ਭਾਰਤ-ਪਾਕਿਸਤਾਨ ਸਰਹੱਦ ਨੇੜਿਓਂ ਫਿਰ ਡਰੋਨ ਬਰਾਮਦ
Tuesday, Apr 02, 2024 - 11:49 AM (IST)
ਤਰਨਤਾਰਨ(ਰਮਨ)- ਜ਼ਿਲ੍ਹੇ ਅਧੀਨ ਆਉਂਦੀ ਭਾਰਤ-ਪਾਕਿ ਸਰਹੱਦ ਨੇਡ਼ਿਓਂ ਬੀ. ਐੱਸ. ਐੱਫ. ਵੱਲੋਂ ਦੌਰਾਨੇ ਗਸ਼ਤ ਇਕ ਹੋਰ ਡਰੋਨ ਨੂੰ ਬਰਾਮਦ ਕਰਨ ’ਚ ਸਫਲਤਾ ਹਾਸਲ ਕੀਤੀ ਗਈ ਹੈ। ਇਸ ਸਬੰਧੀ ਥਾਣਾ ਸਰਾਏ ਅਮਾਨਤ ਖਾਂ ਦੀ ਪੁਲਸ ਨੇ 2 ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਕਣਕ ਨੂੰ ਅੱਗ ਲੱਗਣ ਤੋਂ ਬਚਾਉਣ ਲਈ ਪਾਵਰਕਾਮ ਨੇ ਕੰਟਰੋਲ ਰੂਮ ਦੇ ਨੰਬਰ ਕੀਤੇ ਜਾਰੀ
ਜ਼ਿਲ੍ਹੇ ’ਚ ਮੌਜੂਦ ਬੀ. ਐੱਸ. ਐੱਫ. 71 ਬਟਾਲੀਅਨ ਦੇ ਜਵਾਨਾਂ ਵੱਲੋਂ ਭਾਰਤ-ਪਾਕਿਸਤਾਨ ਸਭ ਦਾ ਸਰਹੱਦ ਨੇੜੇ ਤਲਾਸ਼ੀ ਅਭਿਆਨ ਚਲਾਇਆ ਜਾ ਰਿਹਾ ਸੀ, ਇਸ ਦੌਰਾਨ ਬੀ. ਓ. ਪੀ. ਹਵੇਲੀਆਂ ਵਿਖੇ ਇਕ ਡਰੋਨ ਨੂੰ ਬਰਾਮਦ ਕੀਤਾ ਗਿਆ ਹੈ। ਸੂਤਰਾਂ ਤੋਂ ਅਨੁਮਾਨ ਲਗਾਇਆ ਜਾ ਰਿਹਾ ਹੈ ਕਿ ਪਾਕਿਸਤਾਨ ਵੱਲੋਂ ਆਏ ਇਸ ਡਰੋਨ ਦੇ ਨਾਲ ਹੈਰੋਇਨ ਦੀ ਖੇਪ ਜ਼ਰੂਰ ਆਈ ਹੋਵੇਗੀ, ਜਿਸ ਸਬੰਧੀ ਪੁਲਸ ਅਤੇ ਬੀ. ਐੱਸ. ਐੱਫ. ਵੱਲੋਂ ਸਾਂਝੇ ਤੌਰ ਪਰ ਤਲਾਸ਼ੀ ਅਭਿਆਨ ਚਲਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ : ਸਿੱਖਿਆ ਵਿਭਾਗ ਵਲੋਂ ਸਕੂਲਾਂ ਲਈ ਗਾਈਡਲਾਈਨ ਜਾਰੀ, ਨਿਯਮਾਂ ਦੀ ਉਲੰਘਣਾ ਕਰਨ 'ਤੇ ਹੋਵੇਗੀ ਸਖ਼ਤ ਕਾਰਵਾਈ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਰਾਏ ਅਮਾਨਤ ਖਾਂ ਦੇ ਏ. ਐੱਸ. ਆਈ. ਕਰਮ ਸਿੰਘ ਨੇ ਦੱਸਿਆ ਕਿ ਬੀ. ਐੱਸ. ਐੱਫ. ਇਕੱਤਰ ਬਟਾਲੀਅਨ ਦੇ ਇੰਸਪੈਕਟਰ ਲਕਸ਼ਮੀ ਸ਼ੰਕਰ ਦੇ ਬਿਆਨਾਂ ਹੇਠ ਦੋ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਦਾਜ ਦੀ ਮੰਗ ਤੇ ਪਤੀ ਦੇ ਨਾਜਾਇਜ਼ ਸਬੰਧਾਂ ਦੇ ਚੱਲਦਿਆਂ ਔਰਤ ਦੀ ਸ਼ੱਕੀ ਹਾਲਾਤ ’ਚ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8