ਹਥਿਆਰਾਂ ਦੀ ਸਮੱਗਲਿੰਗ ਕਰਨ ਵਾਲਾ ਗਿਰੋਹ ਬੇਪਰਦ, 1 ਕਿਲੋ ਹੈਰੋਇਨ ਤੇ 4 ਪਿਸਤੌਲਾਂ ਸਮੇਤ ਇਕ ਗ੍ਰਿਫ਼ਤਾਰ
Saturday, Aug 01, 2026 - 11:41 AM (IST)
ਤਰਨਤਾਰਨ (ਰਾਜੂ)- ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਦੀ ਯੋਗ ਅਗਵਾਈ ਹੇਠ ਸਨੇਹਦੀਪ ਸ਼ਰਮਾ ਡੀ.ਆਈ.ਜੀ. ਫਿਰੋਜ਼ਪੁਰ ਰੇਂਜ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੁਰਿੰਦਰ ਲਾਂਬਾ ਐੱਸ.ਐੱਸ.ਪੀ ਤਰਨਤਾਰਨ ਵੱਲੋਂ ਮਾੜੇ ਅਨਸਰਾਂ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਰਿਪੁਤਾਪਨ ਸਿੰਘ ਐੱਸ.ਪੀ.(ਡੀ) ਤਰਨਤਾਰਨ ਅਤੇ ਸ਼ਿਵਦਰਸ਼ਨ ਸਿੰਘ ਡੀ.ਐੱਸ.ਪੀ. (ਡੀ) ਤਰਨਤਾਰਨ ਦੀ ਨਿਗਰਾਨੀ ਹੇਠ ਇੰਸਪੈਕਟਰ ਰੁਪਿੰਦਰਪਾਲ ਸਿੰਘ ਇੰਚਾਰਜ਼ ਸੀ. ਆਈ. ਏ. ਸਟਾਫ ਤਰਨਤਾਰਨ ਵੱਲੋਂ ਹਥਿਆਰਾਂ ਦੀ ਸਮੱਗਲਿੰਗ ’ਤੇ ਕਾਬੂ ਪਾਉਣ ਲਈ ਵੱਖ-ਵੱਖ ਟੀਮਾਂ ਤਿਆਰ ਕੀਤੀਆਂ ਗਈਆਂ ਸਨ।
ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਆਉਣ ਵਾਲੇ ਦਿਨਾਂ ‘ਚ ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦੀ ਸੰਭਾਵਨਾ
ਜਿਸ ਤਹਿਤ ਸੀ. ਆਈ. ਏ. ਸਟਾਫ ਤਰਨਤਾਰਨ ਦੀ ਟੀਮ ਨੂੰ ਹਿਊਮਨ ਇੰਨਟੈਲੀਜੈਂਸ ਅਤੇ ਤਕਨੀਕੀ ਇੰਨਟੈਲੀਜੈਂਸ ਰਾਹੀਂ ਇਹ ਪਤਾ ਲੱਗਾ ਕਿ ਰਛਪਾਲ ਸਿੰਘ ਪੁੱਤਰ ਗਿਆਨ ਸਿੰਘ ਵਾਸੀ ਨੰਦਪੁਰ ਥਾਣਾ ਸਰਹਾਲੀ ਦੇ ਪਾਕਿਸਤਾਨੀ ਸਮੱਗਲਰਾਂ ਨਾਲ ਸਬੰਧ ਹਨ ਅਤੇ ਇਹ ਵਿਅਕਤੀ ਸਰੱਹਦ ਪਾਰੋਂ ਵੱਖ-ਵੱਖ ਤਰੀਕਿਆਂ ਰਾਹੀਂ ਨਾਜਾਇਜ਼ ਹਥਿਆਰ ਅਤੇ ਹੈਰੋਇਨ ਮੰਗਵਾ ਕੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ’ਚ ਸਪਲਾਈ ਕਰਦਾ ਹੈ, ਜੋ ਕਿ ਅੱਜ ਇਹ ਸਰਹੱਦ ਪਾਰੋਂ ਮੰਗਵਾਏ ਗਏ ਵਿਦੇਸ਼ੀ ਪਿਸਟਲਾਂ ਅਤੇ ਹੈਰੋਇਨ ਲੈ ਕੇ ਬਿਨਾਂ ਨੰਬਰੀ ਮੋਟਰਸਾਈਕਲ ’ਤੇ ਸਵਾਰ ਹੋ ਕੇ ਅੱਗੇ ਸਪਲਾਈ ਕਰਨ ਲਈ ਪਿੰਡ ਵਰਨਾਲਾ ਵਾਲੀ ਸਾਈਡ ਤੋਂ ਅਲਗੋਂ ਕੋਠੀ ਨੂੰ ਜਾ ਰਿਹਾ ਹੈ। ਜਿਸ ਦੇ ਚੱਲਦਿਆਂ ਪੁਲਸ ਨੇ ਪਿੰਡ ਅਲਗੋਂ ਕੋਠੀ ਨਜ਼ਦੀਕ ਸਪੈਸ਼ਲ ਨਾਕਾਬੰਦੀ ਕਰਕੇ ਵਹੀਕਲਾਂ ਦੀ ਚੈਕਿੰਗ ਕਰਨੀ ਸ਼ੁਰੂ ਕੀਤੀ। ਜਿਸ ਦੌਰਾਨ ਸੀ.ਆਈ.ਏ. ਸਟਾਫ ਤਰਨਤਾਰਨ ਦੀ ਟੀਮ ਵੱਲੋਂ 1 ਨੌਜਵਾਨ ਨੂੰ ਕਾਬੂ ਕੀਤਾ।
ਇਹ ਵੀ ਪੜ੍ਹੋ- ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!
ਜਿਸ ਦੀ ਪਛਾਣ ਰਛਪਾਲ ਸਿੰਘ ਪੁੱਤਰ ਗਿਆਨ ਸਿੰਘ ਵਾਸੀ ਨੰਦਪੁਰ ਵਜੋਂ ਹੋਈ। ਉਕਤ ਨੌਜਵਾਨ ਦੀ ਡੀ. ਐੱਸ. ਪੀ. ਡੀ. ਸ਼ਿਵਦਰਸ਼ਨ ਸਿੰਘ ਦੀ ਹਾਜ਼ਰੀ ’ਚ ਤਲਾਸ਼ੀ ਕਰਨ ’ਤੇ ਇਸ ਪਾਸੋਂ ਕੁੱਲ 1 ਕਿਲੋ 17 ਗ੍ਰਾਮ ਹੈਰੋਇਨ, 4 ਪਿਸਟਲ 30 ਬੋਰ ਸਮੇਤ 3 ਮੈਗਜ਼ੀਨ, 2 ਜ਼ਿੰਦਾ ਰੌਂਦ ਅਤੇ ਇਕ ਮੋਟਰਸਾਈਕਲ ਸਪਲੈਂਡਰ ਬਿਨਾਂ ਨੰਬਰੀ ਬਰਾਮਦ ਕਰਕੇ ਅਗਲੀ ਪੁੱਛ-ਗਿੱਛ ਅਮਲ ’ਚ ਲਿਆਂਦੀ ਗਈ, ਜੋ ਦੌਰਾਨੇ ਪੁੱਛ-ਗਿੱਛ ਇਹ ਗੱਲ ਸਾਹਮਣੇ ਆਈ ਕਿ ਉਕਤ ਮੁਲਜ਼ਮ ਰਛਪਾਲ ਸਿੰਘ ਦੇ ਪਾਕਿਸਤਾਨੀ ਸਮੱਗਲਰਾਂ ਨਾਲ ਸਬੰਧ ਹਨ ਅਤੇ ਇਸ ਨੇ ਇਹ ਹਥਿਆਰ ਅਤੇ ਹੈਰੋਇਨ ਪਾਕਿਸਤਾਨ ਪਾਸੋਂ ਮੰਗਵਾਈ ਸੀ। ਗ੍ਰਿਫਤਾਰ ਮੁਲਜ਼ਮ ਨੂੰ ਮਾਨਯੋਗ ਅਦਾਲਤ ’ਚ ਪੇਸ਼ ਕਰਕੇ ਹੋਰ ਰਿਮਾਂਡ ਹਾਂਸਲ ਕੀਤਾ ਜਾ ਰਿਹਾ ਹੈ। ਜਿਸ ਦੇ ਕੋਲੋਂ ਰਿਮਾਂਡ ਦੌਰਾਨ ਹੋਰ ਵੀ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਗੰਭੀਰ ਬੀਮਾਰੀਆਂ ਦਾ ਖਤਰਾ, ਹਾਟ-ਸਪਾਟ ਇਲਾਕਿਆਂ ’ਚ ਕਾਰਵਾਈ ਤੇਜ਼ ਕਰਨ ਦੇ ਹੁਕਮ ਜਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
