ਪਾਕਿਸਤਾਨ ਨਹੀਂ ਆ ਰਿਹਾ ਬਾਜ਼, ਰਾਤ ਸਮੇਂ ਭਾਰਤ 'ਚ ਦਾਖਲ ਹੋਇਆ ਡਰੋਨ

Sunday, Oct 22, 2023 - 02:15 PM (IST)

ਪਾਕਿਸਤਾਨ ਨਹੀਂ ਆ ਰਿਹਾ ਬਾਜ਼, ਰਾਤ ਸਮੇਂ ਭਾਰਤ 'ਚ ਦਾਖਲ ਹੋਇਆ ਡਰੋਨ

ਗੁਰਦਾਸਪੁਰ (ਵਿਨੋਦ/ਹਰਜਿੰਦਰ) : ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਪਿੱਛੇ ਹਟਦਾ ਨਜ਼ਰ ਨਹੀਂ ਆ ਰਿਹਾ ਤੇ ਆਪਣੀ ਭਾਰਤ ਵਿਰੋਧੀ ਡਰੋਨ ਨੀਤੀ ਜਾਰੀ ਰੱਖ ਰਿਹਾ ਹੈ। ਇਸੇ ਨੀਤੀ ਦੇ ਚੱਲਦਿਆਂ ਬੀਤੀ ਰਾਤ 10 ਵਜੇ ਦੇ ਕਰੀਬ ਪਾਕਿਸਤਾਨੀ ਡਰੋਨ ਜ਼ਿਲ੍ਹਾ ਗੁਰਦਾਸਪੁਰ 'ਚ ਪਾਕਿਸਤਾਨ ਦੀ ਸਰਹੱਦ ’ਤੇ ਸਥਾਪਤ ਭਾਰਤੀ ਬੀ.ਓ.ਪੀ. ਆਦੀਆ ਵਿੱਚ ਦਾਖ਼ਲ ਹੋ ਗਿਆ। ਸੀਮਾ ਸੁਰੱਖਿਆ ਬਲ ਦੇ ਜਵਾਨਾਂ ਵੱਲੋਂ ਗੋਲੀਬਾਰੀ ਕਰਨ ਅਤੇ ਚਮਕਦਾਰ ਰੌਸ਼ਨੀ ਵਾਲਾ ਗੋਲਾ ਸੁੱਟਣ ਤੋਂ ਬਾਅਦ ਡਰੋਨ ਪਾਕਿਸਤਾਨ ਵੱਲ ਵਾਪਸ ਚਲਾ ਗਿਆ। ਸੀਮਾ ਸੁਰੱਖਿਆ ਬਲ ਅਤੇ ਪੁਲਸ ਵੱਲੋਂ ਇਲਾਕੇ ਵਿੱਚ ਸਾਂਝੀ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ ਹੈ ਤਾਂ ਜੋ ਜੇਕਰ ਡਰੋਨ ਰਾਹੀਂ ਹੈਰੋਇਨ ਆਦਿ ਸੁੱਟੀ ਗਈ ਹੈ ਤਾਂ ਉਸ ਨੂੰ ਕਾਬੂ ਕੀਤਾ ਜਾ ਸਕੇ।

PunjabKesari

ਇਹ ਵੀ ਪੜ੍ਹੋ: ਜਲੰਧਰ 'ਚ ਤਿਉਹਾਰਾਂ ਮੌਕੇ ਪਟਾਕੇ ਚਲਾਉਣ ਨੂੰ ਲੈ ਕੇ DC ਵੱਲੋਂ ਸਖ਼ਤ ਹੁਕਮ ਜਾਰੀ, ਸਮਾਂ ਵੀ ਕੀਤਾ ਤੈਅ

ਸੀਮਾ ਸੁਰੱਖਿਆ ਬਲ ਦੇ ਸੂਤਰਾਂ ਮੁਤਾਬਕ ਡਰੋਨ ਪਿੱਲਰ ਨੰਬਰ 1 ਤੋਂ ਅੰਦਰ ਦਾਖਲ ਹੋਇਆ। ਜਿਵੇਂ ਹੀ ਸੀਮਾ ਸੁਰੱਖਿਆ ਬਲ ਦੀ 58 ਬਟਾਲੀਅਨ ਦੇ ਜਵਾਨਾਂ ਨੇ ਡਰੋਨ ਦੀ ਆਵਾਜ਼ ਸੁਣੀ, ਉਨ੍ਹਾਂ ਨੇ 22 ਰਾਉਂਡ ਫਾਇਰ ਕੀਤੇ ਅਤੇ ਇੱਕ ਚਮਕਦਾਰ ਰੌਸ਼ਨੀ ਵਾਲਾ ਗੋਲਾ ਸੁੱਟਿਆ। ਜਿਸ ਕਾਰਨ ਕਰੀਬ ਇੱਕ ਮਿੰਟ ਬਾਅਦ ਡਰੋਨ ਵਾਪਸ ਪਾਕਿਸਤਾਨ ਵੱਲ ਚਲਾ ਗਿਆ। ਡਰੋਨ 700 ਤੋਂ 800 ਮੀਟਰ ਦੀ ਉਚਾਈ 'ਤੇ ਸੀ। ਡਰੋਨ ਦੇ ਵਾਪਸ ਚਲੇ ਜਾਣ ਤੋਂ ਬਾਅਦ ਸੀਮਾ ਸੁਰੱਖਿਆ ਬਲ ਅਤੇ ਪੁਲਿਸ ਵੱਲੋਂ ਇਲਾਕੇ ਵਿੱਚ ਸਾਂਝੀ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਤਿਉਹਾਰਾਂ ਦੌਰਾਨ ਅਗਲੇ 11 ਦਿਨਾਂ 'ਚੋਂ 7 ਦਿਨ ਬੰਦ ਰਹਿਣਗੇ ਬੈਂਕ, ਨਿਪਟਾ ਲਓ ਜ਼ਰੂਰੀ ਕੰਮ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Gurminder Singh

Content Editor

Related News