ਈਸਾਈ ਧਰਮ ਗੁਰੂ ਅਪੋਸਟਲ ਅੰਕੁਰ ਨਰੂਲਾ ਵੱਲੋਂ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ
Sunday, Jul 02, 2023 - 03:26 PM (IST)
ਗੁਰੂ ਕਾ ਬਾਗ (ਭੱਟੀ)- ਈਸਾਈ ਧਰਮ ਗੁਰੂ ਅਪੋਸਟਲ ਅੰਕੁਰ ਯੂਸਫ਼ ਨਰੂਲਾ ਵੱਖ-ਵੱਖ ਦੇਸ਼ਾਂ ਦੀ ਯਾਤਰਾ ਦੌਰਾਨ ਆਸਟ੍ਰੇਲੀਆ ਪੁੱਜੇ ਜਿੱਥੇ ਪ੍ਰਧਾਨ ਮੰਤਰੀ ਮਾਨਯੋਗ ਐਂਥਨੀ ਐਲਬੈਨੀਜ਼ ਵੱਲੋਂ ਉਨ੍ਹਾਂ ਦਾ ਸਵਾਗਤ ਕਰਦਿਆਂ ਰਾਤਰੀ ਭੋਜ ਦੇ ਸੱਦੇ ’ਤੇ ਉਨ੍ਹਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਅਪੋਸਟਲ ਅੰਕੁਰ ਨਰੂਲਾ ਨੇ ਉਨ੍ਹਾਂ ਨਾਲ ਪ੍ਰਭੂ ਯਿਸ਼ੂ ਮਸੀਹ ਦੇ ਵਚਨਾਂ ਦੀ ਸਾਂਝ ਪਾਈ ਅਤੇ ਆਪਣੀ ਗਵਾਹੀ ਦੱਸੀ, ਜਿਸ ’ਤੇ ਪ੍ਰਭੂ ਯਿਸ਼ੂ ਮਸੀਹ ਪ੍ਰਤੀ ਅਪੋਸਟਲ ਅੰਕੁਰ ਯੂਸਫ਼ ਨਰੂਲਾ ਦੇ ਗਿਆਨ ਤੇ ਮਾਨਯੋਗ ਪ੍ਰਧਾਨ ਮੰਤਰੀ ਐਂਟੋਨੀ ਬਹੁਤ ਖੁਸ਼ ਹੋਏ। ਜਦਕਿ ਇਸ ਮੌਕੇ 'ਤੇ ਆਸਟ੍ਰੇਲੀਅਨ ਪ੍ਰਧਾਨ ਮੰਤਰੀ ਐਂਟੋਨੀ ਨੇ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਆਪਣੇ ਦੇਸ਼ ਲਈ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਕੀਤੀ ਅਤੇ ਭਾਰਤੀ ਲੋਕਾਂ ਵੱਲੋਂ ਦੇਸ਼ ਦੀ ਉੱਨਤੀ ਤੇ ਤਰੱਕੀ ਵਿੱਚ ਪਾਏ ਜਾ ਰਹੇ ਯੋਗਦਾਨ ਦੀ ਵੀ ਖੁੱਲ੍ਹ ਕੇ ਪ੍ਰਸ਼ੰਸਾ ਕੀਤੀ।
ਇਹ ਵੀ ਪੜ੍ਹੋ- ਅੰਮ੍ਰਿਤਸਰ ’ਚ ਗੁੰਡਾਗਰਦੀ ਦਾ ਨੰਗਾ ਨਾਚ, ਨੌਜਵਾਨਾਂ ਨੇ ਚਲਾਈਆਂ ਗੋਲੀਆਂ ਤੇ ਬੋਤਲਾਂ, ਲਹੂ ਲੁਹਾਣ ਕਰ ਦਿੱਤੀ ਔਰਤ
ਇਸ ਮੌਕੇ ਅਪੋਸਟਲ ਅੰਕੁਰ ਨਰੂਲਾ ਵੱਲੋਂ ਧਰਮ ਪ੍ਰਚਾਰ ਦੇ ਨਾਲ ਨਾਲ ਚਲਾਏ ਜਾ ਰਹੇ ਲੋਕ ਭਲਾਈ ਕੰਮਾਂ ਜਿਸ ਤਰ੍ਹਾਂ ਵਿਧਵਾ ਔਰਤਾਂ ਦੀ ਮਦਦ, ਗਰੀਬ ਲੋਕਾਂ ਲਈ ਰਾਸ਼ਨ ਅਤੇ ਹਸਪਤਾਲਾਂ ਵਿਚ ਲੋੜਵੰਦਾਂ ਦੀ ਇਲਾਜ ਕਰਵਾਉਣਾ ਆਦਿ ਕੰਮਾਂ ਬਾਰੇ ਵੀ ਉਨ੍ਹਾਂ ਨਾਲ ਵਿਸਥਾਰਪੂਰਵਕ ਗੱਲਬਾਤ ਕੀਤੀ ਗਈ। ਓਧਰ ਗਲੋਬਲ ਐਕਸ਼ਨ ਕਮੇਟੀ ਦੇ ਪ੍ਰਧਾਨ ਜਤਿੰਦਰ ਮਸੀਹ ਗੌਰਵ ਤੇ ਯੂਨਾਈਟਿਡ ਕ੍ਰਿਸਚੀਅਨ ਫ਼ਰੰਟ ਦੇ ਸੂਬਾ ਪ੍ਰਧਾਨ ਵਲੈਤ ਮਸੀਹ ਬੰਟੀ ਅਜਨਾਲਾ ਨੇ ਦੱਸਿਆ ਕਿ ਅਪੋਸਟਲ ਅੰਕੁਰ ਨਰੂਲਾ ਵੱਲੋਂ ਵੱਖ-ਵੱਖ ਦੇਸ਼ਾਂ ਦੇ ਪ੍ਰਧਾਨ ਮੰਤਰੀਆਂ ਨਾਲ ਕੀਤੀਆਂ ਜਾ ਰਹੀਆਂ ਮੁਲਾਕਾਤਾਂ ਨੇ ਪੂਰੀ ਦੁਨੀਆਂ ’ਚ ਭਾਰਤ ਦਾ ਨਾਂ ਉੱਚਾ ਕੀਤਾ ਹੈ, ਜਿਸ ਨਾਲ ਪੂਰੇ ਭਾਰਤੀਆਂ ਤੇ ਖਾਸ ਕਰਕੇ ਪੰਜਾਬ ਦੇ ਲੋਕਾਂ ਵਿੱਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ ਦੇ ਮਾਲ ਰੋਡ 'ਤੇ ਵਾਪਰਿਆ ਵੱਡਾ ਹਾਦਸਾ, 7 ਦੇ ਕਰੀਬ ਮਜ਼ਦੂਰ ਆਏ ਮਲਬੇ ਹੇਠਾਂ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।