ਰੱਖੜੀ ਬੰਨਣ ਜਾ ਰਹੇ ਪਤੀ ਪਤਨੀ ਨੂੰ ਅਣਪਛਾਤੇ ਵਾਹਨ ਨੇ ਮਾਰੀ ਟੱਕਰ

Monday, Aug 19, 2024 - 06:12 PM (IST)

ਰੱਖੜੀ ਬੰਨਣ ਜਾ ਰਹੇ ਪਤੀ ਪਤਨੀ ਨੂੰ ਅਣਪਛਾਤੇ ਵਾਹਨ ਨੇ ਮਾਰੀ ਟੱਕਰ

ਬਟਾਲਾ(ਸਾਹਿਲ): ਰੱਖੜੀ ਬੰਨਣ ਜਾ ਰਹੇ ਮੋਟਰਸਾਈਕਲ ਸਵਾਰ ਪਤੀ ਪਤਨੀ ਨੂੰ ਅਣਪਛਾਤੇ ਵਾਹਨ ਦੇ ਵੱਲੋਂ ਟੱਕਰ ਮਾਰਨ ਦੀ ਖਬਰ ਮਿਲੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੁਰਜੀਤ ਸਿੰਘ ਪੁੱਤਰ ਗੁਰਦਿਆਲ ਸਿੰਘ ਵਾਸੀ ਬਟਾਲਾ ਜੋ ਆਪਣੀ ਪਤਨੀ ਰਣਜੀਤ ਕੌਰ ਦੇ ਨਾਲ ਮੋਟਰਸਾਈਕਲ ’ਤੇ ਸਵਾਰ ਹੋ ਕੇ ਗੁਰਦਾਸਪੁਰ ਰੱਖੜੀ ਬੰਨਣ ਲਈ ਜਾ ਰਹੇ ਸਨ।

ਇਹ ਵੀ ਪੜ੍ਹੋ- ਨੌਜਵਾਨ ਨੇ ਨਸ਼ਾ ਲੈਣਾ ਬੰਦ ਕੀਤਾ ਦਾ ਕਰ 'ਤਾ ਕਤਲ, ਜਨਮਦਿਨ ਵਾਲੇ ਦਿਨ ਜਹਾਨੋਂ ਤੁਰ ਗਿਆ ਮਾਪਿਆਂ ਦਾ ਪੁੱਤ

 ਜਦੋਂ ਉਹ ਬਟਾਲਾ ਕਾਹਨੂੰਵਾਨ ਰੋਡ ਪਿੰਡ ਛੀਨਾ ਰੇਤਵਾਲਾ ਦੇ ਕੋਲ ਪਹੁੰਚੇ ਤਾਂ ਸਾਹਮਣੇ ਤੋਂ ਆ ਰਹੇ ਇੱਕ ਵਾਹਨ ਨੇ ਉਹਨਾਂ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ, ਜਿਸ ਦੇ ਸਿੱਟੇ ਵਜੋਂ ਉਹ ਸੜਕ ਤੇ ਡਿੱਗ ਪਏ ਅਤੇ ਜ਼ਖ਼ਮੀ ਹੋ ਗਏ। ਇਸ ਹਾਦਸੇ ਤੋਂ ਬਾਅਦ ਆਸ-ਪਾਸ ਤੇ ਲੋਕਾਂ ਨੇ ਤੁਰੰਤ ਪਤੀ ਪਤਨੀ ਨੂੰ ਫਸਟ ਏਡ ਦੇ ਕੇ ਅਨਪਛਾਤੇ ਵਾਹਨ ਪਿੱਛੇ ਤੱਕ ਉਸ ਨੂੰ ਫੜਨ ਦੀ ਕੋਸ਼ਿਸ਼ ਕੀਤੀ, ਪਰ ਵਾਹਨ ਚਾਲਕ ਆਪਣੇ ਰਫਤਾਰ ਦੇ ਨਾਲ ਬਟਾਲਾ ਵਾਲੀ ਸਾਈਡ ਨੂੰ ਫਰਾਰ ਹੋ ਗਿਆ। ਉਪਰੰਤ ਦੋਵਾਂ ਪਤੀ ਪਤਨੀ ਨੂੰ ਫਸਟ ਏਡ ਦੇ ਕੇ ਉਨਾਂ ਨੂੰ ਸਥਾਨਕ ਨਿੱਜੀ ਹਸਪਤਾਲ ਵਿੱਚ ਭੇਜ ਦਿੱਤਾ ਗਿਆ, ਜਿਥੇ ਡਾਕਟਰਾਂ ਵੱਲੋਂ ਉਹਨਾਂ ਦਾ ਇਲਾਜ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ- ਰੱਖੜ ਪੁੰਨਿਆ 'ਤੇ CM ਮਾਨ ਦਾ ਪੰਜਾਬ ਵਾਸੀਆਂ ਲਈ ਖ਼ਾਸ ਤੋਹਫ਼ਾ, ਪੜ੍ਹੋ ਖ਼ਬਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News