31 ਮਾਰਚ ਤੋਂ ਪਹਿਲਾਂ ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣ ਦੀ ਅਪੀਲ

Saturday, Mar 22, 2025 - 02:42 PM (IST)

31 ਮਾਰਚ ਤੋਂ ਪਹਿਲਾਂ ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣ ਦੀ ਅਪੀਲ

ਬਟਾਲਾ(ਸਾਹਿਲ, ਯੋਗੀ)- ਵਿਕਰਮਜੀਤ ਸਿੰਘ ਪਾਂਥੇ, ਐੱਸ. ਡੀ. ਐੱਮ-ਕਮ-ਕਮਿਸ਼ਨਰ ਕਾਰਪੋਰੇਸ਼ਨ ਬਟਾਲਾ ਨੇ ਸ਼ਹਿਰ ਦੇ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ 31 ਮਾਰਚ 2025 ਤੱਕ ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣ। ਕਮਿਸ਼ਨਰ, ਕਾਰਪੋਰੇਸ਼ਨ ਬਟਾਲਾ ਨੇ ਕਿਹਾ ਕਿ ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣਾ ਸ਼ਹਿਰ ਦੇ ਹਰ ਨਾਗਰਿਕ ਦੀ ਜ਼ਿੰਮੇਵਾਰੀ ਬਣਦੀ ਹੈ ਤਾਂ ਜੋ ਇਸ ਟੈਕਸ ਦੀ ਰਕਮ ਨੂੰ ਸ਼ਹਿਰ ਦੀ ਡਿਵੈੱਲਪਮੈਂਟ ’ਤੇ ਲਾਇਆ ਜਾ ਸਕੇ। ਜੇਕਰ ਕੋਈ ਵਿਅਕਤੀ ਆਪਣੀ ਜ਼ਿੰਮੇਵਾਰੀ ਨਾ ਸਮਝਦੇ ਹੋਏ 31 ਮਾਰਚ 2025 ਤੋਂ ਪਹਿਲਾਂ-ਪਹਿਲਾਂ ਜਮ੍ਹਾ ਨਹੀਂ ਕਰਵਾਉਂਦਾ ਤਾਂ ਮਿਊਂਸੀਪਲ ਕਾਪੋਰੇਸ਼ਨ ਐਕਟ 1976 ਦੀ ਧਾਰਾ ਅਧੀਨ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣ ਲਈ ਨਗਰ ਨਿਗਮ, ਬਟਾਲਾ ਦੇ ਪ੍ਰਾਪਰਟੀ ਟੈਕਸ ਸ਼ਾਖਾ ਸ਼ਨੀਵਾਰ ਅਤੇ ਐਤਵਾਰ ਵੀ ਖੁੱਲ੍ਹੀ ਰਹੇਗੀ।

ਇਹ ਵੀ ਪੜ੍ਹੋ- Punjab: 6 ਦਿਨਾਂ ਤੋਂ ਖੂੰਖਾਰ ਜਾਨਵਰ ਦੀ ਦਹਿਸ਼ਤ, 2 ਦਰਜਨ ਬੱਕਰੀਆਂ ਨੂੰ ਉਤਾਰਿਆ ਮੌਤ ਦੇ ਘਾਟ, ਕਈ ਲੋਕ ਵੀ ਜ਼ਖ਼ਮੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News