ਐਂਟੀ ਸਾਬੋਟੇਜ਼ ਟੀਮ ਨੇ ਸੰਗਤ ਦੀ ਸੁਰੱਖਿਆ ਨੂੰ ਲੈ ਕੇ ਸ਼ਹਿਰ ਦੇ ਧਾਰਮਿਕ ਸਥਾਨਾਂ ’ਤੇ ਕੀਤੀ ਚੈਕਿੰਗ
Monday, Nov 17, 2025 - 05:53 PM (IST)
ਗੁਰਦਾਸਪੁਰ (ਵਿਨੋਦ)-ਜ਼ਿਲ੍ਹੇ ’ਚ ਪੈਂਦੇ ਵੱਖ-ਵੱਖ ਧਰਮਾਂ ਦੇ ਨਾਲ ਸਬੰਧਤ ਧਾਰਮਿਕ ਸਥਾਨਾਂ ਅਤੇ ਸੰਗਤਾਂ ਦੀ ਸੁਰੱਖਿਆ ਨੂੰ ਲੈ ਕੇ ਐੱਸ. ਐੱਸ. ਪੀ. ਆਦਿੱਤਿਆ ਦੇ ਨਿਰਦੇਸ਼ਾਂ ’ਤੇ ਗੁਰਦਾਸਪੁਰ ਪੁਲਸ ਦੀ ਐਂਟੀ ਸਾਬੋਟੇਜ ਟੀਮ ਵੱਲੋਂ ਧਾਰਮਿਕ ਸਥਾਨਾਂ ਦੀ ਚੈਕਿੰਗ ਕੀਤੀ ਗਈ। ਇਸ ਟੀਮ ’ਚ ਡਾਗ ਸਕੁਐਡ, ਬੰਬ ਨਿਰੋਧਕ ਦਸਤਾ ਵੀ ਸ਼ਾਮਲ ਸੀ।
ਇਹ ਵੀ ਪੜ੍ਹੋ- 'ਸਰਬਜੀਤ ਕੌਰ' ਤੋਂ 'ਨੂਰ ਹੁਸੈਨ' ਬਣੀ ਬੀਬੀ ਨੇ ਲਿਆ ਅਦਾਲਤ ਦਾ ਸਹਾਰਾ, ਜਤਾਈ ਇਹ ਇੱਛਾ
ਇਸ ਸਬੰਧੀ ਐਂਟੀ ਸਾਬੋਟੇਜ ਟੀਮ ਦੇ ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਐੱਸ. ਐੱਸ. ਪੀ. ਆਦਿੱਤਿਆ ਦੇ ਨਿਰਦੇਸ਼ਾਂ ’ਤੇ ਉਨ੍ਹਾਂ ਦੀ ਟੀਮ ਵੱਲੋਂ ਚਰਚ, ਰਾਧਾ ਸੁਆਮੀ ਡੇਰੇ ਤੇ ਹੋਰ ਧਾਰਮਿਕ ਸਥਾਨਾਂ ’ਤੇ ਚੈਕਿੰਗ ਅਭਿਆਨ ਚਲਾਇਆ ਗਿਆ। ਉਨ੍ਹਾਂ ਦੱਸਿਆ ਕਿ ਐਤਵਾਰ ਹੋਣ ਦੇ ਕਾਰਨ ਹਰੇਕ ਧਾਰਮਿਕ ਸਥਾਨ ’ਤੇ ਵੱਡੀ ਗਿਣਤੀ ’ਚ ਸੰਗਤ ਪਹੁੰਚਦੇ ਹਨ, ਜਿਨ੍ਹਾਂ ਦੀ ਸੁਰੱਖਿਆ ਕਰਨਾ ਜ਼ਿਲਾ ਪੁਲਸ ਗੁਰਦਾਸਪੁਰ ਦਾ ਫਰਜ਼ ਹੈ, ਜਿਸਦੇ ਚੱਲਦੇ ਡਾਗ ਸਕੁਐਡ ਅਤੇ ਬੰਬ ਨਿਰੋਧਕ ਦਸਤਾ ਟੀਮ ਵੱਲੋਂ ਧਾਰਮਿਕ ਸਥਾਨਾਂ ਦੇ ਆਲੇ ਦੁਆਲੇ ਜਾਂਚ ਕਰਨ ਤੋਂ ਬਾਅਦ ਯਾਤਰੀਆਂ ਦੇ ਵਾਹਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ।
ਇਹ ਵੀ ਪੜ੍ਹੋ- ਰੂਹ ਕੰਬਾਊ ਵਾਰਦਾਤ: ਟਾਹਲੀ ਸਾਹਿਬ ਨੇੜੇ ਜਵਾਕ ਦਾ ਕਤਲ
ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਵੀ ਸ਼ੱਕੀ ਵਿਅਕਤੀ ਦਿਖਾਈ ਦਿੰਦਾ ਹੈ ਜਾਂ ਕੋਈ ਸ਼ੱਕੀ ਵਸਤੂ ਪਈ ਦਿਖਾਈ ਦਿੰਦੀ ਹੈ ਤਾਂ ਤੁਰੰਤ ਪੁਲਸ ਦੇ ਕੰਟਰੋਲ ਰੂਮ ’ਤੇ ਸੂਚਿਤ ਕੀਤਾ ਜਾਵੇ ਤਾਂ ਕਿ ਸਮਾਂ ਰਹਿੰਦੇ ਸ਼ੱਕੀ ਵਿਅਕਤੀਆਂ ’ਤੇ ਕਾਬੂ ਪਾਇਆ ਜਾ ਸਕੇ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਵੱਡੀ ਵਾਰਦਾਤ, ਮੰਗ ਨਾ ਪੂਰੀ ਕਰਨ 'ਤੇ ਗੋਲੀਆਂ ਨਾਲ ਭੁੰਨ'ਤਾ ਵਿਅਕਤੀ
