ਘਰ ''ਚ ਦਾਖ਼ਲ ਹੋਏ ਹਥਿਆਰਾਂ ਨਾਲ ਲੈਸ ਵਿਅਕਤੀਆਂ ਨੇ ਕੀਤੀ ਭੰਨ ਤੋੜ, 8 ਨਾਮਜ਼ਦ

Saturday, Oct 19, 2024 - 03:02 PM (IST)

ਘਰ ''ਚ ਦਾਖ਼ਲ ਹੋਏ ਹਥਿਆਰਾਂ ਨਾਲ ਲੈਸ ਵਿਅਕਤੀਆਂ ਨੇ ਕੀਤੀ ਭੰਨ ਤੋੜ, 8 ਨਾਮਜ਼ਦ

ਗੁਰਦਾਸਪੁਰ (ਹਰਮਨ)-ਥਾਣਾ ਭੈਣੀ ਮੀਆਂ ਖਾਂ ਦੀ ਪੁਲਸ ਨੇ ਘਰ ਵਿੱਚ ਦਾਖਲ ਹੋ ਕੇ ਪਤੀ ਪਤਨੀ ਨੂੰ ਡਰਾਉਣ ਅਤੇ ਘਰ ਦੀ ਭੰਨ ਤੋੜ ਕਰਨ ਦੇ ਦੋਸ਼ਾਂ ਹੇਠ ਪੁਲਸ ਨੇ ਚਾਰ ਪਛਾਤੇ ਅਤੇ ਚਾਰ ਅਣਪਛਾਤੇ ਵਿਅਕਤੀਆਂ ਖਿਲਾਫ ਪਰਚਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ ਵਿੱਚ ਬਲਵਿੰਦਰ ਸਿੰਘ ਪੁੱਤਰ ਕਿਰਪਾਲ ਸਿੰਘ ਵਾਸੀ ਸੈਦੋਵਾਲ ਖੁਰਦ ਨੇ ਦੱਸਿਆ ਕਿ 17 ਅਕਤੂਬਰ ਨੂੰ ਉਹ ਅਤੇ ਉਸ ਦੀ ਪਤਨੀ ਬਲਜਿੰਦਰ ਕੌਰ ਆਪਣੇ ਘਰ ਵਿੱਚ ਮੌਜੂਦ ਸਨ ਕਿ ਰਾਤ ਕਰੀਬ 10 ਵਜੇ ਕਮਲਜੀਤ ਸਿੰਘ, ਸਤਨਾਮ ਸਿੰਘ, ਨਿਰਮਲ ਸਿੰਘ, ਸੁਖਜਿੰਦਰ ਸਿੰਘ ਅਤੇ ਚਾਰ ਅਣਪਛਾਤੇ ਵਿਅਕਤੀ ਹਥਿਆਰਾਂ ਨਾਲ ਲੈਸ ਹੋ ਕੇ ਉਸ ਦੇ ਘਰ ਵੜ ਗਏ। ਜਿਸ ਦੌਰਾਨ ਉਹ ਅਤੇ ਉਸ ਦੀ ਪਤਨੀ ਨੇ ਦੌੜ ਕੇ ਕਮਰੇ ਵਿੱਚ ਵੜ ਕੇ ਆਪਣੀ ਜਾਨ ਬਚਾਈ। 

ਇਹ ਵੀ ਪੜ੍ਹੋ- ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਸਰੋਵਰ 'ਚ ਵਿਅਕਤੀ ਨੇ ਮਾਰੀ ਛਾਲ

ਉਹਨਾਂ ਦੋਸ਼ ਲਗਾਇਆ ਕਿ ਉਕਤ ਵਿਅਕਤੀਆਂ ਨੇ ਉਸ ਦੇ ਘਰ ਦੇ ਦਰਵਾਜ਼ੇ ਅਤੇ ਖਿੜਕੀਆਂ ਦੀ ਭੰਨਤੋੜ ਕੀਤੀ। ਜਦੋਂ ਉਨ੍ਹਾਂ ਰੌਲਾ ਪਾਇਆ ਤਾਂ ਲੋਕਾਂ ਨੂੰ ਇਕੱਠੇ ਹੁੰਦੇ ਦੇਖ ਉਕਤ ਵਿਅਕਤੀ ਧਮਕੀਆਂ ਦਿੰਦੇ ਹੋਏ ਫਰਾਰ ਹੋ ਗਏ। ਪੁਲਸ ਨੇ ਇਸ ਮਾਮਲੇ ਵਿੱਚ ਕਾਰਵਾਈ ਕਰਦੇ ਹੋਏ ਚਾਰ ਪਛਾਤੇ ਅਤੇ ਚਾਰ ਅਣਪਛਾਤੇ ਵਿਅਕਤੀਆਂ ਖਿਲਾਫ ਪਰਚਾ ਦਰਜ ਕੀਤਾ ਹੈ।

ਇਹ ਵੀ ਪੜ੍ਹੋ- ਨੌਜਵਾਨ ਪੀੜੀ ਕਿਉਂ ਹੋ ਰਹੀ ਸਾਈਲੈਂਟ ਹਾਰਟ ਅਟੈਕ ਦਾ ਸ਼ਿਕਾਰ, ਜਾਣੋ ਕੀ ਹੋ ਸਕਦੀ ਵਜ੍ਹਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News