ਵਿਦੇਸ਼ੀ ਧਰਤੀ ਨੇ ਨਿਕਲ ਲਿਆ ਇਕ ਹੋਰ ਪੰਜਾਬੀ ਨੌਜਵਾਨ, 25 ਦਿਨ ਬਾਅਦ ਵਤਨ ਪਹੁੰਚੀ ਮ੍ਰਿਤਕ ਦੇਹ
Saturday, Feb 08, 2025 - 09:41 AM (IST)
![ਵਿਦੇਸ਼ੀ ਧਰਤੀ ਨੇ ਨਿਕਲ ਲਿਆ ਇਕ ਹੋਰ ਪੰਜਾਬੀ ਨੌਜਵਾਨ, 25 ਦਿਨ ਬਾਅਦ ਵਤਨ ਪਹੁੰਚੀ ਮ੍ਰਿਤਕ ਦੇਹ](https://static.jagbani.com/multimedia/2025_2image_09_41_435166039oocopy.jpg)
ਹਰਸ਼ਾ ਛੀਨਾ/ਲੋਪੋਕੇ (ਰਾਜਵਿੰਦਰ/ਹਰਜੀਤ/ਸਤਨਾਮ)- ਨੌਜਵਾਨਾਂ 'ਚ ਵਿਦੇਸ਼ਾਂ 'ਚ ਜਾਣ ਦੀ ਦਿਲਚਸਪੀ ਦਿਨੋਂ-ਦਿਨ ਵਧਦੀ ਜਾ ਰਹੀ ਹੈ । ਲੱਖਾਂ ਰੁਪਏ ਲਾ ਕੇ ਵਿਦੇਸ਼ ਪਹੁੰਚੇ ਨੌਜਵਾਨਾਂ ਨਾਲ ਕਈ ਵਾਰ ਤਾਂ ਅਣਹੋਣੀ ਵਾਪਰ ਜਾਂਦੀ ਹੈ ਜਾਂ ਫਿਰ ਕਈ ਵਾਰ ਡਿਪੋਰਟ ਹੋ ਜਾਂਦੇ ਹਨ। ਅਜਿਹਾ ਹੀ ਮਾਮਲਾ ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਪਿੰਡ ਮੌੜੇ ਕਲਾਂ ਤੋਂ ਸਾਹਮਣੇ ਆਇਆ ਹੈ, ਜਿਥੇ 19 ਸਾਲਾ ਨੌਜਵਾਨ ਤਰਸੇਮ ਸਿੰਘ ਪੁੱਤਰ ਤੇਜਿੰਦਰ ਸਿੰਘ ਦੀ ਸਪੇਨ ਵਿਚ ਭੇਤਭਰੇ ਹਾਲਾਤ ਵਿਚ ਮੌਤ ਹੋ ਗਈ, ਜਿਸ ਦੀ ਲਾਸ਼ ਬੀਤੇੇ ਦਿਨ 25 ਦਿਨ ਬਾਅਦ ਵਤਨ ਲਿਆਂਦੀ ਗਈ।
ਇਹ ਵੀ ਪੜ੍ਹੋ- ਪੰਜਾਬ 'ਚ ਬੁੱਧਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ
ਮ੍ਰਿਤਕ ਦੇ ਪਿਤਾ ਤੇਜਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਆਪਣੇ ਪੁੱਤਰ ਤਰਸੇਮ ਸਿੰਘ ਨੂੰ ਜ਼ਮੀਨ ਗਹਿਣੇ ਰੱਖ ਕੇ ਕਰੀਬ 4-5 ਮਹੀਨੇ ਪਹਿਲਾਂ ਰੋਜ਼ੀ ਰੋਟੀ ਦੀ ਭਾਲ ਵਿਚ ਸਪੇਨ ਭੇਜਿਆ ਸੀ ਪਰ ਕੁਝ ਦਿਨ ਪਹਿਲਾਂ ਉਨ੍ਹਾਂ ਨੂੰ ਪਤਾ ਲੱਗਾ ਕਿ ਉਨ੍ਹਾਂ ਦੇ ਪੁੱਤਰ ਦੀ ਮੌਤ ਹੋ ਚੁੱਕੀ ਹੈ। ਉਨ੍ਹਾਂ ਨੇ ਆਪਣੇ ਪੁੱਤਰ ਦੀ ਲਾਸ਼ ਸਪੇਨ ਤੋਂ ਭਾਰਤ ਲਿਆਉਣ ਵਿਚ ਵਿਸ਼ੇਸ਼ ਸਹਿਯੋਗ ਦੇਣ ਲਈ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦਾ ਧੰਨਵਾਦ ਕੀਤਾ।
ਇਹ ਵੀ ਪੜ੍ਹੋ- ਪੰਜਾਬ ਦੇ ਇਸ ਜ਼ਿਲ੍ਹੇ 'ਚ ਬੱਸਾਂ ਦੇ ਰੂਟ ਹੋਏ ਬੰਦ, ਮੈਰਿਜ ਪੈਲੇਸ ਵਾਲਿਆਂ ਨੂੰ ਮੋੜਨੀਆਂ ਪੈ ਰਹੀਆਂ ਸਾਈਆਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8