22 ਫਰਵਰੀ ਨੂੰ ਗੁਰਦਾਸਪੁਰ ਜ਼ਿਲ੍ਹੇ ਦੇ ਸਾਰੇ ਪੈਟਰੋਲ ਪੰਪ ਬੰਦ ਰੱਖਣ ਦਾ ਐਲਾਨ
Sunday, Feb 18, 2024 - 02:25 PM (IST)
ਦੀਨਾਨਗਰ(ਹਰਜਿੰਦਰ ਸਿੰਘ ਗੋਰਾਇਆ)- ਜਿੱਥੇ ਇੱਕ ਪਾਸੇ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਆਪਣਾ ਮੋਰਚਾ ਖੋਲ੍ਹਿਆ ਹੋਇਆ ਹੈ, ਉੱਥੇ ਹੀ ਸਮੂਹ ਪੈਟਰੋਲ ਪੰਪਾਂ ਮਾਲਕਾਂ ਵੱਲੋਂ ਵੀ ਪਿਛਲੇ ਸੱਤ ਸਾਲਾਂ ਤੋਂ ਚੱਲਦੀ ਆ ਰਹੀ ਕਮਿਸ਼ਨ 'ਚ ਕੋਈ ਵਾਧਾ ਨਾ ਕਰਨ ਨੂੰ ਲੈ ਕੇ ਕੇਂਦਰ ਸਰਕਾਰ ਖ਼ਿਲਾਫ਼ ਆਪਣਾ ਮੋਰਚਾ ਖੋਲ੍ਹਣ ਦਾ ਐਲਾਨ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਸ਼ੰਭੂ ਤੋਂ ਕਿਸਾਨ ਗਿਆਨ ਸਿੰਘ ਦੀ ਮ੍ਰਿਤਕ ਦੇਹ ਪਹੁੰਚੀ ਪਿੰਡ, ਦੇਖ ਧਾਹਾਂ ਮਾਰ ਰੋਇਆ ਪਰਿਵਾਰ
ਇਸ ਸਬੰਧ ਵਿੱਚ ਸਮੂਹ ਪੈਟਰੋਲ ਪੰਪ ਪੰਜਾਬ ਡੀਲਰ ਐਸੋਸੀਏਸ਼ਨ ਦੇ ਸੱਦੇ ਤਹਿਤ ਅੱਜ ਗੁਰਦਾਸਪੁਰ ਵਿਖੇ ਸਮੂਹ ਵੱਖ-ਵੱਖ ਕੰਪਨੀਆਂ ਦੇ ਸਮੂਹ ਡੀਲਰਾਂ ਦੀ ਇਕ ਮੀਟਿੰਗ ਹੋਈ, ਜਿਸ ਦੌਰਾਨ ਉਹਨਾਂ ਇਹ ਫ਼ੈਸਲਾ ਲਿਆ ਗਿਆ ਹੈ ਕਿ 22 ਫਰਵਰੀ ਨੂੰ ਇੱਕ ਰੋਜ਼ਾ ਹੜਤਾਲ ਕਰਕੇ ਸਾਰੀਆਂ ਕੰਪਨੀਆਂ ਦੇ ਪੈਟਰੋਲ ਪੰਪ 24 ਘੰਟੇ ਲਈ ਬੰਦ ਰੱਖੇ ਜਾਣਗੇ ।
ਇਹ ਵੀ ਪੜ੍ਹੋ : ਸ਼ੰਭੂ ਬਾਰਡਰ ਤੋਂ ਦੁਖਦਾਈ ਖ਼ਬਰ, ਕਿਸਾਨ ਗਿਆਨ ਸਿੰਘ ਦੀ ਮੌਤ
ਇਸ ਮੌਕੇ ਪੈਟਰੋਲ ਪੰਪ ਡੀਲਰ ਐਸੋਸੀਏਸ਼ਨ ਦੇ ਇਕ ਬੁਲਾਰੇ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਕਰੀਬ ਸੱਤ ਸਾਲ ਪਹਿਲਾਂ ਸਮੇਂ ਜੋ ਕਮਿਸ਼ਨ ਮਿਲ ਰਹੀ ਹੈ, ਅੱਜ ਤੱਕ ਕਮਿਸ਼ਨ ਵਿੱਚ ਕੋਈ ਵਾਧਾ ਨਾ ਕਰਨ ਕਾਰਨ ਪੈਟਰੋਲ ਪੰਪਾਂ ਮਾਲਕਾਂ ਨੂੰ ਕਈ ਪ੍ਰੇਸ਼ਾਨੀਆਂ ਦਾ ਝਲਣੀਆਂ ਪੈ ਰਹੀਆਂ ਹਨ। ਉਹਨਾਂ ਦੱਸਿਆ ਕਿ ਖਰਚੇ ਜ਼ਿਆਦਾ ਹੋਣ ਕਾਰਨ ਕਮਿਸ਼ਨ ਘੱਟ ਹੋਣ 'ਤੇ ਕਾਫ਼ੀ ਘੱਟ ਫਾਇਦਾ ਮਿਲ ਰਿਹਾ ਹੈ, ਜਿਸ ਕਾਰਨ ਪੈਟਰੋਲ ਪੰਪ ਮਾਲਕਾਂ ਨੂੰ ਭਾਰੀ ਰਕਮ ਖ਼ਰਚ ਕਰਨ ਦੇ ਬਾਵਜੂਦ ਵੀ ਆਮਦਨ ਘੱਟ ਹੋ ਰਹੀ ਹੈ। ਕੇਂਦਰ ਸਰਕਾਰ ਖ਼ਿਲਾਫ਼ ਇਸ ਮਾਮਲੇ ਨੂੰ ਲੈ ਕੇ 22 ਫਰਵਰੀ ਨੂੰ ਸਮੂਹ ਵੱਖ-ਵੱਖ ਤੇਲ ਕੰਪਨੀਆਂ ਦੇ ਪੈਟਰੋਲ ਪੰਪ ਬੰਦ ਕਰਕੇ ਸਰਕਾਰ ਖ਼ਿਲਾਫ਼ ਰੋਸ ਜਤਾਇਆ ਜਾਵੇਗਾ।
ਇਹ ਵੀ ਪੜ੍ਹੋ : ਲੋਕਾਂ ਦਾ ਧਿਆਨ ਖਿੱਚਦੀ ਹੈ ਇਹ ਕੋਠੀ, ਕੰਮ ਨਾਲ ਇੰਨਾ ਪਿਆਰ ਕਿ ਘਰ ਦੀ ਛੱਤ 'ਤੇ ਬਣਾ ਦਿੱਤੀ PRTC ਦੀ ਬੱਸ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8