ਬੀਬੀ ਰੂਪ ਕੌਰ ਦਾ ਇਕ ਹੋਰ ਵੱਡਾ ਬਿਆਨ, ਕਿਹਾ- ਗਲਤ ਪ੍ਰਚਾਰ ਨਾ ਕੀਤਾ ਜਾਵੇ
Saturday, Oct 10, 2026 - 05:26 PM (IST)
ਅੰਮ੍ਰਿਤਸਰ- ਬੀਤੇ ਦਿਨ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਆਪਣਾ ਸ਼ਿਕਾਇਤ ਪੱਤਰ ਸੌਂਪਣ ਵਾਲੀ ਸ਼੍ਰੋਮਣੀ ਅਕਾਲੀ ਦਲ ਵਲੋਂ ਬਰਖ਼ਾਸਤ ਕੀਤੀ ਗਈ ਬੀਬੀ ਰੂਪ ਕੌਰ ਸੰਧੂ ਨੇ ਮੁੜ ਇਕ ਹੋਰ ਵੀਡੀਓ ਬਿਆਨ ਜਾਰੀ ਕੀਤਾ ਹੈ। ਜਿਸ 'ਚ ਰੂਪ ਕੌਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ੀ ਤੋਂ ਬਾਅਦ ਪੈਦਾ ਹੋਏ ਵਿਵਾਦ ਦਰਮਿਆਨ, ਪ੍ਰਬੰਧਕਾਂ ਅਤੇ ਮੀਡੀਆ ਦੇ ਇੱਕ ਹਿੱਸੇ ਵੱਲੋਂ ਸਬੂਤ ਨਾ ਪੇਸ਼ ਕੀਤੇ ਜਾਣ ਬਾਰੇ ਚਲਾਏ ਜਾ ਰਹੇ ਦਾਅਵਿਆਂ ਨੂੰ ਖਾਰਜ ਕਰਦਿਆਂ ਆਡੀਓ ਰਿਕਾਰਡਿੰਗਾਂ ਅਤੇ ਤਸਵੀਰਾਂ ਸਮੇਤ ਸਬੂਤ ਜਨਤਕ ਕੀਤੇ ਗਏ ਹਨ।
ਇਹ ਵੀ ਪੜ੍ਹੋ-ਪੰਜਾਬ: ਸਿਹਤ ਵਿਭਾਗ ਦਾ ਵੱਡਾ ਫੈਸਲਾ, ਅੰਮ੍ਰਿਤਸਰ 'ਚ ਇਨ੍ਹਾਂ ਮਰੀਜ਼ਾਂ ਲਈ ਸੋਮਵਾਰ ਤੋਂ ਖੁੱਲ੍ਹਣਗੇ ਸਪੈਸ਼ਲ ਕਲੀਨਿਕ
ਬੀਬੀ ਰੂਪ ਕੌਰ ਨੇ ਕਿਹਾ ਬੇਹੱਦ ਦੁੱਖ ਦੀ ਗੱਲ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਮੀਡੀਆ ਮੈਨੇਜਮੈਂਟ ਟੀਮ ਵਲੋਂ ਪ੍ਰੈਸ ਨੂੰ ਸੰਬੋਧਨ ਕਰਦਿਆਂ ਸਬੂਤਾਂ ਬਾਰੇ ਝੂਠ ਬੋਲੇ ਗਏ ਹਨ। ਉਨ੍ਹਾਂ ਕਿਹਾ ਜ਼ਿਆਦਾ ਨਹੀਂ ਤਾਂ 3-4 ਸਬੂਤ ਤਾਂ ਇਕੱਲੀ ਬਹਿਰੀਨ ਵਾਲੀ ਬੀਬੀ ਦੇ ਕੇਸ ਦੇ ਸਬੰਧ ਵਿਚ ਪੇਸ਼ ਕੀਤੇ ਗਏ ਸਨ। ਬੀਬੀ ਰੂਪ ਕੌਰ ਸੰਧੂ ਨੇ ਕਿਹਾ ਕਿ ਮੀਡੀਆ ਭਾਈਚਾਰੇ ਨੂੰ ਵੀ ਅਪੀਲ ਹੈ ਗ਼ਲਤ ਪ੍ਰਚਾਰ ਕਰਨ ਤੋਂ ਗੁਰੇਜ਼ ਕੀਤਾ ਜਾਵੇ। ਹੁਣ ਇਸੇ ਢੰਗ ਨਾਲ ਬਾਕੀ ਕੇਸਾਂ ਦੇ ਸਬੂਤ ਵੀ ਪੇਸ਼ ਕਰਦੀ ਜਾਵਾਂਗੀ।
ਇਹ ਵੀ ਪੜ੍ਹੋ-ਪੰਜਾਬ: 2 ਵੱਡੇ ਨੈੱਟਵਰਕ ਚਲਾਉਣ ਵਾਲੇ 4 ਮੁਲਜ਼ਮ ਕਾਬੂ, ਭਾਰੀ ਮਾਤਰਾ 'ਚ ਨਸ਼ੀਲਾ ਪਦਾਰਥ ਤੇ ਹਥਿਆਰ ਵੀ ਬਰਾਮਦ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
