ਅੰਨਾ ਹਜਾਰੇ ਵੱਲੋਂ ਅਰਵਿੰਦ ਕੇਜਰੀਵਾਲ ਦੀ ਕੀਤੀ ਆਲੋਚਨਾ 'ਤੇ ਪ੍ਰਤਾਪ ਬਾਜਵਾ ਨੇ ਦਿੱਤਾ ਵੱਡਾ ਬਿਆਨ

Wednesday, Aug 31, 2022 - 07:54 PM (IST)

ਅੰਨਾ ਹਜਾਰੇ ਵੱਲੋਂ ਅਰਵਿੰਦ ਕੇਜਰੀਵਾਲ ਦੀ ਕੀਤੀ ਆਲੋਚਨਾ 'ਤੇ ਪ੍ਰਤਾਪ ਬਾਜਵਾ ਨੇ ਦਿੱਤਾ ਵੱਡਾ ਬਿਆਨ

ਗੁਰਦਾਸਪੁਰ (ਜੀਤ ਮਠਾਰੂ) - ਅੰਨਾ ਹਜਾਰੇ ਵੱਲੋਂ ਅਰਵਿੰਦ ਕੇਜਰੀਵਾਲ ਨੂੰ ਲਿਖੇ ਪੱਤਰ ਦੇ ਸਬੰਧ ਵਿਚ ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਬਾਜਵਾ ਨੇ ਕਿਹਾ ਕਿ ਜੇਕਰ ਕੇਜਰੀਵਾਲ ਨੂੰ ਆਪਣੀ ਜਮੀਰ ਦੀ ਆਵਾਜ਼ ਸੁਣਨੀ ਬੰਦ ਹੋ ਗਈ ਹੈ ਤਾਂ ਉਹ ਘੱਟੋ-ਘੱਟ ਆਪਣੇ ਗੁਰੂ ਅੰਨਾ ਹਜਾਰੇ ਦੀ ਸਲਾਹ ਹੀ ਮੰਨ ਲੈਣ। 

ਪੜ੍ਹੋ ਇਹ ਵੀ ਖ਼ਬਰ: ਪਾਕਿਸਤਾਨ 'ਚ ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਏ ਡਾ.ਓਬਰਾਏ, ਇਕ ਮਹੀਨੇ ਦੇ ਰਾਸ਼ਨ ਲਈ ਭੇਜੀ ਵੱਡੀ ਰਕਮ

ਦੱਸ ਦੇਈਏ ਕਿ ਪ੍ਰਤਾਪ ਬਾਜਵਾ ਦੋ ਪੰਨਿਆਂ ਦੀ ਉਸ ਚਿੱਠੀ ਦਾ ਹਵਾਲਾ ਦੇ ਰਹੇ ਸਨ, ਜੋ ਅੰਨਾ ਹਜਾਰੇ ਨੇ ਮੰਗਲਵਾਰ ਨੂੰ ਕੇਜਰੀਵਾਲ ਨੂੰ ਲਿਖੀ ਸੀ ਅਤੇ ਸੱਤਾ ਦੇ ਨਸ਼ੇ ਵਿਚ ਧੁੱਤ ਹੋਣ ਕਾਰਨ ਕੇਜਰੀਵਾਲ ਦੀ ਆਲੋਚਨਾ ਕੀਤੀ ਸੀ। ਬਾਜਵਾ ਨੇ ਕਿਹਾ ਕਿ ਪਿਛਲੇ 11 ਸਾਲਾਂ ਵਿੱਚ ਇਹ ਪਹਿਲੀ ਵਾਰ ਹੈ ਕਿ 85 ਸਾਲ ਉਮਰ ਦੇ ਅੰਨਾ ਹਜਾਰੇ ਨੂੰ ਕੇਜਰੀਵਾਲ ਨੂੰ ਚਿੱਠੀ ਲਿਖਣ ਲਈ ਮਜਬੂਰ ਹੋਣਾ ਪਿਆ। ਅਰਵਿੰਦ ਕੇਜਰੀਵਾਲ ਸੱਤਾ ਵਿਚ ਆਉਣ ਤੋਂ ਬਾਅਦ ਸਵਰਾਜ ਅਤੇ ਲੋਕਪਾਲ ਦੀ ਸਥਾਪਨਾ ਦੇ ਆਪਣੇ ਵਾਅਦਿਆਂ ਨੂੰ ਪੂਰੀ ਤਰ੍ਹਾਂ ਨਜ਼ਰਅੰਦਾਜ਼ ਕਰ ਰਹੇ ਹਨ, ਜਿਸ ਕਾਰਨ ਅੰਨੇ ਹਜਾਰੇ ਨੇ ਕੇਜਰਵਾਲ ਦੀ ਆਲੋਚਨਾ ਕੀਤੀ ਅਤੇ ਨਾਲ ਹੀ ਕਿਹਾ ਕਿ ਕੇਜਰੀਵਾਲ ਖੁਦ ਕਈ ਮਾਮਲਿਆਂ ਵਿਚ ਉਲਝ ਗਿਆ ਹੈ। 

ਪੜ੍ਹੋ ਇਹ ਵੀ ਖ਼ਬਰ: ਦੁਬਈ ਤੋਂ ਅੰਮ੍ਰਿਤਸਰ ਆਏ ਯਾਤਰੀ ਤੋਂ 65 ਲੱਖ ਰੁਪਏ ਦਾ ਸੋਨਾ ਬਰਾਮਦ, ਇੰਝ ਆਇਆ ਅੜਿੱਕੇ

ਅੰਨਾ ਹਜਾਰੇ ਨੇ ਆਪਣੇ ਪੱਤਰ ਵਿੱਚ ਕਿਹਾ ਅਰਵਿੰਦ ਕੇਜਰੀਵਾਲ ਦੀ ਸਰਕਾਰ ਦੀ ਸ਼ਰਾਬ ਨੀਤੀ ਸਬੰਧੀ ਖ਼ਬਰਾਂ ਨੇ ਉਨ੍ਹਾਂ ਨੂੰ ਬਹੁਤ ਦੁਖੀ ਕੀਤਾ ਹੈ। ਇਸ ਤਰਾਂ ਲੱਗ ਰਿਹਾ ਹੈ ਕਿ ਜਿਵੇਂ ਸ਼ਰਾਬ ਨਸ਼ਾ ਕਰਦੀ ਹੈ, ਉਸੇ ਤਰਾਂ ਕੇਜਰੀਵਾਲ ਨੂੰ ਸੱਤਾ ਦਾ ਨਸ਼ਾ ਹੋਇਆ ਹੈ। ਬਾਜਵਾ ਨੇ ਕਿਹਾ ਕਿ ਕੇਜਰੀਵਾਲ ਉਸ ਨੈਤਿਕ ਆਧਾਰ ਗੁਆ ਚੁੱਕੇ ਹਨ, ਜਿਸ ਦੇ ਆਧਾਰ 'ਤੇ ਉਹ ਆਪਣੀ ਪਾਰਟੀ ਨੂੰ ਰਵਾਇਤੀ ਪਾਰਟੀਆਂ ਤੋਂ ਵੱਖਰੀ ਅਤੇ ਇਮਾਨਦਾਰ ਪਾਰਟੀ ਸਿੱਧ ਕਰਨ ਦੀ ਕੋਸ਼ਿਸ਼ ਕਰਦੇ ਰਹੇ ਸਨ। ਉਨ੍ਹਾਂ ਕਿਹਾ ਕਿ ਕੇਜਰੀਵਾਲ ਹੁਣ ਅੰਨਾ ਹਜਾਰੇ ਦੇ ਪੱਤਰ ਨੂੰ ਭਾਰਤੀ ਜਨਤਾ ਪਾਰਟੀ (ਭਾਜਪਾ) ਦਾ ਹੱਥਕੰਡਾ ਦੱਸ ਰਿਹਾ ਹੈ। ਅਜਿਹਾ ਕਰਕੇ ਕੇਜਰੀਵਾਲ ਆਪਣੇ ਉਸ ਗੁਰੂ ਦੇ ਯੋਗਦਾਨ ਨੂੰ ਪੂਰੀ ਤਰ੍ਹਾਂ ਨਜ਼ਰਅੰਦਾਜ਼ ਕਰ ਰਿਹਾ ਹੈ, ਜਿਸ ਦੇ ਮੋਢਿਆਂ 'ਤੇ ਉਸ ਦੀ ਪਾਰਟੀ ਅਤੇ ਉਸ ਦੇ ਸਾਥੀ ਦਿੱਲੀ ਦੇ ਨਾਲ-ਨਾਲ ਪੰਜਾਬ ਵਿਚ ਸਿਆਸੀ ਤਾਕਤ ਹਾਸਲ ਕਰਨ ਵਿਚ ਕਾਮਯਾਬ ਹੋਏ ਸਨ। 

ਪੜ੍ਹੋ ਇਹ ਵੀ ਖ਼ਬਰ: ਸਰਹੱਦ ਪਾਰ : 10 ਸਾਲਾ ਬੱਚੀ ਨਾਲ ਹੈਵਾਨੀਅਤ, ਜਬਰ-ਜ਼ਿਨਾਹ ਮਗਰੋਂ ਦਿੱਤੀ ਦਰਦਨਾਕ ਮੌਤ

ਬਾਜਵਾ ਨੇ ਕਿਹਾ ਕਿ ਪੰਜਾਬ 'ਚ ਵੀ 'ਆਪ' ਸਰਕਾਰ ਬੁਰੀ ਤਰਾਂ ਅਸਫਲ ਹੋ ਚੁੱਕੀ ਹੈ ਅਤੇ ਅਮਨ-ਕਾਨੂੰਨ ਦੀ ਸਥਿਤੀ ਇਸ ਸਰਕਾਰ ਦੇ ਹੱਥੋਂ ਪੂਰੀ ਤਰ੍ਹਾਂ ਨਿਕਲ ਚੁੱਕੀ ਹੈ। ਕਿਸਾਨ ਹਰ ਰੋਜ ਖ਼ੁਦਕੁਸ਼ੀਆਂ ਕਰ ਰਹੇ ਹਨ ਅਤੇ ਨਸ਼ਿਆਂ ਕਾਰਨ ਬਹੁਤ ਸਾਰੇ ਨੌਜਵਾਨਾਂ ਦੀਆਂ ਜ਼ਿੰਦਗੀਆਂ ਬਰਬਾਦ ਕਰ ਰਹੇ ਹਨ। ਇਸ ਦੇ ਨਾਲ ਹੀ ਗੈਰ ਕਾਨੂੰਨੀ ਮਾਈਨਿੰਗ ਰੋਕਣ ਵਿਚ ਵੀ ਪੰਜਾਬ ਸਰਕਾਰ ਅਸਫਲ ਹੋ ਚੁੱਕੀ ਹੈ, ਜਿਸ ਦੀ ਆਲੋਚਨਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਵੀ ਕੀਤੀ ਹੈ।

ਪੜ੍ਹੋ ਇਹ ਵੀ ਖ਼ਬਰ: ਚੋਗਾਵਾਂ ’ਚ ਵਾਪਰੀ ਵੱਡੀ ਵਾਰਦਾਤ: ਆਂਗਣਵਾੜੀ ਯੂਨੀਅਨ ਦੀ ਪ੍ਰਧਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

 


author

rajwinder kaur

Content Editor

Related News