ਵੈਟਨਰੀ ਐਸੋਸੀਏਸ਼ਨ ਦਾ ਵਫ਼ਦ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਡਾ. ਸੁਭਾਸ਼ ਚੰਦਰ ਨੂੰ ਮਿਲਿਆ

04/07/2022 4:06:45 PM

ਪਠਾਨਕੋਟ (ਆਦਿੱਤਿਆ ਰਾਜਨ) : ਅੱਜ ਪੰਜਾਬ ਸਟੇਟ ਵੈਟਨਰੀ ਇੰਸਪੈਕਟਰਜ ਐਸੋਸੀਏਸ਼ਨ ਦਾ ਇਕ ਵਫ਼ਦ ਨਵ ਨਿਯੁਕਤ ਡਾਇਰੈਕਟ ਪਸ਼ੂ ਪਾਲਣ ਵਿਭਾਗ ਡਾਕਟਰ ਸੁਭਾਸ਼ ਚੰਦਰ ਨੂੰ ਸੂਬਾ ਪ੍ਰਧਾਨ ਦਲਜੀਤ ਸਿੰਘ ਚਾਹਲ ਦੀ ਅਗਵਾਈ ਹੇਠ ਮਿਲਿਆ। ਵਫ਼ਦ ਵਿਚ ਅਜਾਇਬ ਸਿੰਘ, ਪਵਿਤਰਜੀਤ ਸਿੰਘ ਸੰਧੂ, ਗੁਰਪ੍ਰੀਤ ਸਿੰਘ ਨਾਭਾ, ਗੁਰਦੀਪ ਸਿੰਘ ਛੰਨਾ, ਸਰਵਨ ਸਿੰਘ ਠੇਠਰਕੇ, ਸੁਰਿੰਦਰ ਕੁਮਾਰ, ਹਰਪ੍ਰੀਤ ਸਿੰਘ ਸ਼ਾਮਲ ਸਨ। ਵਫ਼ਦ ਨੇ  ਡਾਕਟਰ ਸੁਭਾਸ਼ ਚੰਦਰ ਜੀ ਨੂੰ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਬੰਨਣ ’ਤੇ ਵਧਾਈ ਦਿੱਤੀ।

ਪੜ੍ਹੋ ਇਹ ਵੀ ਖ਼ਬਰ - ਸ਼ਰਬਤ ਸਮਝ ਜ਼ਹਿਰ ਪੀਣ ਨਾਲ ਮਾਸੂਮ ਭੈਣ-ਭਰਾ ਦੀ ਮੌਤ, ਸਦਮਾ ਨਾ ਸਹਾਰਨ ’ਤੇ ਮਾਂ ਨੇ ਚੁੱਕਿਆ ਖ਼ੌਫ਼ਨਾਕ ਕਦਮ

ਉਨ੍ਹਾਂ ਨਾਲ ਹੀ ਵੈਟਨਰੀ ਇੰਸਪੈਕਟਰਾਂ ਦੀਆਂ ਮੰਗਾਂ ਅਤੇ ਮਸਲਿਆਂ ਸਬੰਧੀ ਡਾਇਰੈਕਟਰ ਸਾਹਿਬ ਨੂੰ ਜਾਣੂ ਕਰਵਾਇਆ ਆਖੀਰ ਵਿਚ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਨੇ ਵਫ਼ਦ ਨੂੰ ਯਕੀਨ ਦਿਵਾਇਆ ਕਿ ਉਨ੍ਹਾਂ ਦੇ ਕੇਡਰ ਦੀਆਂ ਮੰਗਾਂ ਅਤੇ ਮਸਲਿਆਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ। ਪੱਤਰਕਾਰਾਂ ਨੂੰ ਇਹ ਜਾਣਕਾਰੀ ਸੂਬਾ ਪ੍ਰੈਸ ਸਕੱਤਰ ਕਿਸ਼ਨ ਚੰਦਰ ਮਹਾਜ਼ਨ ਨੇ ਦਿੱਤੀ।

ਪੜ੍ਹੋ ਇਹ ਵੀ ਖ਼ਬਰ - ਇੰਜੀਨੀਅਰਿੰਗ ਦੀ ਨੌਕਰੀ ਛੱਡ ਇਸ ਨੌਜਵਾਨ ਨੇ ਸ਼ੁਰੂ ਕੀਤੀ ਬਾਗਬਾਨੀ, ਹੁਣ ਕਮਾ ਰਿਹਾ ਲੱਖਾਂ ਰੁਪਏ (ਤਸਵੀਰਾਂ)


rajwinder kaur

Content Editor

Related News