ਮਿਡ-ਡੇ-ਮੀਲ ਤੋਂ ਇਲਾਵਾ ਬੱਚਿਆਂ ਨੂੰ ਮਿਲਣਗੇ ਹੁਣ ਮੌਸਮੀ ਫਲ, ਸਰਕਾਰ ਵੱਲੋਂ ਸਿੱਖਿਆ ਅਫ਼ਸਰਾਂ ਨੂੰ ਪੱਤਰ ਜਾਰੀ
Monday, Feb 19, 2024 - 10:59 AM (IST)
ਅੰਮ੍ਰਿਤਸਰ (ਦਲਜੀਤ)- ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀ ਹੁਣ ਮਿਡ-ਡੇ-ਮੀਲ ਤੋਂ ਇਲਾਵਾ ਮੌਸਮੀ ਫਲਾਂ ਦਾ ਵੀ ਆਨੰਦ ਲੈਣਗੇ। ਵਿਦਿਆਰਥੀਆਂ ਨੂੰ ਪੌਸ਼ਟਿਕ ਮਿਡ-ਡੇਅ ਮੀਲ ਦੇਣ ਤੋਂ ਬਾਅਦ ਹੁਣ ਪੰਜਾਬ ਸਰਕਾਰ ਨੇ ਹਫ਼ਤੇ ਵਿਚ ਇਕ ਵਾਰ ਮੌਸਮੀ ਫਲ ਦੇਣ ਦੀ ਯੋਜਨਾ ਬਣਾਈ ਹੈ। ਸਰਕਾਰ ਨੇ ਇਸ ਸਬੰਧੀ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਪੱਤਰ ਵੀ ਜਾਰੀ ਕਰ ਦਿੱਤੇ ਹਨ।
ਇਹ ਵੀ ਪੜ੍ਹੋ : ਅੱਤਵਾਦੀ ਪੰਨੂ ਨੇ ਅੰਦੋਲਨਕਾਰੀ ਕਿਸਾਨਾਂ ਨੂੰ ਭੜਕਾਇਆ, ਕਿਹਾ- 'ਗੋਲੀ ਦਾ ਜਵਾਬ ਗੋਲੀ ਨਾਲ ਦਿਓ'
ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਨੂੰ ਪੌਸ਼ਟਿਕ ਆਹਾਰ ਮੁਹੱਈਆ ਕਰਵਾਉਣ ਲਈ ਹਰ ਰੋਜ਼ ਵੱਖ-ਵੱਖ ਸਬਜ਼ੀਆਂ ਅਤੇ ਹੋਰ ਖਾਣ-ਪੀਣ ਦੀਆਂ ਵਸਤੂਆਂ ਦਿੱਤੀਆਂ ਜਾਂਦੀਆਂ ਹਨ। ਵਿਦਿਆਰਥੀਆਂ ਨੂੰ ਹਫ਼ਤੇ ਵਿਚ 6 ਦਿਨ ਅਨੁਸਾਰ ਭੋਜਨ ਦਿੱਤਾ ਜਾਂਦਾ ਹੈ। ਸਰਕਾਰ ਵੱਲੋਂ ਹੁਣ ਹਰ ਸੋਮਵਾਰ ਨੂੰ ਵਿਦਿਆਰਥੀਆਂ ਨੂੰ ਮੌਸਮੀ ਫਲ ਦੇਣ ਦੇ ਹੁਕਮ ਦਿੱਤੇ ਗਏ ਹਨ। ਇਸ ਤੋਂ ਪਹਿਲਾਂ ਪਹਿਲੀ ਜਨਵਰੀ ਤੋਂ ਸਕੂਲੀ ਬੱਚਿਆਂ ਨੂੰ ਕੇਲੇ ਦੇਣਾ ਸ਼ੁਰੂ ਕੀਤਾ ਗਿਆ ਸੀ।
ਇਹ ਵੀ ਪੜ੍ਹੋ : 15 ਦਿਨਾਂ ’ਚ 43 ਹਾਦਸੇ, 7 ਮਿੰਟ 'ਚ ਮਦਦ ਲਈ ਪਹੁੰਚੀ ਸੜਕ ਸੁਰੱਖਿਆ ਫੋਰਸ, ਕਈ ਜਾਨਾਂ ਬਚੀਆਂ
ਪੰਜਾਬ ਮਿਡ-ਡੇ-ਮੀਲ ਸੋਸਾਇਟੀ ਨੇ ਪੱਤਰ ਜਾਰੀ ਕਰ ਕੇ ਕਿਹਾ ਹੈ ਕਿ ਹਰ ਸੋਮਵਾਰ ਦੁਪਹਿਰ ਦੇ ਖਾਣੇ ਵਿਚ ਸਕੂਲੀ ਬੱਚਿਆਂ ਨੂੰ ਮੌਸਮੀ ਫਲ ਦੇਣ ਦਾ ਫੈਸਲਾ ਸਕੂਲਾਂ ਵਿਚ ਲਾਗੂ ਕੀਤਾ ਜਾਵੇ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਵਿਦਿਆਰਥੀਆਂ ਨੂੰ ਮੌਸਮੀ ਫਲ ਦੇਣ ਦਾ ਫੈਸਲਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ ਮੀਟਿੰਗ ਦੌਰਾਨ ਲਿਆ ਹੈ।
ਇਹ ਵੀ ਪੜ੍ਹੋ : ਸ਼ੰਭੂ ਤੋਂ ਕਿਸਾਨ ਗਿਆਨ ਸਿੰਘ ਦੀ ਮ੍ਰਿਤਕ ਦੇਹ ਪਹੁੰਚੀ ਪਿੰਡ, ਦੇਖ ਧਾਹਾਂ ਮਾਰ ਰੋਇਆ ਪਰਿਵਾਰ
ਵਰਨਣਯੋਗ ਹੈ ਕਿ ਇਸ ਸਮੇਂ ਪੰਜਾਬ ਦੇ 19,120 ਸਰਕਾਰੀ ਸਕੂਲਾਂ ਵਿਚ ਪ੍ਰੀ ਨਰਸਰੀ ਤੋਂ ਅੱਠਵੀਂ ਜਮਾਤ ਤੱਕ ਦੇ 18.35 ਲੱਖ ਬੱਚਿਆਂ ਨੂੰ ਦੁਪਹਿਰ ਦਾ ਖਾਣਾ ਦਿੱਤਾ ਜਾ ਰਿਹਾ ਹੈ। ਸਰਕਾਰ ਵੱਲੋਂ ਮਿਡ-ਡੇ-ਮੀਲ ਨੂੰ ਸਾਲ ਵਿਚ 2 ਤੋਂ 3 ਵਾਰ ਮੌਸਮ ਦੇ ਹਿਸਾਬ ਨਾਲ ਬਦਲਿਆ ਜਾਂਦਾ ਹੈ। ਸਰਕਾਰ ਦੇ ਇਸ ਫੈਸਲੇ ਤੋਂ ਬਾਅਦ ਵਿਦਿਆਰਥੀਆਂ ਵਿਚ ਖੁਸ਼ੀ ਦੀ ਲਹਿਰ ਹੈ। ਸਰਕਾਰੀ ਸਕੂਲਾਂ ਵਿਚ ਪੜ੍ਹਦੇ ਜ਼ਿਆਦਾਤਰ ਵਿਦਿਆਰਥੀ ਗਰੀਬੀ ਰੇਖਾ ਤੋਂ ਹੇਠਾਂ ਰਹਿ ਰਹੇ ਪਰਿਵਾਰਾਂ ਨਾਲ ਸਬੰਧਤ ਹਨ। ਪੜ੍ਹਾਈ ਦੇ ਨਾਲ-ਨਾਲ ਸਰਕਾਰ ਨੂੰ ਉਨ੍ਹਾਂ ਨੂੰ ਪੌਸ਼ਟਿਕ ਆਹਾਰ ਮੁਹੱਈਆ ਕਰਵਾ ਕੇ ਮਜ਼ਬੂਤ ਕਰਨਾ ਹੈ। ਅੰਮ੍ਰਿਤਸਰ ਜ਼ਿਲ੍ਹੇ ਵਿੱਚ ਭੌਤਿਕ ਵਿਕਾਸ ਦਾ ਇਹ ਫੈਸਲਾ ਵੀ ਲਾਗੂ ਕੀਤਾ ਜਾ ਰਿਹਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8