ਸ੍ਰੀ ਦਰਬਾਰ ਸਾਹਿਬ ਵਿਖੇ ਇਸ਼ਨਾਨ ਕਰਨ ਸਮੇਂ ਇਕ ਵਿਅਕਤੀ ਦੀ ਹੋਈ ਮੌਤ
Saturday, Mar 04, 2023 - 06:13 PM (IST)

ਤਰਨਤਾਰਨ (ਰਮਨ)- ਸਥਾਨਕ ਸ੍ਰੀ ਦਰਬਾਰ ਸਾਹਿਬ ਵਿਖੇ ਇਕ ਵਿਅਕਤੀ ਦੀ ਇਸ਼ਨਾਨ ਕਰਨ ਸਮੇਂ ਅਚਾਨਕ ਮੌਤ ਹੋਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਛਾਣ ਕਰਨ ਲਈ ਉਸ ਦੀ ਲਾਸ਼ ਨੂੰ ਪੁਲਸ ਨੇ ਸਿਵਲ ਹਸਪਤਾਲ ਵਿਖੇ ਡੈੱਡ ਹਾਊਸ ਵਿਖੇ ਰੱਖ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਦਿੰਦੇ ਹੋਏ ਮੈਨੇਜਰ ਸ੍ਰੀ ਦਰਬਾਰ ਸਾਹਿਬ ਧਰਵਿੰਦਰ ਸਿੰਘ ਮਾਨੋਚਾਹਲ ਨੇ ਦੱਸਿਆ ਕਿ ਸ਼ਨੀਵਾਰ ਸ਼ਾਮ ਕਰੀਬ 4 ਵਜੇ ਸੇਵਾਦਾਰਾਂ ਵਲੋਂ ਉਨ੍ਹਾਂ ਨੂੰ ਸੂਚਨਾ ਦਿੱਤੀ ਗਈ ਕਿ ਨੂਰਦੀ ਅੱਡਾ ਵਾਲੀ ਬਾਈ ਵਿਖੇ ਪਰਿਕਰਮਾ ਨਜ਼ਦੀਕ ਇਸ਼ਨਾਨ ਕਰਨ ਸਮੇਂ ਇਕ ਵਿਅਕਤੀ ਦਾ ਦਿਹਾਂਤ ਹੋ ਗਿਆ ਹੈ, ਜਿਸ ਦੀ ਵਜ੍ਹਾ ਦਿਲ ਦਾ ਦੌਰਾ ਪੈਣਾ ਵੀ ਹੋ ਸਕਦੀ ਹੈ।
ਇਹ ਵੀ ਪੜ੍ਹੋ- ਮੂਸੇਵਾਲਾ ਪਿੰਡ ਤੋਂ ਆਈ ਦੁਖਦਾਇਕ ਖ਼ਬਰ, ਕਰਜ਼ੇ ਤੋਂ ਪ੍ਰੇਸ਼ਾਨ ਦੋ ਭੈਣਾਂ ਦੇ ਇਕਲੌਤੇ ਭਰਾ ਨੇ ਕੀਤੀ ਖ਼ੁਦਕੁਸ਼ੀ
ਉਨ੍ਹਾਂ ਦੱਸਿਆ ਕਿ ਸਮੂਹ ਸੇਵਾਦਾਰ ਜਦੋਂ ਮੌਕੇ ’ਤੇ ਪੁੱਜੇ ਤਾਂ ਉਸਦੀ ਦੀ ਮੌਤ ਹੋ ਚੁੱਕੀ ਸੀ, ਜਿਸ ਦੀ ਜ਼ੇਬ ਵਿਚੋਂ ਮਿਲੇ ਲੌਕ ਲੱਗੇ ਮੋਬਾਇਲ ਫੋਨ ਰਾਹੀਂ ਪਰਿਵਾਰਕ ਮੈਂਬਰਾਂ ਤੱਕ ਪਹੁੰਚ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰ ਉਸ ਦੀ ਪਹਿਚਾਣ ਨਹੀਂ ਹੋ ਪਾਈ। ਜਿਸ ਤੋਂ ਬਾਅਦ ਥਾਣਾ ਸਿਟੀ ਤਰਨਤਾਰਨ ਦੀ ਪੁਲਸ ਨੂੰ ਇਸ ਬਾਬਤ ਸੂਚਨਾ ਦੇ ਦਿੱਤੀ ਗਈ, ਜਿਨ੍ਹਾਂ ਵਲੋਂ ਮ੍ਰਿਤਕ ਦੀ ਲਾਸ਼ ਨੂੰ ਸਿਵਲ ਹਸਪਤਾਲ ਤਰਨਤਾਰਨ ਵਿਖੇ ਡੈੱਡ ਹਾਊਸ ਅੰਦਰ 72 ਘੰਟੇ ਤੱਕ ਪਹਿਚਾਣ ਲਈ ਰੱਖ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- SGPC ਦੀ ਵਿਸ਼ੇਸ਼ ਇਕੱਤਰਤਾ 'ਚ ਲਏ ਗਏ ਵੱਡੇ ਫ਼ੈਸਲੇ, ਹਰਿਆਣਾ ਮਾਮਲੇ 'ਤੇ ਬਣਾਈ ਗਈ 6 ਮੈਂਬਰੀ ਕਮੇਟੀ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।