ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਲਈ ਪੁਲਸ ਵਲੋਂ ਵਰਤੀ ਜਾ ਰਹੀ ਹੈ ਚੌਕਸੀ : SHO ਅਵਤਾਰ ਸਿੰਘ

2021-06-09T18:32:12.273

ਡੇਰਾ ਬਾਬਾ ਨਾਨਕ (ਵਤਨ) - ਡੇਰਾ ਬਾਬਾ ਨਾਨਕ ਦੇ ਐੱਸ.ਐੱਚ.ਓ. ਅਵਤਾਰ ਸਿੰਘ ਨੇ ਅੱਜ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਸ ਵਲੋਂ ਸਮਾਜ ਵਿਰੋਧੀ ਅਨਸਰਾਂ ਨੂੰ ਠੱਲ ਪਾਉਣ ਲਈ ਪੂਰੀ ਚੌਕਸੀ ਵਰਤੀ ਜਾ ਰਹੀ ਹੈ, ਜਿਸ ਦੇ ਚਲਦਿਆਂ ਪੁਲਸ ਵਲੋਂ ਬੀਤੇ ਦਿਨ੍ਹਾਂ ਵਿੱਚ ਕਈ ਵਾਰਦਾਤਾਂ ਲਈ ਲੋੜੀਂਦੇ ਮੁਲਜ਼ਮਾਂ ਨੂੰ ਕਾਬੂ ਕੀਤਾ ਹੈ। ਐੱਸ.ਐੱਚ.ਓ. ਅਵਤਾਰ ਸਿੰਘ ਨੇ ਦੱਸਿਆ ਕਿ ਪੁਲਸ ਵਲੋਂ ਕਰਤਾਰਪੁਰ ਸਾਹਿਬ ਮਾਰਗ ’ਤੇ ਸੈਰ ਕਰਨ ਵਾਲਿਆਂ ਦੀ ਸੁਰੱਖਿਆ ਲਈ 2 ਪੀ.ਸੀ.ਆਰ. ਮੋਟਰਸਾਈਕਲ ਅਤੇ ਗੱਡੀ ਰੈਪਿਡ ਦੀ ਵਿਸ਼ੇਸ਼ ਤੌਰ ’ਤੇ ਡਿਊਟੀ ਲਗਾ ਦਿੱਤੀ ਹੈ। 

ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ’ਚ ‘ਗੈਂਗਵਾਰ’, ਖ਼ਤਰਨਾਕ ਗੈਂਗਸਟਰ ਲੱਖਵਿੰਦਰ ਸਿੰਘ ਲੱਖਾ ਦਾ ਕਤਲ

ਉਨ੍ਹਾਂ ਕਿਹਾ ਕਿ ਬੀਤੇ ਦਿਨ੍ਹੀਂ ਕਸਬੇ ਦੇ ਹਲਵਾਈ ਅਸ਼ੋਕ ਕੁਮਾਰ ਦੇ ਮੁੰਡੇ ਤੋਂ ਮੋਬਾਇਲ ਦੀ ਖੋਹ ਕੀਤੀ ਗਈ ਸੀ, ਜਿਸ ’ਤੇ ਕਾਰਵਾਈ ਕਰਦਿਆਂ ਪੁਲਸ ਨੇ ਕਲਾਨੌਰ ਖੇਤਰ ਵਿੱਚ ਭੱਜੇ ਉਕਤ ਮੁਲਜ਼ਮ ਨੂੰ ਕਲਾਨੌਰ ਪੁਲਸ ਨੂੰ ਸੂਚਿਤ ਕਰਕੇ ਕਾਬੂ ਕਰਵਾ ਦਿੱਤਾ। ਉਸ ਦੀ ਪਛਾਣ ਲਖਵਿੰਦਰ ਸਿੰਘ ਪੁੱਤਰ ਦਲਬੀਰ ਚੰਦ ਵਾਸੀ ਮੁਹੱਲਾ ਬੰਦਾ ਸਿੰਘ ਬਹਾਦੁਰ ਕਲਾਨੌਰ ਵਜੋਂ ਹੋਈ ਹੈ, ਜਿਸ ਦੇ ਖ਼ਿਲਾਫ਼ ਕਲਾਨੌਰ ਵਿੱਚ ਕੇਸ ਦਰਜ ਕਰ ਲਿਆ ਗਿਆ ਹੈ। ਕਲਾਨੌਰ ਪੁਲਸ ਵੱਲੋਂ ਕੀਤੀ ਗਈ ਪੁੱਛ-ਗਿੱਛ ਤੋਂ ਬਾਅਦ ਹੋਰ ਵੀ ਚੋਰੀਆਂ ਦੇ ਅਹਿਮ ਸੁਰਾਗ ਹਾਸਲ ਕੀਤੇ ਗਏ ਹਨ। 

ਪੜ੍ਹੋ ਇਹ ਵੀ ਖ਼ਬਰ - ਡਰੇਨ ’ਚ ਨਹਾਉਂਦੇ ਸਮੇਂ ਡੁੱਬਿਆ 16 ਸਾਲਾ ਬੱਚਾ, ਪਰਿਵਾਰ ਨੇ ਸੋਸ਼ਲ ਮੀਡੀਆ ’ਤੇ ਵੇਖੀ ਫੋਟੋ ਤਾਂ ਉੱਡੇ ਹੋਸ਼

ਉਨ੍ਹਾਂ ਨੇ ਕਿਹਾ ਕਿ ਅਮਨਪ੍ਰੀਤ ਕੌਰ ਪੁਤਰੀ ਕੁਲਦੀਪ ਸਿੰਘ ਵਾਸੀ ਡੇਰਾ ਬਾਬਾ ਨਾਨਕ ਦੇ ਮੋਬਾਈਲ ਫੋਨ ਖੋਹਣ ਵਾਲਿਆਂ ਨੂੰ ਵੀ ਸੀ.ਸੀ.ਟੀ.ਵੀ. ਕੈਮਰਿਆਂ ਦੇ ਫੁਟੇਜ ਨਾਲ ਖੰਗਾਲਿਆ ਜਾ ਰਿਹਾ ਹੈ, ਜਿਨ੍ਹਾਂ ਨੂੰ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੁਲਸ ਨੂੰ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਡੇਰਾ ਬਾਬਾ ਨਾਨਕ ਦੀ ਪੁਲਸ ਲੋਕਾਂ ਦੀ ਸੁਰੱਖਿਆ ਅਤੇ ਜਾਨ ਮਾਲ ਦੀ ਹਿਫਾਜ਼ਤ ਲਈ ਹਰ ਵੇਲੇ ਤਤਪਰ ਹੈ। 

ਪੜ੍ਹੋ ਇਹ ਵੀ ਖ਼ਬਰ - ਪੰਜਾਬ ਦੇ ਇਸ ਜ਼ਿਲ੍ਹੇ ’ਚ 1927 ਤੋਂ ਬਣ ਰਹੀ 'ਸਪੈਸ਼ਲ ਲੱਸੀ', ਪੀਣ ਲਈ ਆਉਂਦੀਆਂ ਨੇ ਦੂਰ ਤੋਂ ਵੱਡੀਆਂ ਹਸਤੀਆਂ (ਵੀਡੀਓ) 


rajwinder kaur

Content Editor

Related News