ਗੁਰਦਾਸਪੁਰ ਜ਼ਿਲ੍ਹੇ ’ਚ ਕੋਰੋਨਾ ਨਾਲ ਇਕ ਹੋਰ ਵਿਅਕਤੀ ਦੀ ਮੌਤ, 17 ਪਾਜ਼ੇਟਿਵ

12/03/2020 2:47:36 AM

ਬਟਾਲਾ,(ਬੇਰੀ)- ਜ਼ਿਲ੍ਹਾ ਗੁਰਦਾਸਪੁਰ ’ਚ ਕੋਰੋਨਾ ਵਾਇਰਸ ਕਾਰਣ ਇਕ ਹੋਰ ਵਿਅਕਤੀ ਦੀ ਮੌਤ ਹੋ ਗਈ, ਜਿਸ ਨਾਲ ਹੁਣ ਤੱਕ ਕੋਰੋਨਾ ਕਾਰਣ ਮੌਤ ਦੇ ਮੂੰਹ ’ਚ ਜਾਣ ਵਾਲਿਆਂ ਦੀ ਗਿਣਤੀ 220 ਹੋ ਗਈ ਹੈ। ਜ਼ਿਲ੍ਹੇ ’ਚ ਅੱਜ 17 ਹੋਰ ਮਰੀਜ਼ਾਂ ਦੀਆਂ ਰਿਪੋਰਟਾਂ ਪਾਜ਼ੇਟਿਵ ਆਈਆਂ ਹਨ।

ਸਿਵਲ ਸਰਜਨ ਡਾ. ਵਰਿੰਦਰ ਜਗਤ ਨੇ ਦੱਸਿਆ ਕਿ ਜ਼ਿਲ੍ਹੇ ’ਚ 2,15,960 ਸ਼ੱਕੀ ਮਰੀਜ਼ਾਂ ਦੀ ਸੈਂਪਲਿੰਗ ਕੀਤੀ ਜਾ ਚੁੱਕੀ ਹੈ, ਜਿਨ੍ਹਾਂ ’ਚੋਂ 2 ਲੱਖ 7 ਹਜ਼ਾਰ 769 ਨੈਗੇਟਿਵ ਪਾਏ ਗਏ ਹਨ ਜਦੋਂ ਕਿ 7449 ਮਰੀਜ਼ ਪਾਜ਼ੇਟਿਵ ਪਾਏ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ 1687 ਸੈਂਪਲਿੰਗ ਦੀਆਂ ਰਿਪੋਰਟਾਂ ਪੈਡਿੰਗ ਹਨ। ਉਨ੍ਹਾਂ ਦੱਸਿਆ ਕਿ 42 ਪੀੜਤ ਹੋਰ ਜ਼ਿਲ੍ਹਿਆਂ ’ਚ ਹਨ ਜਦੋਂ ਕਿ ਕੇਂਦਰੀ ਜੇਲ ’ਚ 1, ਸਿਵਲ ਹਸਪਤਾਲ ਗੁਰਦਾਸਪੁਰ ’ਚ 1 ਅਤੇ ਤਿੱਬੜੀ ਦੇ ਮਿਲਟਰੀ ਹਸਪਤਾਲ ’ਚ 2 ਪੀੜਤ ਦਾਖਲ ਹੈ। ਉਨ੍ਹਾਂ ਦੱਸਿਆ ਕਿ 140 ਪੀੜਤ ਨੂੰ ਲੱਛਣ ਨਾ ਹੋਣ ਕਾਰਣ ਘਰਾਂ ’ਚ ਇਕਾਂਤਵਾਸ ਕੀਤਾ ਗਿਆ ਹੈ। ਕੋਰੋਨਾ ਵਾਇਰਸ ਤੋਂ ਪੀੜਤ 7043 ਵਿਅਕਤੀਆਂ ਨੇ ਫਤਿਹ ਹਾਸਲ ਕਰ ਲਈ ਹੈ, ਇਨ੍ਹਾਂ ’ਚੋਂ 6976 ਪੀੜਤ ਠੀਕ ਹੋਏ ਹਨ ਅਤੇ 67 ਪੀੜਤਾਂ ਨੂੰ ਡਿਸਚਾਰਜ ਕਰ ਕੇ ਹੋਮ ਇਕਾਂਤਵਾਸ ਕੀਤਾ ਗਿਆ ਹੈ। ਇਸ ਮੌਕੇ ਜ਼ਿਲੇ ’ਚ ਐਕਟਿਵ ਕੇਸ 186 ਹਨ।

ਕੈਂਪ ਦੌਰਾਨ 78 ਲੋਕਾਂ ਦੇ ਲਏ ਕੋਰੋਨਾ ਸੈਂਪਲ

ਬਟਾਲਾ, (ਸਾਹਿਲ)-ਸੀਨੀਅਰ ਮੈਡੀਕਲ ਅਫ਼ਸਰ ਡਾ. ਗੀਤਾਂਜਲੀ ਸਿੰਘ ਅਤੇ ਡਾ. ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪਿੰਡ ਭਿਖਾਰੀਹਾਰਨੀ ’ਚ ਕੋਰੋਨਾ ਵਾਇਰਸ ਸਬੰਧੀ ਕੈਂਪ ਲਾ ਕਿ 78 ਲੋਕਾਂ ਦੇ ਕੋਰੋਨਾ ਸੈਂਪਲ ਲਏ ਗਏ।

ਇਸ ਸਬੰਧੀ ਸਹਾਇਕ ਮਲੇਰੀਆਂ ਅਫ਼ਸਰ ਰਛਪਾਲ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਲੋਕ ਵੱਧ ਤੋਂ ਵੱਧ ਸਿਹਤ ਵਿਭਾਗ ਦਾ ਸਹਿਯੋਗ ਕਰਨ ਅਤੇ ਆਪਣੇ ਕੋਰੋਨਾ ਟੈਸਟ ਕਰਵਾਉਣ ਤਾਂ ਜੋ ਇਸ ਮਹਾਮਾਰੀ ਤੋਂ ਬਚਿਆ ਜਾ ਸਕੇ। ਉਨ੍ਹਾਂ ਨੇ ਲੋਕਾਂ ਨੂੰ ਕਿਹਾ ਕਿ ਉਹ ਭੀੜ ਭੜਕੇ ਵਾਲੀਆਂ ਥਾਵਾਂ ’ਤੇ ਜਾਣ ਤੋਂ ਗੁਰੇਜ਼ ਕਰਨ ਅਤੇ ਸਰਕਾਰ ਦੁਆਰਾ ਜਾਰੀ ਕੀਤੀਆਂ ਗਾਈਡ ਲਾਈਨ ਦੀ ਪਾਲਣਾ ਕਰਨ।

ਇਸ ਮੌਕੇ ਡਾ. ਲਵਪ੍ਰੀਤ ਸਿੰਘ, ਸੀ. ਐੱਚ. ਓ. ਐਂਜਲਾ, ਸੀ. ਐੱਚ. ਓ. ਅੰਨੂ, ਸੀ. ਐੱਚ. ਓ. ਚਾਂਦਨੀ, ਸੀ. ਐੱਚ. ਓ. ਥੌਮਸ, ਰਣਜੀਤ ਸਿੰਘ, ਸਤਿੰਦਰਜੀਤ ਸਿੰਘ ਸਿਹਤ ਕਰਮਚਾਰੀ ਹਾਜ਼ਰ ਸਨ।


Bharat Thapa

Content Editor

Related News