ਤਰਨਤਾਰਨ ਸਰਹੱਦ ਨੇੜਿਓਂ ਇਕ ਹੋਰ ਪਾਕਿਸਤਾਨੀ ਡਰੋਨ ਟੁੱਟੀ ਹਾਲਤ 'ਚ ਹੋਇਆ ਬਰਾਮਦ
Sunday, Aug 13, 2023 - 01:14 PM (IST)

ਤਰਨਤਾਰਨ (ਰਮਨ)- ਪਾਕਿਸਤਾਨੀ ਡਰੋਨ ਦੀਆਂ ਭਾਰਤੀ ਖੇਤਰ 'ਚ ਦਸਤਕ ਦੇਣ ਦੀਆਂ ਗਤੀਵਿਧੀਆਂ ਲਗਾਤਾਰ ਜਾਰੀ ਹਨ। ਇਸ ਦੀ ਇਕ ਹੋਰ ਤਾਜ਼ਾ ਮਿਸਾਲ ਐਤਵਾਰ ਸਵੇਰੇ 11 ਵਜੇ ਉਸ ਵੇਲੇ ਵੇਖਣ ਨੂੰ ਮਿਲੀ ਜਦੋਂ ਪਾਕਿਸਤਾਨੀ ਡਰੋਨ ਨੂੰ ਪੰਜਾਬ ਪੁਲਸ ਅਤੇ BSF ਵੱਲੋਂ ਤਲਾਸ਼ੀ ਅਭਿਆਨ ਦੌਰਾਨ ਬਰਾਮਦ ਕਰ ਲਿਆ ਗਿਆ। ਜਾਣਕਾਰੀ ਦਿੰਦੇ ਹੋਏ ਡੀ.ਐੱਸ.ਪੀ ਭਿਖੀਵਿੰਡ ਪ੍ਰੀਤਇੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਅਧੀਨ ਆਉਂਦੀ ਭਾਰਤ-ਪਾਕਿਸਤਾਨ ਸਰਹੱਦ ਦੇ ਸੈਕਟਰ ਖੇਮਕਰਨ ਵਿਖੇ ਥਾਣਾ ਵਲਟੋਹਾ ਦੀ ਪੁਲਸ ਅਤੇ BSF ਵੱਲੋਂ ਤਲਾਸ਼ੀ ਅਭਿਆਨ ਦੌਰਾਨ ਅਵਤਾਰ ਸਿੰਘ ਪੁੱਤਰ ਗੁਰਦੀਪ ਸਿੰਘ ਵਾਸੀ ਪਿੰਡ ਲਾਖਣਾ ਨੇ ਖੇਤਾਂ ਵਿੱਚੋਂ ਡਰੋਨ ਨੂੰ ਬਰਾਮਦ ਕੀਤਾ ਹੈ।
ਇਹ ਵੀ ਪੜ੍ਹੋ- ਗੁਰੂ ਨਗਰੀ ਅੰਮ੍ਰਿਤਸਰ 'ਚ ਵਧਦਾ ਜਾ ਰਿਹੈ ਇਹ ਖ਼ਤਰਾ, ਫ਼ੇਲ੍ਹ ਸਾਬਿਤ ਹੋ ਰਹੇ ਵਿਭਾਗ ਦੇ ਦਾਅਵੇ
ਉਨ੍ਹਾਂ ਦੱਸਿਆ ਕਿ ਬਰਾਮਦ ਕੀਤਾ ਗਿਆ ਡਰੋਨ ਟੁੱਟੀ ਹਾਲਤ 'ਚ ਹੈ। ਡੀ.ਐੱਸ.ਪੀ ਭਿੱਖੀਵਿੰਡ ਪ੍ਰੀਤਇੰਦਰ ਸਿੰਘ ਨੇ ਦੱਸਿਆ ਕਿ BSF ਸਮੇਤ ਤਲਾਸ਼ੀ ਅਭਿਆਨ ਦੌਰਾਨ ਫਿਲਹਾਲ ਕੋਈ ਵੀ ਵਸਤੂ ਬਰਾਮਦ ਨਹੀਂ ਹੋਈ ਹੈ, ਜਿਸ ਦੇ ਬਾਵਜੂਦ ਥਾਣਾ ਵਲਟੋਹਾ ਵਿਖੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਵੀ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਵਿਧਾਇਕ ਸਮੇਤ 7 ਬੰਦਿਆਂ ਦਾ ਕਾਤਲ ਗੈਂਗਸਟਰ ਲੁਧਿਆਣਾ ਤੋਂ ਗ੍ਰਿਫ਼ਤਾਰ, 10 ਸਾਲਾਂ ਤੋਂ ਚੱਲ ਰਿਹਾ ਸੀ ਫ਼ਰਾਰ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8