ਹਥਿਆਰਬੰਦ ਲੁਟੇਰਿਆਂ ਨੇ ਪ੍ਰਾਈਵੇਟ ਕੰਪਨੀ ਦੇ ਸੇਲਜਮੈਨ ਕੋਲੋਂ ਲੁੱਟੇ ਸਾਢੇ 3 ਲੱਖ ਰੁਪਏ
Monday, Apr 14, 2025 - 06:12 PM (IST)

ਗੁਰਦਾਸਪੁਰ (ਹਰਮਨ, ਵਿਨੋਦ)-ਗੁਰਦਾਸਪੁਰ ਕਲਾਨੌਰ ਮਾਰਗ ’ਤੇ ਜੀਆ ਲਾਲ ਮਿੱਤਲ ਸਕੂਲ ਦੇ ਨੇੜੇ ਕੁਝ ਹਥਿਆਰਬੰਦ ਅਤੇ ਨਕਾਬਪੋਸ਼ ਲੁਟੇਰਿਆਂ ਨੇ ਇਕ ਪ੍ਰਾਈਵੇਟ ਕੰਪਨੀ ਦੇ ਸੇਲਜਮੈਨ ਕੋਲੋਂ ਸਾਢੇ ਤਿੰਨ ਲੱਖ ਰੁਪਏ ਦੇ ਕਰੀਬ ਰਾਸ਼ੀ ਲੁੱਟੀ ਹੈ ਅਤੇ ਦਾਤਰ ਮਾਰ ਕੇ ਬੁਰੀ ਤਰ੍ਹਾਂ ਜ਼ਖਮੀ ਵੀ ਕੀਤਾ ਹੈ। ਜਿਸ ਕਾਰਨ ਸੇਲਜਮੈਨ ਨੂੰ ਇਲਾਜ ਲਈ ਸਿਵਲ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ, ਜਿਥੇ ਪੰਕਜ ਨਾਮ ਦੇ ਇਸ ਸੇਲਸਮੈਨ ਨੇ ਦੱਸਿਆ ਕਿ ਉਹ ਪਿੰਡ ਖੋਖਰ ਦਾ ਵਸਨੀਕ ਹੈ ਅਤੇ ਐਮਾਜੋਨ ਨਾਲ ਸਬੰਧਤ ਕੰਪਨੀ ’ਚ ਕੰਮ ਕਰਦਾ ਹੈ। ਬੀਤੀ ਸ਼ਾਮ ਵੇਲੇ ਉਹ ਐਮਾਜੋਨ ਦੇ ਦਫਤਰ ਤੋਂ ਕਰੀਬ ਸਾਢੇ 3 ਲੱਖ ਰੁਪਏ ਦੀ ਰਾਸ਼ੀ ਲੈ ਕੇ ਆਪਣੇ ਪਿੰਡ ਖੋਖਰ ਵਿਖੇ ਜਾ ਰਿਹਾ ਸੀ। ਇਸ ਦੌਰਾਨ ਜਦੋਂ ਉਹ ਜੀਆ ਲਾਲ ਮਿੱਤਲ ਸਕੂਲ ਦੇ ਨੇੜੇ ਪਹੁੰਚਿਆ ਤਾਂ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਉਸ ਨੂੰ ਹਥਿਆਰਾਂ ਦੀ ਨੋਕ ’ਤੇ ਰੋਕ ਲਿਆ ਅਤੇ ਉਸ ਦਾ ਬੈਗ ਖੋਣ ਲੱਗ ਪਏ।
ਇਹ ਵੀ ਪੜ੍ਹੋ- ਔਰਤ ਨੇ ਪ੍ਰੇਮੀ ਨਾਲ ਮਿਲ ਕੇ ਮੌਤ ਦੇ ਘਾਟ ਉਤਾਰਿਆ ਸੀ ਪਤੀ, cctv ਤੋਂ ਹੋਇਆ ਰੂਹ ਕੰਬਾਊ ਮੌਤ ਦਾ ਖੁਲਾਸਾ
ਇਸ ਦੌਰਾਨ ਜਦੋਂ ਉਸ ਨੇ ਵਿਰੋਧ ਕੀਤਾ ਤਾਂ ਇਕ ਲੁਟੇਰੇ ਨੇ ਉਸ ਦੇ ਦਾਤਰ ਮਾਰਿਆ, ਜਿਸ ਕਾਰਨ ਉਹ ਬੈਗ ਨਹੀਂ ਬਚਾ ਸਕਿਆ। ਇਸੇ ਦੌਰਾਨ ਇਕ ਚਿੱਟੇ ਰੰਗ ਦੀ ਆਈਟੈਨ-ਕਾਰ ਵੀ ਉਥੇ ਪਹੁੰਚ ਗਈ ਅਤੇ ਕਾਰ ਸਵਾਰ ਵਿਅਕਤੀਆਂ ਨੇ ਉਕਤ ਬੈਗ ਲੈ ਲਿਆ ਅਤੇ ਸਾਰਿਆਂ ਮਿਲ ਕੇ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਅਤੇ ਫਰਾਰ ਹੋ ਗਏ।
ਇਹ ਵੀ ਪੜ੍ਹੋ- ਪੰਜਾਬ 'ਚ 18 ਤਰੀਖ ਨੂੰ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ ਤੇ ਕਾਲਜ
ਰੇਡੀਐਂਟ ਨਾਮ ਦੀ ਕੰਪਨੀ ਦੇ ਮੈਨੇਜਰ ਸੰਦੀਪ ਸਿੰਘ ਨੇ ਦੱਸਿਆ ਕਿ ਕੰਪਨੀ ਦਾ ਇਹ ਮੁਲਾਜ਼ਮ ਕਰੀਬ ਤਿੰਨ ਸਾਲਾਂ ਤੋਂ ਕੰਮ ਕਰ ਰਿਹਾ ਹੈ, ਜੋ ਬਹੁਤ ਇਮਾਨਦਾਰ ਹੈ ਅਤੇ ਛੁੱਟੀ ਦਾ ਦਿਨ ਹੋਣ ਕਾਰਨ ਉਹ ਕੈਸ਼ ਆਪਣੇ ਘਰ ਲਿਜਾ ਰਿਹਾ ਸੀ ਪਰ ਰਸਤੇ ’ਚ ਉਸ ਦੇ ਨਾਲ ਇਹ ਲੁੱਟ ਹੋਈ ਹੈ। ਇਸ ਸਬੰਧੀ ਪੁਲਸ ਨੂੰ ਸ਼ਿਕਾਇਤ ਕਰ ਦਿੱਤੀ ਹੈ। ਉਨ੍ਹਾਂ ਮੰਗ ਕੀਤੀ ਕਿ ਜਲਦੀ ਤੋਂ ਜਲਦੀ ਲੁਟੇਰਿਆਂ ਦਾ ਪਤਾ ਲਗਾ ਕੇ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਉਨ੍ਹਾਂ ਦੇ ਪੈਸੇ ਵਾਪਸ ਕਰਵਾਏ ਜਾਣ।
ਇਹ ਵੀ ਪੜ੍ਹੋ- ਪੰਜਾਬ ਦੇ ਸੀਨੀਅਰ IAS ਅਫ਼ਸਰਾਂ ਦੇ ਤਬਾਦਲੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8