ਅੰਮ੍ਰਿਤਸਰ ਦੀਆਂ ਤਹਿਸੀਲਾਂ ਤੇ ਸਬ-ਤਹਿਸੀਲਾਂ ’ਚ 138 ਰਜਿਸਟਰੀਆਂ ਦੀ ਅਪੁਵਾਇੰਟਮੈਂਟ ਰੱਦ

Friday, Nov 29, 2024 - 05:07 PM (IST)

ਅੰਮ੍ਰਿਤਸਰ (ਨੀਰਜ)-ਵਿਜੀਲੈਂਸ ਵਿਭਾਗ ਵੱਲੋਂ ਤਪਾ (ਬਰਨਾਲਾ) ਵਿਚ ਪੰਜਾਬ ਰੈਵੇਨਿਊ ਆਫੀਸਰਜ਼ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਐੱਸ. ਐੱਸ. ਚੰਨੀ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿਚ ਗ੍ਰਿਫਤਾਰ ਕਰਨ ਦੇ ਮਾਮਲੇ ਵਿਚ ਸਮੂਹ ਮਾਲ ਅਧਿਕਾਰੀਆਂ, ਜਿਨ੍ਹਾਂ ਵਿਚ ਡੀ. ਆਰ. ਓ. ਤਹਿਸੀਲਦਾਰ, ਨਾਇਬ ਤਹਿਸੀਲਦਾਰ ਅਤੇ ਹੋਰਨਾਂ ਵਲੋਂ ਸਮੂਹਿਕ ਛੁੱਟੀ ਲੈ ਕੇ ਵਿਜੀਲੈਂਸ ਦਫ਼ਤਰ ਦੇ ਬਾਹਰ ਧਰਨਾ ਦਿੱਤਾ ਗਿਆ।

 ਇਹ ਵੀ ਪੜ੍ਹੋ- ਪੰਜਾਬ 'ਚ ਪੁਲਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਦੋਵਾਂ ਪਾਸਿਓਂ ਚੱਲੀਆਂ ਤਾਬੜਤੋੜ ਗੋਲੀਆਂ

ਮਾਲ ਅਫਸਰਾਂ ਦੀ ਸਮੂਹਿਕ ਛੁੱਟੀ ਕਾਰਨ ਰਜਿਸਟਰੀ ਦਫਤਰ-1, ਰਜਿਸਟਰੀ ਦਫਤਰ-2, ਰਜਿਸਟਰੀ ਦਫਤਰ-3 ਸਮੇਤ ਸਾਰੀਆਂ ਤਹਿਸੀਲਾਂ ਵਿਚ ਰਜਿਸਟਰੀਆਂ ਦਾ ਕੰਮ ਬੰਦ ਰਿਹਾ ਅਤੇ 138 ਦੇ ਕਰੀਬ ਰਜਿਸਟਰੀਆਂ ਦੀਆਂ ਅਪੁਵਾਇੰਟਮੈਂਟ ਰੱਦ ਹੋ ਗਈਆਂ ਅਤੇ ਲੋਕ ਪ੍ਰੇਸ਼ਾਨ ਹੁੰਦੇ ਰਹੇ। ਡੀ. ਆਰ. ਓ. ਦਫ਼ਤਰ ਅਤੇ ਤਹਿਸੀਲਾਂ ਵਿਚ ਮੈਰਿਜ ਰਜਿਸਟ੍ਰੇਸ਼ਨ ਅਤੇ ਹੋਰ ਕੰਮ ਕਰਵਾਉਣ ਆਏ ਸੈਂਕੜੇ ਲੋਕ ਵੀ ਆਪਣੇ ਸਰਕਾਰੀ ਕੰਮ ਨਾ ਹੋ ਸਕਣ ਕਾਰਨ ਪ੍ਰੇਸ਼ਾਨ ਸਨ। ਅਧਿਕਾਰੀਆਂ ਦੀ ਇਸ ਕਾਰਵਾਈ ਦੀ ਖ਼ਬਰ ਸੁਣ ਕੇ ਵਸੀਕਾ ਨਵੀਸ ਵੀ ਕੰਮ ਨਹੀਂ ਕਰ ਸਕੇ ਅਤੇ ਲੋਕ ਸਰਕਾਰ ਨੂੰ ਕੋਸਦੇ ਨਜ਼ਰ ਆਏ।

ਇਹ ਵੀ ਪੜ੍ਹੋ-  ਪੰਜਾਬ 'ਚ ਠੰਡ ਨੂੰ ਲੈ ਕੇ ਵੱਡੀ ਅਪਡੇਟ, 9 ਜ਼ਿਲ੍ਹਿਆਂ 'ਚ ਅਲਰਟ ਜਾਰੀ

ਚੰਨੀ ਨੂੰ ਧੱਕੇਸ਼ਾਹੀ ਨਾਲ ਗ੍ਰਿਫ਼ਤਾਰ ਕੀਤਾ ਗਿਆ 

ਪੰਜਾਬ ਰੈਵੇਨਿਊ ਆਫੀਸਰਜ਼ ਐਸੋਸੀਏਸ਼ਨ ਪੰਜਾਬ ਦੇ ਸਹਿ ਪ੍ਰਧਾਨ ਤਹਿਸੀਲਦਾਰ ਲਛਮਣ ਸਿੰਘ ਨੇ ਕਿਹਾ ਕਿ ਪੰਜਾਬ ਪ੍ਰਧਾਨ ਐੱਸ. ਐੱਸ. ਚੰਨੀ ਨੂੰ ਵਿਜੀਲੈਂਸ ਵਿਭਾਗ ਨੇ ਧੱਕੇਸ਼ਾਹੀ ਨਾਲ ਗ੍ਰਿਫ਼ਤਾਰ ਕੀਤਾ ਹੈ। ਚੰਨੀ ਨੂੰ ਜ਼ਬਰਦਸਤੀ ਰਿਸ਼ਵਤ ਦੇਣ ਦੀ ਕੋਸ਼ਿਸ਼ ਕੀਤੀ ਗਈ ਪਰ ਚੰਨੀ ਨੇ ਰਿਸ਼ਵਤ ਦੇ ਪੈਸਿਆਂ ਨੂੰ ਹੱਥ ਨਹੀਂ ਲਾਇਆ। ਉਨ੍ਹਾਂ ਕਿਹਾ ਕਿ ਐਸੋਸੀਏਸ਼ਨ ਦੇ ਅਧਿਕਾਰੀਆਂ ਨੇ ਵਿਜੀਲੈਂਸ ਦਫ਼ਤਰ ਜਾ ਕੇ ਚੰਨੀ ਨੂੰ ਮਿਲਣ ਦੀ ਕੋਸ਼ਿਸ਼ ਵੀ ਕੀਤੀ ਪਰ ਵਿਜੀਲੈਂਸ ਅਧਿਕਾਰੀਆਂ ਨੇ ਉਨ੍ਹਾਂ ਨੂੰ ਚੰਨੀ ਨਾਲ ਮਿਲਣ ਨਹੀਂ ਦਿੱਤਾ, ਜਿਵੇਂ ਚੰਨੀ ਕੋਈ ਖਤਰਨਾਕ ਅਪਰਾਧੀ ਹੋਵੇ।

ਇਹ ਵੀ ਪੜ੍ਹੋ- ਨਵਜੋਤ ਕੌਰ ਸਿੱਧੂ ਨਾਲ ਦੋ ਕਰੋੜ ਦੀ ਠੱਗੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News