ਅਣਪਛਾਤੇ ਵਿਅਕਤੀ ਵੱਲੋਂ ਮਹਿਲਾ ਵਧੀਕ ਸੈਸ਼ਨ ਜੱਜ ’ਤੇ ਹਮਲਾ, ਡਟ ਕੇ ਮੁਕਾਬਲਾ ਕਰਨ ’ਤੇ ਮੁਲਜ਼ਮ ਹੋਇਆ ਫ਼ਰਾਰ
Sunday, Jan 28, 2024 - 11:56 AM (IST)
ਅੰਮ੍ਰਿਤਸਰ (ਜਸ਼ਨ)- ਵੀਰਵਾਰ ਸਵੇਰੇ ਰਣਜੀਤ ਐਵੇਨਿਊ ਵਿਚ ਸੈਰ ਕਰ ਰਹੀ ਮਹਿਲਾ ਵਧੀਕ ਜੱਜ ’ਤੇ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਅਚਾਨਕ ਹਮਲਾ ਕਰ ਦਿੱਤਾ ਗਿਆ। ਜਦੋਂ ਮਹਿਲਾ ਜੱਜ ਨੇ ਜ਼ੋਰਦਾਰ ਜਵਾਬੀ ਕਾਰਵਾਈ ਕੀਤੀ ਤਾਂ ਮੁਲਜ਼ਮ ਤੁਰੰਤ ਮੌਕੇ ਤੋਂ ਫ਼ਰਾਰ ਹੋ ਗਿਆ। ਇਸ ਸਬੰਧੀ ਰਣਜੀਤ ਐਵੇਨਿਊ ਪੁਲਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਕੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਇਸ ਮਾਮਲੇ ’ਤੇ ਵਿਸ਼ੇਸ਼ ਧਿਆਨ ਦੇ ਰਹੀ ਹੈ ਅਤੇ ਹਰ ਪਹਿਲੂ ਤੋਂ ਇਸ ਨੂੰ ਦੇਖ ਰਹੀ ਹੈ। ਪੁਲਸ ਇਲਾਕੇ ਦੇ ਸੀ. ਸੀ. ਟੀ. ਵੀ ਫੁਟੇਜ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ। ਪੁਲਸ ਨੇ ਮਹਿਲਾ ਜੱਜ ਦਾ ਮੈਡੀਕਲ ਵੀ ਕਰਵਾਇਆ ਹੈ।
ਇਹ ਵੀ ਪੜ੍ਹੋ : ਸ਼੍ਰੋਮਣੀ ਕਮੇਟੀ ਚੋਣਾਂ ਲਈ ਹਰ ਸਿੱਖ ਵੋਟ ਬਣਾਉਣ ਦੀ ਆਪਣੀ ਜ਼ਿੰਮੇਵਾਰੀ ਸਮਝੇ: ਐਡਵੋਕੇਟ ਧਾਮੀ
ਪ੍ਰਾਪਤ ਜਾਣਕਾਰੀ ਅਨੁਸਾਰ ਮਹਿਲਾ ਜੱਜ ਨੇ ਪੁਲਸ ਨੂੰ ਦੱਸਿਆ ਕਿ ਉਹ ਵੀਰਵਾਰ ਸਵੇਰੇ 5 ਵਜੇ ਦੇ ਕਰੀਬ ਰਣਜੀਤ ਐਵੇਨਿਊ ਇਲਾਕੇ ਦੇ ਪਾਰਕ ’ਚ ਸੈਰ ਕਰ ਰਹੀ ਸੀ। ਇਸੇ ਦੌਰਾਨ ਪਿੱਛੇ ਤੋਂ ਇਕ ਅਣਪਛਾਤੇ ਵਿਅਕਤੀ ਨੇ ਆ ਕੇ ਉਸ ’ਤੇ ਹਮਲਾ ਕਰ ਦਿੱਤਾ। ਹਮਲੇ ਦੌਰਾਨ ਜਦੋਂ ਉਸ ਨੇ ਬੜੀ ਹਿੰਮਤ ਦਿਖਾਉਂਦੇ ਹੋਏ ਮੁਲਜ਼ਮ ਦਾ ਦਲੇਰੀ ਨਾਲ ਮੁਕਾਬਲਾ ਕੀਤਾ ਅਤੇ ਰੌਲਾ ਪਾਇਆ ਤਾਂ ਮੁਲਜ਼ਮ ਸੰਘਣੀ ਧੁੰਦ ਦਾ ਫਾਇਦਾ ਉਠਾਉਂਦੇ ਹੋਏ ਮੌਕੇ ਤੋਂ ਫ਼ਰਾਰ ਹੋ ਗਏ। ਮਹਿਲਾ ਜੱਜ ਨੂੰ ਦਿੱਤੀ ਸ਼ਿਕਾਇਤ ’ਚ ਉਸ ਨੇ ਕਿਹਾ ਹੈ ਕਿ ਸਵੇਰੇ ਸੜਕਾਂ ’ਤੇ ਸੰਘਣੀ ਧੁੰਦ ਹੋਣ ਕਾਰਨ ਉਹ ਮੁਲਜ਼ਮ ਦਾ ਚਿਹਰਾ ਚੰਗੀ ਤਰ੍ਹਾਂ ਨਹੀਂ ਪਛਾਣ ਸਕੀ ਅਤੇ ਮੁਲਜ਼ਮ ਫ਼ਰਾਰ ਹੋ ਗਿਆ।
ਇਹ ਵੀ ਪੜ੍ਹੋ : ਮਲੇਸ਼ੀਅਨ ਏਅਰਲਾਈਨ ਦੀ ਫਲਾਈਟ ਰੱਦ, ਯਾਤਰੀਆਂ ’ਚ ਰੋਸ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8