ਪੌਰਨੋਗ੍ਰਾਫੀ ਦੇ ਲਿੰਕ ਨੂੰ ਵਾਇਰਲ ਕਰਨ ਵਾਲਾ ਇਕ ਹੋਰ ਨੌਜਵਾਨ ਨਾਮਜ਼ਦ
Friday, Oct 04, 2024 - 12:36 PM (IST)
ਤਰਨਤਾਰਨ (ਰਮਨ)-ਨੌਜਵਾਨ ਵੱਲੋਂ ਆਪਣੇ ਮੋਬਾਈਲ ਦੀ ਵਰਤੋਂ ਕਰਦੇ ਹੋਏ ਘਰ ਵਿਚ ਬੈਠ ਚਾਈਲਡ ਪੌਰਨੋਗ੍ਰਾਫੀ ਦੇ ਲਿੰਕਾਂ ਨੂੰ ਵੱਖ-ਵੱਖ ਗਰੁੱਪਾਂ ਵਿਚ ਵਾਇਰਲ ਕਰਨ ਦਾ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ, ਜਿਸ ਤੋਂ ਬਾਅਦ ਸਾਈਬਰ ਕ੍ਰਾਈਮ ਤਰਨਤਾਰਨ ਦੀ ਪੁਲਸ ਵੱਲੋਂ ਨੌਜਵਾਨ ਖਿਲਾਫ ਪਰਚਾ ਦਰਜ ਕਰ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਥਾਣਾ ਸਾਈਬਰ ਕ੍ਰਾਈਮ ਦੀ ਪੁਲਸ ਵੱਲੋਂ ਪੁਲਸ ਦੇ ਉੱਚ ਅਧਿਕਾਰੀਆਂ ਵੱਲੋਂ ਮਿਲੇ ਹੁਕਮਾਂ ਤਹਿਤ ਆਏ ਦਿਨ ਪੌਰਨੋਗ੍ਰਾਫੀ ਦੀ ਹੋ ਰਹੀ ਵਰਤੋਂ ਖਿਲਾਫ ਸਖਤੀ ਨਾਲ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਪੂਜਾ ਦਾ ਸਾਮਾਨ ਦਰਿਆ 'ਚ ਪਰਵਾਉਣ ਗਏ ਪਿਓ-ਪੁੱਤ ਰੁੜੇ
ਜਾਣਕਾਰੀ ਦਿੰਦੇ ਹੋਏ ਸਾਈਬਰ ਕ੍ਰਾਈਮ ਥਾਣੇ ਦੇ ਮੁਖੀ ਇੰਸਪੈਕਟਰ ਉਪਕਾਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਮੁੱਖਬਰ ਖਾਸ ਵੱਲੋਂ ਇਤਲਾਹ ਦਿੱਤੀ ਕਿ ਜ਼ਿਲ੍ਹੇ ਦੇ ਇਕ ਪਿੰਡ ਦਾ ਨਿਵਾਸੀ ਦੀਪਨ ਸਿੰਘ (22) ਨਾਮਕ ਨੌਜਵਾਨ ਜੋ ਆਪਣੇ ਮੋਬਾਈਲ ਦੀ ਵਰਤੋਂ ਕਰਦਾ ਹੋਇਆ ਚਾਈਲਡ ਪੌਰਨੋਗ੍ਰਾਫੀ ਦੇ ਲਿੰਕਾਂ ਨੂੰ ਹੋਰ ਗਰੁੱਪਾਂ ਵਿਚ ਵਾਇਰਲ ਕਰ ਰਿਹਾ ਹੈ, ਜਿਨ੍ਹਾਂ ਵਿਚ ਕਈ ਨਬਾਲਿਗ ਮੁੰਡੇ-ਕੁੜੀਆਂ ਵੀ ਮੌਜੂਦ ਹਨ। ਇਸ ਤਰ੍ਹਾਂ ਵੀਡੀਓ ਨੂੰ ਵਾਇਰਲ ਕਰਨ ਦੌਰਾਨ ਨੌਜਵਾਨ ਮੁੰਡੇ-ਕੁੜੀਆਂ 'ਤੇ ਮਾੜਾ ਪ੍ਰਭਾਵ ਪੈਦਾ ਹੋ ਰਿਹਾ ਹੈ। ਥਾਣਾ ਮੁਖੀ ਉਪਕਾਰ ਸਿੰਘ ਨੇ ਦੱਸਿਆ ਕਿ ਪੌਰਨੋਗ੍ਰਾਫੀ ਦੇ ਲਿੰਕਾਂ ਨੂੰ ਅਤੇ ਅਸ਼ਲੀਲ ਵੀਡੀਓ ਨੂੰ ਵੇਖਣਾ ਅਤੇ ਵਾਇਰਲ ਕਰਨਾ ਕਾਨੂੰਨੀ ਤੌਰ ਉਪਰ ਜੁਰਮ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਏ.ਡੀ.ਜੀ.ਪੀ ਵੱਲੋਂ ਜਾਰੀ ਹੋਏ ਸਖ਼ਤ ਹੁਕਮਾਂ ਤਹਿਤ ਕਾਰਵਾਈ ਕਰਦੇ ਹੋਏ ਦੀਪਨ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਮੌਸਮ ਦੀ ਤਬਦੀਲੀ ਨਾਲ ਇਹ ਵਾਇਰਸ ਸਰਗਰਮ, ਵੱਡੀ ਗਿਣਤੀ ’ਚ ਮਰੀਜ਼ ਆਉਣ ਲੱਗੇ ਲਪੇਟ ’ਚ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8