ਭਾਰਤ-ਪਾਕਿਸਤਾਨ ਸਰਹੱਦ ਨੇੜਿਓਂ ਫਿਰ ਡਰੋਨ ਬਰਾਮਦ
Tuesday, Jan 30, 2024 - 03:26 PM (IST)
ਤਰਨਤਾਰਨ (ਰਮਨ)- ਗੁਆਂਡੀ ਦੇਸ਼ ਪਾਕਿਸਤਾਨ ਵੱਲੋਂ ਆਏ ਦਿਨ ਭਾਰਤ ਦਾ ਮਾਹੌਲ ਖ਼ਰਾਬ ਕਰਨ ਦੇ ਮਕਸਦ ਨਾਲ ਡਰੋਨ ਰਾਹੀਂ ਹਥਿਆਰ ਅਤੇ ਨਸ਼ੀਲੇ ਪਦਾਰਥ ਭੇਜਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਜਿਸ ਨੂੰ ਸਰਹੱਦ 'ਤੇ ਤਾਇਨਾਤ ਬੀ.ਐੱਸ.ਐੱਫ਼ ਅਤੇ ਪੰਜਾਬ ਪੁਲਸ ਵੱਲੋਂ ਨਾਕਾਮ ਕੀਤਾ ਜਾ ਰਿਹਾ ਹੈ। ਇਸ ਦੀ ਫਿਰ ਤੋਂ ਇੱਕ ਹੋਰ ਤਾਜ਼ਾ ਮਿਸਾਲ ਉਸ ਵੇਲੇ ਵੇਖਣ ਨੂੰ ਮਿਲੀ ਜਦੋਂ ਭਾਰਤ-ਪਾਕਿਸਤਾਨ ਸਰਹੱਦ ਨੇੜਿਓਂ ਇੱਕ ਡਰੋਨ ਨੂੰ ਬਰਾਮਦ ਕਰ ਲਿਆ ਗਿਆ। ਇਸ ਬਾਬਤ ਥਾਣਾ ਖਾਲੜਾ ਵਿਖੇ ਅਨਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਤਸਕਰ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਸਭ ਤੋਂ ਵੱਡੇ ਸਰਕਾਰੀ ਹਸਪਤਾਲ ਦੀ ਵੱਡੀ ਲਾਪ੍ਰਵਾਹੀ, ਰਾਤ ਨੂੰ ਬਿਨਾਂ ਡਾਕਟਰ ਦੇ ਚਲਦੈ ਬਲੱਡ ਬੈਂਕ
ਇਸ ਬਾਬਤ ਜਾਣਕਾਰੀ ਦਿੰਦੇ ਹੋਏ ਡੀ. ਐੱਸ. ਪੀ. ਭਿੱਖੀਵਿੰਡ ਪ੍ਰੀਤਇੰਦਰ ਸਿੰਘ ਨੇ ਦੱਸਿਆ ਕਿ ਪੁਲਸ ਅਤੇ ਬੀ.ਐੱਸ.ਐੱਫ਼ ਨੂੰ ਬੀਤੀ ਰਾਤ ਕਰੀਬ 8.30 ਵਜੇ ਸੂਚਨਾ ਪ੍ਰਾਪਤ ਹੋਈ ਸੀ ਕਿ ਪਾਕਿਸਤਾਨ ਵੱਲੋਂ ਇੱਕ ਡਰੋਨ ਭਾਰਤੀ ਖੇਤਰ ਦੇ ਪਿੰਡ ਡੱਲ 'ਚ ਬੀ. ਓ. ਪੀ. ਧਰਮਾਂ ਰਾਹੀਂ ਦਾਖ਼ਲ ਹੋਇਆ ਹੈ ਜਿਸ ਤੋਂ ਬਾਅਦ ਥਾਣਾ ਖਾਲੜਾ ਦੀ ਪੁਲਸ ਅਤੇ ਬੀ.ਐੱਸ.ਐੱਫ਼ ਵੱਲੋਂ ਸਾਂਝੇ ਤੌਰ 'ਤੇ ਤਲਾਸ਼ੀ ਅਭਿਆਨ ਚਲਾਇਆ ਗਿਆ। ਜਿੱਥੇ ਭਗਵੰਤ ਸਿੰਘ ਪੁੱਤਰ ਰੂੜ ਸਿੰਘ ਵਾਸੀ ਪਿੰਡ ਮਾੜੀ ਕੰਬੋਕੀ ਦੇ ਖੇਤਾਂ 'ਚੋਂ ਇੱਕ ਚੀਨੀ ਵੱਡਾ ਡਰੋਨ ਬਰਾਮਦ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਥਾਣਾ ਖਾਲੜਾ ਵਿਖੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰਦੇ ਹੋਏ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਡੇਢ ਸਾਲ ਤੱਕ ਪਾਈਆਂ ਪਿਆਰ ਦੀਆਂ ਪੀਂਘਾ, ਵਿਆਹ ਵਾਲੇ ਦਿਨ ਲਾੜਾ ਕਰ ਗਿਆ ਵੱਡਾ ਕਾਂਡ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8