ਪਾਵਨ ਗੁਰਧਾਮਾਂ ਦੇ ਪ੍ਰਬੰਧਾਂ ’ਚ ਸਰਕਾਰੀ ਦਖ਼ਲ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ : ਗਿਆਨੀ ਰਘਬੀਰ ਸਿੰਘ

Wednesday, Feb 07, 2024 - 08:27 PM (IST)

ਪਾਵਨ ਗੁਰਧਾਮਾਂ ਦੇ ਪ੍ਰਬੰਧਾਂ ’ਚ ਸਰਕਾਰੀ ਦਖ਼ਲ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ : ਗਿਆਨੀ ਰਘਬੀਰ ਸਿੰਘ

ਅੰਮ੍ਰਿਤਸਰ (ਸਰਬਜੀਤ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਮਹਾਂਰਾਸ਼ਟਰ ਸਰਕਾਰ ਵਲੋਂ ਤਖ਼ਤ ਸੱਚਖੰਡ ਸ੍ਰੀ ਅਬਿਚਲ ਨਗਰ, ਹਜ਼ੂਰ ਸਾਹਿਬ ਨਾਂਦੇੜ ਪ੍ਰਬੰਧਕੀ ਬੋਰਡ ਦੇ ਐਕਟ ਵਿਚ ਮਨਮਰਜ਼ੀ ਨਾਲ ਸੋਧ ਕਰਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਨਾਮਜ਼ਦ ਮੈਂਬਰਾਂ ਦੀ ਗਿਣਤੀ ਘਟਾ ਕੇ ਸਰਕਾਰ ਵਲੋਂ ਨਾਮਜ਼ਦ ਮੈਂਬਰਾਂ ਦੀ ਗਿਣਤੀ ਵਧਾਉਣ ਦੀ ਕਾਰਵਾਈ ਦੀ ਕਰੜੀ ਨਿੰਦਾ ਕੀਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਇਹ ਸਿੱਖਾਂ ਦੇ ਧਰਮ ਵਿਚ ਸਿੱਧੀ ਦਖ਼ਲ ਅੰਦਾਜ਼ੀ ਹੈ, ਜਿਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। 

ਇਹ ਖ਼ਬਰ ਵੀ ਪੜ੍ਹੋ : ਈਸ਼ਾ ਦਿਓਲ ਤੋਂ ਕਿਉਂ ਦੂਰ ਹੋਣ ਲੱਗਾ ਸੀ ਪਤੀ ਭਰਤ ਤਖਤਾਨੀ? ਅਦਾਕਾਰਾ ਨੇ ਖ਼ੁਦ ਦੱਸਿਆ ਸੱਚ

ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਸਿੱਖ ਪੰਥ ਆਪਣੇ ਪਾਵਨ ਗੁਰਧਾਮਾਂ ਦੇ ਪ੍ਰਬੰਧਾਂ ਵਿਚ ਸਰਕਾਰੀ ਦਖ਼ਲ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕਰ ਸਕਦਾ ਹੈ। ਉਨ੍ਹਾਂ ਸ਼੍ਰੋਮਣੀ ਕਮੇਟੀ ਨੂੰ ਆਦੇਸ਼ ਕੀਤਾ ਹੈ ਕਿ ਉਹ ਸਿੱਖਾਂ ਦੇ ਪਾਵਨ ਤਖ਼ਤ ਸੱਚਖੰਡ ਸ੍ਰੀ ਅਬਿਚਲ ਨਗਰ, ਹਜ਼ੂਰ ਸਾਹਿਬ ਪ੍ਰਬੰਧਕੀ ਬੋਰਡ ਦੇ ਐਕਟ ਵਿਚ ਮਨਮਰਜ਼ੀ ਨਾਲ ਤਬਦੀਲੀ ਕਰਨ ਦੇ ਮਾਮਲੇ ‘ਤੇ ਮਹਾਂਰਾਸ਼ਟਰ ਸਰਕਾਰ ਨਾਲ ਗੱਲਬਾਤ ਕਰਕੇ ਉਸ ਤੋਂ ਸਿੱਖ ਵਿਰੋਧੀ ਫ਼ੈਸਲਾ ਜਲਦ ਵਾਪਸ ਕਰਵਾਵੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


author

sunita

Content Editor

Related News