ਇਕ ਹੋਰ ਘਰ ਦੀ ਡਿੱਗੀ ਛੱਤ, ਵਾਲ-ਵਾਲ ਬਚਿਆ ਪਰਿਵਾਰ
Saturday, Mar 01, 2025 - 06:32 PM (IST)

ਦੀਨਾਨਗਰ(ਗੋਰਾਇਆ)- ਵਿਧਾਨ ਸਭਾ ਹਲਕਾ ਦੀਨਾਨਗਰ ਅਧੀਨ ਆਉਂਦੇ ਪੁਲਸ ਸਟੇਸ਼ਨ ਪੁਰਾਣਾ ਸ਼ਾਲਾ ਦੇ ਪਿੰਡ ਸੈਦੋਵਾਲ ਕਲਾਂ ਵਿਚ ਬੀਤੀ ਰਾਤ ਹੋਈ ਬਾਰਿਸ਼ ਕਾਰਨ ਇੱਕ ਘਰ ਦੀ ਛੱਤ ਡਿੱਗ ਗਈ। ਜਿਸ ਕਾਰਨ ਪਰਿਵਾਰ ਦਾ ਕਾਫੀ ਨੁਕਸਾਨ ਹੋ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਘਰ ਦੇ ਮਾਲਕ ਬੋਧ ਰਾਜ ਨੇ ਦੱਸਿਆ ਕਿ ਬੀਤੀ ਰਾਤ 8.30 ਵਜੇ ਦੇ ਕਰੀਬ ਜਦ ਪਰਿਵਾਰ ਸਮੇਤ ਅਸੀਂ ਆਪਣੇ ਕਮਰੇ ਵਿੱਚ ਬੈਠੇ ਹੋਏ ਸੀ ਤਾਂ ਬਾਰਿਸ਼ ਹੋਣ ਕਾਰਨ ਅਚਾਨਕ ਕਮਰੇ ਦੀ ਛੱਤ ਦੀ ਇਕ ਸਾਈਡ ਦੇ ਬਾਲੇ ਟੁੱਟਣ ਕਾਰਨ ਛੱਤ ਹੇਠ ਡਿੱਗ ਗਈ ਪਰ ਕੁਦਰਤ ਦੀ ਕਿਰਪਾ ਨਾਲ ਪਰਿਵਾਰ ਦਾ ਕਿਸੇ ਤਰ੍ਹਾਂ ਦਾ ਵੀ ਕੋਈ ਜਾਨੀ ਨੁਕਸਾਨ ਨਹੀਂ ਹੋਇਆ।
ਇਹ ਵੀ ਪੜ੍ਹੋ- ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਇਕੋ ਪਰਿਵਾਰ ਦੇ ਪੰਜ ਜੀਆਂ ਦੀ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8