ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਅਸਲਾਧਾਰਕ ਆਪਣਾ ਅਸਲਾ ਤੁਰੰਤ ਜਮ੍ਹਾ ਕਰਵਾਉਣ : ਐੱਸ. ਐੱਚ. ਓ. ਢੀਂਡਸਾ

Monday, May 25, 2026 - 11:45 AM (IST)

ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਅਸਲਾਧਾਰਕ ਆਪਣਾ ਅਸਲਾ ਤੁਰੰਤ ਜਮ੍ਹਾ ਕਰਵਾਉਣ : ਐੱਸ. ਐੱਚ. ਓ. ਢੀਂਡਸਾ

ਸ੍ਰੀ ਹਰਗੋਬਿੰਦਪੁਰ ਸਾਹਿਬ (ਬਾਬਾ) : ਰਾਜ ਚੋਣ ਕਮਿਸ਼ਨ ਵੱਲੋਂ ਐਲਾਨ ਕੀਤੇ ਚੋਣ ਪ੍ਰੋਗਰਾਮ ਅਨੁਸਾਰ ਜੋ 26 ਮਈ ਨੂੰ ਨਗਰ ਕੌਂਸਲ ਸ੍ਰੀ ਹਰਗੋਬਿੰਦਪੁਰ ਸਾਹਿਬ ਵਿਖੇ ਪੈ ਰਹੀਆਂ ਵੋਟਾਂ ਦੇ ਮੱਦੇਨਜ਼ਰ ਸ੍ਰੀ ਹਰਗੋਬਿੰਦਪੁਰ ਸਾਹਿਬ ਪੁਲਸ ਪ੍ਰਸ਼ਾਸਨ ਵੱਲੋਂ ਅਸਲਾ ਧਾਰਕਾਂ ਨੂੰ ਆਪਣਾ ਅਸਲਾ ਤੁਰੰਤ ਥਾਣਾ ਸ੍ਰੀ ਹਰਗੋਬਿੰਦਪੁਰ ਸਾਹਿਬ ਵਿਖੇ ਜਮ੍ਹਾਂ ਕਰਵਾਉਣ ਦੀ ਤਾਗੀਦ ਜਾਰੀ ਕੀਤੀ ਗਈ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਵਾਪਰਿਆ ਵੱਡਾ ਹਾਦਸਾ ! ਗੁਰੂਘਰ ਦੇ ਲੰਗਰ ਹਾਲ ਦੀ ਡਿੱਗ ਗਈ ਛੱਤ, 2 ਔਰਤਾਂ ਦੀ ਮੌਤ

ਇਸ ਸਬੰਧੀ ਜ਼ਿਲਾ ਪੁਲਸ ਕਪਤਾਨ ਡਾਕਟਰ ਮਹਿਤਾਬ ਸਿੰਘ ਅਤੇ ਸਬ ਡਵੀਜ਼ਨ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਡੀ. ਐੱਸ. ਪੀ. ਮਨੋਜ ਕੁਮਾਰ ਦੀਆਂ ਸਖ਼ਤ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਦਿਆਂ ਥਾਣਾ ਮੁਖੀ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਐੱਸ. ਐੱਚ. ਓ. ਗਗਨਦੀਪ ਸਿੰਘ ਢੀਂਡਸਾ ਨੇ ਕਿਹਾ ਕਿ ਪੁਲਸ ਵੱਲੋਂ ਸ਼ਹਿਰੀ ਖੇਤਰ ’ਚ 26 ਮਈ ਨੂੰ ਹੋਣ ਵਾਲੀਆਂ ਵੋਟਾਂ ਦੇ ਮੱਦੇਨਜ਼ਰ ਇਲਾਕੇ ਅੰਦਰ ਅਮਨ-ਕਾਨੂੰਨ ਬਰਕਰਾਰ ਰੱਖਣ ਲਈ ਇਹ ਕਦਮ ਚੁੱਕਿਆ ਗਿਆ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ ਏਅਰਪੋਰਟ 'ਤੇ ਹਾਈ ਅਲਰਟ, ਬੁਲਾਈ ਗਈ ਐਮਰਜੈਂਸੀ ਮੀਟਿੰਗ, ਜਾਣੋ ਕਾਰਨ

ਉਨ੍ਹਾਂ ਸ਼ਹਿਰ ਵਾਸੀਆਂ ਨੂੰ ਚੋਣ ਪ੍ਰਕਿਰਿਆ ਸ਼ਾਂਤੀਪੂਰਵਕ ਨੇਪਰੇ ਚਾੜ੍ਹਨ ਲਈ ਸਹਿਯੋਗ ਦੇਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜਿਨ੍ਹਾਂ ਵੀ ਅਸਲਾ ਧਾਰਕਾਂ ਕੋਲ ਹਥਿਆਰ ਹਨ, ਉਹ ਬਿਨਾਂ ਕਿਸੇ ਦੇਰੀ ਦੇ ਆਪਣਾ ਅਸਲਾ ਥਾਣਾ ਸ੍ਰੀ ਹਰਗੋਬਿੰਦਪੁਰ ਸਾਹਿਬ ਵਿਖੇ ਜਮ੍ਹਾ ਕਰਵਾ ਕੇ ਆਪਣਾ ਫ਼ਰਜ਼ ਨਿਭਾਉਣ, ਜਾਂ ਫਿਰ ਕਿਸੇ ਮਨਜ਼ੂਰਸ਼ੁਦਾ ਅਸਲਾ ਡੀਲਰ ਪਾਸ ਜਮ੍ਹਾਂ ਕਰਵਾ ਕੇ ਉਸ ਦੀ ਰਸੀਦ ਪੁਲਸ ਥਾਣੇ ’ਚ ਜਮ੍ਹਾਂ ਕਰਵਾਉਣ।

ਇਹ ਵੀ ਪੜ੍ਹੋ- ਪੰਜਾਬ ਪੁਲਸ ਦੇ ASI ਦਾ ਕਤਲ, ਡਿਊਟੀ ’ਤੇ ਜਾਂਦੇ ਨੂੰ ਰਸਤੇ 'ਚ ਘੇਰ ਕੇ ਮਾਰੀਆਂ ਗੋਲੀਆਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News