ਨਿਵੇਸ਼ ਵਾਲੀਆਂ ਸਨਅਤੀ ਇਕਾਈਆਂ ਨੂੰ ਰਾਈਟ-ਟੂ-ਬਿਜ਼ਨੈੱਸ ਐਕਟ ਅਧੀਨ ਪ੍ਰਵਾਨਗੀ ਜਾਰੀ, ਹੁਣ ਮਿਲੇਗਾ ਰੋਜ਼ਗਾਰ

Thursday, Aug 08, 2024 - 03:03 PM (IST)

ਅੰਮ੍ਰਿਤਸਰ (ਨੀਰਜ)-ਪੰਜਾਬ ਸਰਕਾਰ ਵਲੋਂ ਰਾਜ ਵਿਚ ਨਿਵੇਸ਼ ਦੇ ਮੌਕੇ ਵਧਾਉਣ ’ਤੇ ਰੋਜ਼ਗਾਰ ਦੇ ਸਾਧਨ ਪੈਦਾ ਕਰਨ ਲਈ ਉਦਯੋਗਪਤੀਆਂ ਨੂੰ ਉਨ੍ਹਾਂ ਦੇ ਕਾਰੋਬਾਰ ਨਾਲ ਸੰਬੰਧਤ ਕਈ ਤਰ੍ਹਾਂ ਦੀਆਂ ਸਹੂਲਤਾਂ ਆਨਲਾਈਨ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਜਿਸ ਨਾਲ ਉਦਯੋਗਪਤੀਆਂ ਨੂੰ ਵੱਖ-ਵੱਖ ਦਫ਼ਤਰ ਦੇ ਚੱਕਰ ਨਹੀਂ ਮਾਰਨੇ ਪੈਂਦੇ ਅਤੇ ਸਾਰੀਆਂ ਸਹੂਲਤਾਂ ਇਕੋ ਹੀ ਖਿੜਕੀ ਰਾਹੀਂ ਦੇ ਦਿੱਤੀਆਂ ਜਾਂਦੀਆਂ ਹਨ।

ਇਹ ਵੀ ਪੜ੍ਹੋ-  ਪਸ਼ੂਆਂ ਲਈ ਪੱਖਾ ਲਗਾ ਰਹੇ ਨੌਜਵਾਨ ਨੂੰ ਲਗਾ ਕਰੰਟ, ਹੋਈ ਮੌਤ

ਇਸੇ ਸਹੂਲਤ ਤਹਿਤ ਡਿਪਟੀ ਕਮਿਸ਼ਨਰ ਘਣਸ਼ਿਆਮ ਥੋਰੀ ਨੇ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਦੌਰਾਨ ਯੋਗ ਪਾਏ ਗਈਆਂ ਚਾਰ ਸਨਅਤੀ ਇਕਾਈਆਂ ਨੂੰ ਪ੍ਰਵਾਨਗੀ ਪੱਤਰ ਜਾਰੀ ਕੀਤੇ, ਜਿਨ੍ਹਾਂ ਵਿਚ ਕੋਹੇਨੂਰ ਫੈਬਰੀਕੇਟਰ ਬਲ ਕਲਾਂ ਅਤੇ ਅਸ਼ਿਮਾ ਇੰਡਸਟਰੀ ਸ਼ਿਵਾ ਸਨਅਤੀ ਪਾਰਕ ਨਾਗ ਕਲਾਂ ਸ਼ਾਮਲ ਹਨ। ਉਨ੍ਹਾਂ ਨੇ ਇਨ੍ਹਾਂ ਉਦਮੀਆਂ ਨੂੰ ਸਾਬਾਸ਼ ਦਿੰਦੇ ਵਧਾਈ ਦਿੱਤੀ ਅਤੇ ਕਿਹਾ ਕਿ ਤੁਹਾਡੀ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਹੱਲ ਸਾਡੀ ਪਹਿਲੀ ਤਰਜੀਹ ਹੈ ਅਤੇ ਤੁਸੀਂ ਜਦ ਵੀ ਮਹਿਸੂਸ ਕਰੋ, ਸਾਡੀ ਮਦਦ ਲੈ ਸਕਦੇ ਹੋ।

ਇਹ ਵੀ ਪੜ੍ਹੋ- ਮਿਲਾਵਟਖੋਰੀ ਵੱਡੇ ਪੱਧਰ 'ਤੇ, ਪੰਜਾਬ 'ਚ ਤਿੰਨ ਸਾਲਾਂ 'ਚ ਦੁੱਧ ਦੇ 18 ਫ਼ੀਸਦੀ ਸੈਂਪਲ ਹੋਏ ਫੇਲ੍ਹ

ਇਸ ਮੌਕੇ ਜਨਰਲ ਮੈਨੇਜਰ ਇੱਦਰਜੀਤ ਸਿੱਘ ਟਾਂਡੀ ਨੇ ਦੱਸਿਆ ਕਿ ਇਨਾਂ ਇਕਾਈਆਂ ਵਿੱਚ ਸਿੱਧੇ ਅਤੇ ਅਸਿੱਧੇ ਤੌਰ ’ਤੇ ਕਰੀਬ 100 ਤੋਂ ਵੱਧ ਵਿਅਕਤੀਆਂ ਨੂੰ ਰੋਜ਼ਗਾਰ ਮਿਲੇਗਾ ਅਤੇ ਇੰਨਾ ਉਦਮੀਆਂ ਵੱਲੋਂ ਆਪਣੇ ਇੰਨਾ ਯੂਨਿਟਾਂ ’ਤੇ 10 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼ ਕੀਤਾ ਜਾ ਰਿਹਾ ਹੈ। ਜਨਰਲ ਮੈਨੇਜਰ ਇੰਦਰਜੀਤ ਸਿੰਘ ਟਾਂਡੀ ਨੇ ਦਸਿਆ ਕਿ ਸਰਕਾਰ ਵਲੋਂ ਸਨਅਤਕਾਰ ਮਿਲਣੀ ਵਿਚ ਵੀ ਭਰੋਸਾ ਦਿਵਾਇਆ ਗਿਆ ਸੀ ਕਿ ਰਾਈਟ-ਟੂ-ਬਿਜ਼ਨੈੱਸ ਐਕਟ ਅਧੀਨ ਸਾਰੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ ਅਤੇ ਉਸੇ ਵਾਅਦੇ ਅਨੁਸਾਰ ਸਾਰੇ ਕੰਮ ਹੋ ਰਹੇ ਹਨ।

ਇਹ ਵੀ ਪੜ੍ਹੋ- ਦੋਸਤ ਨਾਲ ਘਰੋਂ ਗਏ ਨਾਬਾਲਗ ਦੀ ਸ਼ੱਕੀ ਹਾਲਾਤ ’ਚ ਮੌਤ, ਪਿਓ ਨੇ ਜਤਾਇਆ ਕਤਲ ਦਾ ਖ਼ਦਸ਼ਾ

ਡੀ. ਸੀ. ਥੋਰੀ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਕਿਸੇ ਵੀ ਸਨਅਤਕਾਰ ਨੂੰ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਸਮੇਂ ਸਿਰ ਸਾਰੀਆਂ ਪ੍ਰਵਾਨਗੀਆਂ ਜਾਰੀ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਰਾਜ ਨੂੰ ਪੈਰਾਂ ਸਿਰ ਕਰਨ ਲਈ ਯਤਨਸ਼ੀਲ ਹਨ ਅਤੇ ਇਹ ਕੋਸ਼ਿਸ਼ ਤਾਂ ਹੀ ਕਾਮਯਾਬ ਹੋ ਸਕਦੀ ਹੈ ਜੇਕਰ ਸਾਰੇ ਪੰਜਾਬ ਵਾਸੀ ਆਪਣੇ ਆਪਣੇ ਕਾਰੋਬਾਰਾਂ ਅਤੇ ਜ਼ਿੰਮੇਵਾਰੀਆਂ 'ਤੇ ਧਿਆਨ ਦੇਣ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News