ਅਣਪਛਾਤੇ ਵਾਹਨ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, 2 ਨੌਜਵਾਨ ਜ਼ਖ਼ਮੀ

Tuesday, May 28, 2024 - 04:57 PM (IST)

ਅਣਪਛਾਤੇ ਵਾਹਨ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, 2 ਨੌਜਵਾਨ ਜ਼ਖ਼ਮੀ

ਬਟਾਲਾ (ਸਾਹਿਲ) : ਇਕ ਤੇਜ਼ ਰਫ਼ਤਾਰ ਅਣਪਛਾਤੇ ਵਾਹਨ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਕੇ 2 ਨੌਜਵਾਨਾਂ ਨੂੰ ਗੰਭੀਰ ਜ਼ਖਮੀ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ ਮਨਜੀਤ ਸਿੰਘ ਪੁੱਤਰ ਗੁਰਦਿਆਲ ਸਿੰਘ ਵਾਸੀ ਬਟਾਲਾ, ਜੋ ਕਿ ਆਪਣੇ ਮੋਟਰਸਾਈਕਲ ਪਲਸਰ ’ਤੇ ਸਵਾਰ ਹੋ ਕੇ ਆਪਣੇ ਸਾਥੀ ਗੁਰਕਰਨ ਸਿੰਘ ਦੇ ਨਾਲ ਬਟਾਲਾ ਵਾਲੀ ਸਾਈਡ ਨੂੰ ਜਾ ਰਿਹਾ ਸੀ ਕਿ ਰਸਤੇ ਵਿਚ ਸਾਹਮਣੇ ਤੋਂ ਆ ਰਹੇ ਇਕ ਤੇਜ਼ ਰਫਤਾਰ ਅਣਪਛਾਤੇ ਵਾਹਨ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ, ਜਿਸ ਦੇ ਸਿੱਟੇ ਵਜੋਂ ਇਹ ਦੋਵੇਂ ਨੌਜਵਾਨ ਸੜਕ ’ਤੇ ਡਿੱਗਣ ਨਾਲ ਗੰਭੀਰ ਜ਼ਖਮੀ ਹੋ ਗਏ।

ਇਹ ਵੀ ਪੜ੍ਹੋ- ਭਵਿੱਖ 'ਚ ਮਨੁੱਖਤਾ ਲਈ ਘਾਤਕ ਸਿੱਧ ਹੋਵੇਗੀ ਗਲੋਬਲ ਵਾਰਮਿੰਗ, ਮਾਹਿਰਾਂ ਨੇ ਵੱਧ ਤੋਂ ਵੱਧ ਰੁੱਖ ਲਗਾਉਣ ਦੀ ਦਿੱਤੀ ਸਲਾਹ

ਇਹ ਹਾਦਸਾ ਹੁੰਦਾ ਦੇਖ ਤੁਰੰਤ ਬਲਵਿੰਦਰ ਸਿੰਘ ਨਾਮ ਦੇ ਇਕ ਰਾਹਗੀਰ ਵੱਲੋਂ ਉਕਤ ਦੋਵਾਂ ਨੌਜਵਾਨਾਂ ਨੂੰ ਆਪਣੀ ਗੱਡੀ ਵਿਚ ਬਿਠਾ ਕੇ ਬਟਾਲਾ ਦੇ ਇਕ ਨਿੱਜੀ ਹਸਪਤਾਲ ’ਚ ਦਾਖਲ ਕਰਵਾਇਆ ਗਿਆ, ਜਿਥੇ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ- ਤੇਜ਼ ਗਰਮੀ ਤੇ ਲੂ ਨੇ ਲੋਕਾਂ ਦਾ ਜੀਣਾ ਕੀਤਾ ਮੁਹਾਲ, ਸਭ ਤੋਂ ਜ਼ਿਆਦਾ ਮਜ਼ਦੂਰਾਂ ਨੂੰ ਪੈ ਰਹੀ ਮਾਰ, ਕਾਰੋਬਾਰ ਹੋਏ ਠੱਪ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Shivani Bassan

Content Editor

Related News