ਤਰਸ ਦੇ ਆਧਾਰ ’ਤੇ ਸਫ਼ਾਈ ਸੇਵਕਾਂ ਨੂੰ ਜਲਦ ਦਿੱਤੇ ਜਾਣਗੇ ਨਿਯੁਕਤੀ ਪੱਤਰ : ਮੰਤਰੀ ਸਥਾਨਕ ਸਰਕਾਰਾਂ

07/06/2023 5:54:56 PM

ਅੰਮ੍ਰਿਤਸਰ (ਰਮਨ)- ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਸਰਕਾਰ ਵਾਲਮੀਕਿ ਭਾਈਚਾਰੇ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰੇਗੀ ਅਤੇ ਜਲਦ ਹੀ ਇਕ ਸਮਾਗਮ ਕਰ ਕੇ ਤਰਸ ਦੇ ਆਧਾਰ ’ਤੇ ਨਿਯੁਕਤ ਹੋਣ ਵਾਲੇ ਸਫ਼ਾਈ ਸੇਵਕਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾਣਗੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮੰਤਰੀ ਬਣਨ ਤੋਂ ਬਾਅਦ ਪਹਿਲੀ ਵਾਰ ਅੰਮ੍ਰਿਤਸਰ ਵਿਖੇ ਪੁੱਜੇ ਸਥਾਨਕ ਸਰਕਾਰਾ ਬਾਰੇ ਮੰਤਰੀ ਬਲਕਾਰ ਸਿੰਘ ਨੇ ਕੀਤਾ। ਅੰਮ੍ਰਿਤਸਰ ਵਿਖੇ ਪੁੱਜਣ ’ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੰਜਾਬ ਪੁਲਸ ਦੀ ਟੁਕੜੀ ਵਲੋਂ ਬਲਕਾਰ ਸਿੰਘ ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ। ਇਸ ਤੋਂ ਬਾਅਦ ਉਨ੍ਹਾਂ ਧੂਣਾ ਸਾਹਿਬ ਟਰਸੱਟ ਵਲੋਂ ਸ੍ਰੀ ਵਾਲਮੀਕਿ ਤੀਰਥ ਵਿਖੇ ਭਗਵਾਨ ਰਾਮ ਦੇ ਪੁੱਤਰ ਲਵ-ਕੁਸ਼ ਦੇ ਜਨਮ ਦਿਹਾੜੇ ਮੌਕੇ ਕੇਕ ਕੱਟਿਆ।

ਇਹ ਵੀ ਪੜ੍ਹੋ- ਵਿਜੀਲੈਂਸ ਦੀ ਵੱਡੀ ਕਾਰਵਾਈ, 8 ਲੱਖ ਰੁਪਏ ਰਿਸ਼ਵਤ ਲੈਂਦਿਆਂ ਸਰਕਾਰੀ ਵਕੀਲ ਕਾਬੂ

ਕੈਬਨਿਟ ਮੰਤਰੀ ਬਲਕਾਰ ਸਿੰਘ ਨੇ ਕਿਹਾ ਕਿ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ’ਤੇ ਚਲ ਕੇ ਅਸੀਂ ਆਪਣੀ ਜ਼ਿੰਦਗੀ ਨੂੰ ਸਫ਼ਲ ਬਣਾ ਸਕਦੇ ਹਾਂ। ਸਾਡਾ ਸਭ ਦਾ ਫਰਜ਼ ਬਣਦਾ ਹੈ ਕਿ ਸਮਾਜ ਵਿਚ ਬਿਨਾਂ ਜਾਤ-ਪਾਤ ਅਤੇ ਆਪਸੀ ਭਾਈਚਾਰਕ ਸਾਂਝ ਨੂੰ ਬਣਾ ਕੇ ਰੱਖੀਏ। ਇਸ ਉਪਰੰਤ ਕੈਬਨਿਟ ਮੰਤਰੀ ਬਲਕਾਰ ਸਿੰਘ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਸਰਬੱਤ ਦੇ ਭਲੇ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਮੈਂ ਵਾਹਿਗੁਰੂ ਜੀ ਦਾ ਸ਼ੁਕਰਾਨਾ ਕਰਨ ਆਇਆ ਹਾਂ ਕਿ ਮੈਨੂੰ ਜੋ ਇੰਨੀ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ, ’ਤੇ ਖਰਾ ਉਤਰ ਸਕਾਂ।

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਪੁਲਸ ਤੇ ਗੈਂਗਸਟਰਾਂ ਵਿਚਾਲੇ ਤਾਬੜਤੋੜ ਫਾਇਰਿੰਗ, ਗੈਂਗਸਟਰ ਅਰਸ਼ਦੀਪ ਦੇ ਲੱਗੀ ਗੋਲ਼ੀ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News