ਅਣਪਛਾਤੇ ਵਾਹਨ ਨੇ ਮੋਟਰਸਾਈਕਲ ਸਵਾਰਾਂ ਨੂੰ ਮਾਰੀ ਟੱਕਰ, ਇਕ ਦੀ ਮੌਤ, ਗੰਭੀਰ ਦੂਜਾ ਜ਼ਖ਼ਮੀ

Tuesday, Jul 25, 2023 - 10:40 AM (IST)

ਅਣਪਛਾਤੇ ਵਾਹਨ ਨੇ ਮੋਟਰਸਾਈਕਲ ਸਵਾਰਾਂ ਨੂੰ ਮਾਰੀ ਟੱਕਰ, ਇਕ ਦੀ ਮੌਤ, ਗੰਭੀਰ ਦੂਜਾ ਜ਼ਖ਼ਮੀ

ਧਾਰੀਵਾਲ (ਬਲਬੀਰ, ਖੋਸਲਾ)- ਮੋਟਰਸਾਈਕਲ ਸਵਾਰ 2 ਨੌਜਵਾਨਾਂ ਨੂੰ ਅਣਪਛਾਤੇ ਵਾਹਨ ਚਾਲਕ ਨੇ ਸਾਈਡ ਮਾਰ ਕੇ ਫ਼ਰਾਰ ਹੋ ਗਿਆ ਹੈ, ਜਿਸ ਦੌਰਾਨ ਮੋਟਰਸਾਈਕਲ ਸਵਾਰ ਇਕ ਨੌਜਵਾਨ ਦੀ ਮੌਕੇ ’ਤੇ ਮੌਤ ਹੋ ਗਈ, ਜਦਕਿ ਦੂਸਰੇ ਜ਼ਖ਼ਮੀ ਨੂੰ 108 ਐਬੂਲੈਂਸ ਰਾਹੀਂ ਸਿਵਲ ਹਸਪਤਾਲ ਗੁਰਦਾਸਪੁਰ ਭੇਜ ਦਿੱਤਾ ਗਿਆ। ਜਾਣਕਾਰੀ ਅਨੁਸਾਰ ਮ੍ਰਿਤਕ ਵਿਕਟਰ ਮਸੀਹ ਪੁੱਤਰ ਇੰਮੈਨੂਅਲ ਮਸੀਹ ਵਾਸੀ ਰੌੜੀ ਮੁਹੱਲਾ ਗੁਰਦਾਸਪੁਰ ਮੋਟਰਸਾਈਕਲ ’ਤੇ ਸਵਾਰ ਹੋ ਕੇ ਬਟਾਲਾ ਸਾਈਟ ਤੋਂ ਗੁਰਦਾਸਪੁਰ ਵੱਲ ਜਾ ਰਹੇ ਸਨ ਕਿ ਜਦ ਉਹ ਧਾਰੀਵਾਲ ਬਾਈਪਾਸ ਲੇਹਲ ਪੁੱਲ ਨਜ਼ਦੀਕ ਪਹੁੰਚੇ ਤਾਂ ਪਿੱਛੇ ਆ ਰਹੇ ਇਕ ਅਣਪਛਾਤੇ ਵਾਹਨ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਵਿਕਟਰ ਮਸੀਹ ਦੀ ਮੌਕੇ ’ਤੇ ਮੌਤ ਹੋ ਗਈ ਅਤੇ ਦੂਸਰੇ ਨੌਜਵਾਨ ਨੂੰ ਤੁਰੰਤ ਸਿਵਲ ਹਸਪਤਾਲ ਗੁਰਦਾਸਪੁਰ ਭੇਜ ਦਿੱਤਾ ਗਿਆ।

ਇਹ ਵੀ ਪੜ੍ਹੋ-  ਧਾਰਮਿਕ ਸਥਾਨ 'ਤੇ ਮੱਥਾ ਟੇਕ ਪਰਤ ਰਹੇ ਨੌਜਵਾਨਾਂ ਨਾਲ ਵਾਪਰੀ ਅਣਹੋਣੀ, 2 ਘਰਾਂ 'ਚ ਵਿਛ ਗਏ ਸੱਥਰ

ਸੂਚਨਾ ਮਿਲਦੇ ਹੀ ਪੁਲਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੀ ਅਤੇ ਡਿਊਟੀ ਅਫਸਰ ਏ. ਐੱਸ. ਆਈ. ਜਗਦੀਸ਼ ਸਿੰਘ ਨੇ ਦੱਸਿਆ ਕਿ ਮ੍ਰਿਤਕ ਵਿਕਟਰ ਮਸੀਹ ਦੀ ਲਾਸ਼ ਸਿਵਲ ਹਸਪਤਾਲ ਗੁਰਦਾਸਪੁਰ ਭੇਜ ਦਿੱਤੀ ਗਈ ਹੈ ਅਤੇ ਅਣਪਛਾਤੇ ਵਾਹਨ ਚਾਲਕ ਵਿਰੁੱਧ ਕੇਸ ਦਰਜ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਲਈ SGPC ਨੇ ਯੂਟਿਊਬ ਚੈਨਲ ਕੀਤਾ ਲਾਂਚ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News