ਅਣਪਛਾਤੇ ਵਾਹਨ ਨੇ ਮੋਟਰਸਾਈਕਲ 'ਤੇ ਸਵਾਰ ਦੋ ਨੌਜਵਾਨਾਂ ਨੂੰ ਮਾਰੀ ਭਿਆਨਕ ਟੱਕਰ, ਇਕ ਦੀ ਮੌਕੇ 'ਤੇ ਮੌਤ

04/29/2024 1:02:10 PM

ਦੀਨਾਨਗਰ(ਹਰਜਿੰਦਰ ਸਿੰਘ ਗੋਰਾਇਆ)- ਮੋਟਰਸਾਈਕਲ 'ਤੇ ਸਵਾਰ 2 ਨੌਜਵਾਨ ਕਾਠਗੜ੍ਹ ਮੰਦਰ ਤੋਂ ਮੱਥਾ ਟੇਕ ਕੇ ਵਾਪਸ ਗੁਰਦਾਸਪੁਰ ਨੂੰ ਆ ਰਹੇ ਸਨ, ਜਦ ਦੀਨਾਨਗਰ ਦੇ ਨੇੜਲੇ ਪਿੰਡ ਜੰਡੀ ਚੌਤਾ ਰੋਡ ਦੇ ਸਾਹਮਣੇ ਪੈਟਰੋਲ ਪੰਪ 'ਤੇ ਪਹੁੰਚੇ ਤਾਂ ਇੱਕ ਅਣਪਛਾਤੇ ਵਾਹਨ ਵੱਲੋਂ ਫੇਟ ਮਾਰਨ ਕਾਰਨ ਇਕ ਨੌਜਵਾਨ ਦੀ ਮੌਤ ਅਤੇ ਇੱਕ ਜ਼ਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

ਇਹ ਵੀ ਪੜ੍ਹੋ-  ਪਾਕਿਸਤਾਨ ’ਚ ਫਿਰੌਤੀ ਨਾ ਦੇਣ ’ਤੇ ਅਗਵਾਕਾਰਾਂ ਨੇ 13 ਸਾਲਾ ਮੁੰਡੇ ਦਾ ਕੀਤਾ ਕਤਲ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲਸ ਦੇ ਜਾਂਚ ਅਧਿਕਾਰੀ ਰਾਜੇਸ਼ ਕੁਮਾਰ ਨੇ ਦੱਸਿਆ ਕਿ ਪੁਲਸ ਨੂੰ ਦਿੱਤੀ ਸ਼ਿਕਾਇਤ ਵਿੱਚ ਜੋਗਿੰਦਰ ਪਾਲ ਪੁੱਤਰ ਬੁੱਢਾ ਰਾਮ ਵਾਸੀ ਕੀੜੀ ਅਫਗਾਨਾ ਥਾਣਾ ਕਾਹਨੂੰਵਾਨ ਹਾਲ ਤ੍ਰਿਮੋ ਰੋਡ ਗੁਰਦਾਸਪੁਰ ਨੇ ਦੱਸਿਆ ਕਿ ਮੇਰਾ ਮੁੰਡਾ ਗੌਰਵ ਕੁਮਾਰ ਉਮਰ 25 ਸਾਲ ਆਪਣੇ ਦੋਸਤ ਗੌਤਮ ਸ਼ਰਮਾ  ਵਾਸੀ  ਤ੍ਰਿਮੋ ਰੋਡ ਗੁਰਦਾਸਪੁਰ  ਨਾਲ ਉਸਦੇ ਮੋਟਰਸਾਇਕਲ 'ਤੇ ਸਵਾਰ ਹੋ ਕੇ ਕਾਠਗੜ੍ਹ ਮੰਦਰ ਤੋਂ ਮੱਥਾ ਟੇਕ ਕੇ ਵਾਪਸ ਆਪਣੇ ਘਰ ਨੂੰ ਆ ਰਹੇ ਸੀ।

ਇਹ ਵੀ ਪੜ੍ਹੋ- ਹਾਈਵੋਲਟੇਜ ਤਾਰਾਂ ਦੀ ਲਪੇਟ 'ਚ ਆਉਣ ਕਾਰਨ ਨੌਜਵਾਨ ਦੀ ਮੌਤ, ਛੇ ਮਹੀਨੇ ਦੇ ਬੱਚੇ ਦਾ ਪਿਓ ਸੀ ਮ੍ਰਿਤਕ

ਜਦ ਉਹ ਜੰਡੀ ਚੌਤਾ ਰੋਡ ਨੇੜੇ ਇੰਡੀਅਨ ਪੈਟਰੋਲ ਪੰਪ ਪੁੱਜੇ ਤਾਂ ਸਾਹਮਣੇ ਤੋਂ ਇੱਕ ਨਾਮਾਲੂਮ ਗੱਡੀ  ਨੇ ਆਪਣੀ ਗੱਡੀ ਤੇਜ਼ ਰਫ਼ਤਾਰ ਗਲਤ ਸਾਇਡ ਤੋਂ ਲਾਪ੍ਰਵਾਹੀ ਚਲਾ ਕੇ ਉਨ੍ਹਾਂ ਦੇ ਮੋਟਰਸਾਇਕਲ ਵਿੱਚ ਮਾਰ ਦਿੱਤੀ, ਜਿਸ ਨਾਲ ਉਨ੍ਹਾਂ ਦੇ ਕਾਫੀ ਗੰਭੀਰ ਸੱਟਾਂ ਲੱਗੀਆਂ ਸਨ। ਗੌਰਵ ਕੁਮਾਰ ਦੇ ਸਿਰ 'ਚ ਸੱਟ ਲੱਗਣ ਕਾਰਨ ਉਸ ਨੂੰ ਗੁਰਦਾਸਪੁਰ ਦੇ ਨਿੱਜੀ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ ਸੀ। ਜਿਸਦੀ  ਇਲਾਜ ਦੌਰਾਨ ਮੌਤ ਹੋ ਗਈ ਹੈ। ਪੁਲਸ ਵੱਲੋਂ ਜਾਂਚ ਪੜਤਾਲ ਕਰਨ ਉਪਰੰਤ ਜੋਗਿੰਦਰ ਪਾਲ ਦੇ ਬਿਆਨਾਂ ਦੇ ਆਧਾਰ 'ਤੇ ਅਣਪਾਛਤੇ ਵਾਹਨ ਚਾਲਕ ਵਿਰੁੱਧ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ।

ਇਹ ਵੀ ਪੜ੍ਹੋ-  ਕਰਿਆਣੇ ਦੀ ਦੁਕਾਨ 'ਚ ਲੱਗੀ ਅੱਗ ਨੇ ਮਚਾਈ ਤਬਾਹੀ, ਦੁਕਾਨ ਮਾਲਕ ਦੀ ਹੋਈ ਮੌਤ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Shivani Bassan

Content Editor

Related News