ਐਂਟੀ ਗੈਂਗਸਟਰ ਸਟਾਫ਼ ਆਪ੍ਰੇਸ਼ਨ ''ਚ 2 ਵਿਅਕਤੀਆਂ ਸਣੇ 3 ਪਿਸਤੌਲਾਂ ਤੇ 2 ਮੈਗਜ਼ੀਨ ਬਰਾਮਦ
Tuesday, Feb 07, 2023 - 11:25 AM (IST)

ਅੰਮ੍ਰਿਤਸਰ (ਸੰਜੀਵ)- ਐਂਟੀ ਗੈਂਗਸਟਰ ਸਟਾਫ਼ ਨੇ ਥਾਣਾ ਇਸਲਾਮਾਬਾਦ ਦੇ ਇਲਾਕੇ ’ਚ ਸਰਚ ਅਭਿਆਨ ਦੌਰਾਨ ਦੋ ਖ਼ਤਰਨਾਕ ਅਪਰਾਧੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਜਿਨ੍ਹਾਂ ਦੀ ਪਛਾਣ ਮੁਕੇਸ਼ ਕੁਮਾਰ ਅਤੇ ਸੁਖਚੈਨ ਸਿੰਘ ਵਜੋਂ ਹੋਈ। ਪੁਲਸ ਨੇ ਮੁਲਜ਼ਮਾਂ ਦੇ ਕਬਜ਼ੇ ’ਚੋਂ 3 ਪਿਸਤੌਲ, 2 ਮੈਗਜ਼ੀਨ ਅਤੇ 2 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਕੇ ਉਨ੍ਹਾਂ ਨੂੰ ਮਾਣਯੋਗ ਅਦਾਲਤ ਦੇ ਨਿਰਦੇਸ਼ਾਂ ’ਤੇ ਪੁੱਛਗਿੱਛ ਲਈ ਪੁਲਸ ਰਿਮਾਂਡ ’ਤੇ ਲਿਆ ਗਿਆ ਹੈ।
ਇਹ ਵੀ ਪੜ੍ਹੋ- ਗੁਰਦਾਸਪੁਰ ਦੇ ਪਿੰਡ ਹਰਚੋਵਾਲ ਵਿਖੇ ਵੱਡੀ ਵਾਰਦਾਤ, ਬੱਚਿਆਂ ਨਾਲ ਭਰੀ ਸਕੂਲ ਬੱਸ 'ਤੇ ਕੀਤਾ ਦਾਤਰ ਨਾਲ ਹਮਲਾ
ਇਹ ਖੁਲਾਸਾ ਐਂਟੀ ਗੈਂਗਸਟਰ ਸਟਾਫ਼ ਦੇ ਇੰਚਾਰਜ ਇੰਸਪੈਕਟਰ ਅਮੋਲਕਜੀਤ ਸਿੰਘ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਕੀਤਾ। ਉਨ੍ਹਾਂ ਦੱਸਿਆ ਕਿ ਸੂਚਨਾ ਮਿਲੀ ਸੀ ਕਿ ਦੋਵੇਂ ਮੁਲਜ਼ਮ ਬਿਹਾਰ ਤੋਂ ਪਿਸਤੌਲਾਂ ਲਿਆ ਕੇ ਪੰਜਾਬ 'ਚ ਸਪਲਾਈ ਕਰਦੇ ਸਨ। ਉਕਤ ਮੁਲਜ਼ਮ ਮੁਕੇਸ਼ ਕੁਮਾਰ, ਜੋ ਕਿ ਕੇਂਦਰੀ ਜੇਲ੍ਹ ਵਿਚ ਬੰਦ ਹੈ ਅਤੇ ਜੇਲ੍ਹ ਵਿਚ ਹੀ ਸੁਖਚੈਨ ਸਿੰਘ ਨਾਲ ਜਾਣ-ਪਛਾਣ ਹੋਈ ਸੀ।
ਇਹ ਵੀ ਪੜ੍ਹੋ- ਡਾਲਰਾਂ ਦੀ ਚਮਕ ਤੋਂ ਵੱਡੀ ਦੇਸ਼ ਸੇਵਾ! ਪੰਜਾਬ ਦੀਆਂ ਇਨ੍ਹਾਂ ਧੀਆਂ ਨੇ ਪਹਿਲੀ ਵਾਰ 'ਚ ਪਾਸ ਕੀਤੀ ਅਗਨੀਵੀਰ ਪ੍ਰੀਖਿਆ
ਜ਼ਮਾਨਤ ’ਤੇ ਬਾਹਰ ਆਉਣ ਤੋਂ ਬਾਅਦ ਮੁਕੇਸ਼ ਦੇ ਕਹਿਣ ਅਨੁਸਾਰ ਮਨਜੀਤ ਸਿੰਘ ਨਾਂ ਦੇ ਵਿਅਕਤੀ ਕੋਲੋਂ 3 ਪਿਸਤੌਲ ਲੈ ਕੇ ਆਇਆ ਸੀ, ਜਿਸ ਤੋਂ ਪੁਲਸ ਨੇ ਬਰਾਮਦ ਕਰ ਲਈਆਂ। ਮੁੱਢਲੀ ਤਫ਼ਤੀਸ਼ ਦੌਰਾਨ ਸੁਖਚੈਨ ਸਿੰਘ ਨੇ ਇਹ ਵੀ ਦੱਸਿਆ ਕਿ ਬਾਹਰ ਆਉਣ ਤੋਂ ਬਾਅਦ ਉਹ ਜੇਲ ਅੰਦਰ ਫੋਨ, ਨਸ਼ੀਲੇ ਪਦਾਰਥ ਸੁਟਾਉਦਾ ਸੀ ਅਤੇ ਇਹ ਸਾਰਾ ਕੰਮ ਉਹ ਮੁਕੇਸ਼ ਕੁਮਾਰ ਦੇ ਕਹਿਣ 'ਤੇ ਹੀ ਕਰਦਾ ਸੀ।
ਇਹ ਵੀ ਪੜ੍ਹੋ- ਬਟਾਲਾ ਦੇ ਪਿੰਡ ਦਹੀਆ ’ਚ ਦੋ ਧਿਰਾਂ ਵਿਚਾਲੇ ਗੋਲ਼ੀਆਂ ਚੱਲਣ ਨਾਲ ਦੂਜੇ ਵਿਅਕਤੀ ਦੀ ਮੌਤ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।