾਣਾ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਗੁਰਦਾਸਪੁਰ ਤੋਂ ਦੇਰ ਰਾਤ ਵਾਪਸ ਆ ਰਹੇ ਸਨ ਤਾਂ ਜਦੋਂ ਉਹ ਮੰਗਲ ਸੈਨ ਪੁਲੀ ਦੇ ਨੇੜੇ ਪਹੁੰਚੇ ਤਾਂ ਕਿਸੇ ਅਣਪਛਾਤੇ ਵਾਹਨ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਜਿਸ ਨਾਲ ਦਲਬੀਰ ਸਿੰਘ ਉਰਫ ਰਿੰਕੂ ਗੰਭੀਰ ਰੂਪ ’ਚ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਦਾਖਲ ਕਰਵਾਇਆ ਗਿਆ।

ਇਹ ਵੀ ਪੜ੍ਹੋ-  ਇੰਗਲੈਂਡ ’ਚ ਪਤੀ ਵਲੋਂ ਕਤਲ ਕੀਤੀ ਮਹਿਕ ਦੀ ਪਿੰਡ ਪਹੁੰਚੀ ਲਾਸ਼, ਧੀ ਨੂੰ ਮ੍ਰਿਤਕ ਦੇਖ ਧਾਹਾਂ ਮਾਰ ਰੋਈ ਮਾਂ

ਜਦੋਂਕਿ ਹਸਪਤਾਲ ਦੇ ਡਾਕਟਰਾਂ ਵੱਲੋਂ ਮੰਗਲ ਨੂੰ ਮ੍ਰਿਤਕ ਕਰਾਰ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਹੈ ਕਿ ਉਨ੍ਹਾਂ ਵੱਲੋਂ ਅਣਪਛਾਤੇ ਵਾਹਨ ਚਾਲਕ ’ਤੇ ਮਾਮਲਾ ਦਰਜ ਕਰ ਕੇ ਵਾਹਨ ਚਾਲਕ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਮ੍ਰਿਤਕ ਨੌਜਵਾਨ ਦਾ ਸਿਵਲ ਹਸਪਤਾਲ ਗੁਰਦਾਸਪੁਰ ਤੋਂ ਪੋਸਟਮਾਰਟਮ ਕਰਵਾ ਕੇ ਲਾਸ਼ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਜਾਵੇਗੀ।

 ਇਹ ਵੀ ਪੜ੍ਹੋ-  ਯੂਕੇ ਦੇ ਨਵੇਂ ਵੀਜ਼ਾ ਨਿਯਮਾਂ ਨਾਲ ਪੰਜਾਬ 'ਚ ਕਾਨਟਰੈਕਟ ਵਿਆਹਾਂ 'ਤੇ ਪੈ ਸਕਦੈ ਵੱਡਾ ਅਸਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News