100 ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ
Wednesday, Jul 04, 2018 - 09:01 AM (IST)

ਝਬਾਲ,(ਲਾਲੂਘੁੰਮਣ)— ਥਾਣਾ ਝਬਾਲ ਦੀ ਪੁਲਸ ਨੇ ਨਾਕੇਬੰਦੀ ਦੌਰਾਨ ਇਕ ਵਿਅਕਤੀ ਨੂੰ 100 ਨਸ਼ੀਲੀਆਂ ਗੋਲੀਆਂ ਸਣੇ ਕਾਬੂ ਕਰਕੇ ਉਸ ਵਿਰੁੱਧ ਕੇਸ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਝਬਾਲ ਦੇ ਮੁੱਖੀ ਇੰਸ. ਮਨੋਜ ਕੁਮਾਰ ਸ਼ਰਮਾ ਨੇ ਦੱਸਿਆ ਕਿ ਏ.ਐੱਸ.ਆਈ. ਕੁਲਦੀਪ ਰਾਏ ਦੀ ਅਗਵਾਈ 'ਚ ਅੱਜ ਪੁਲਸ ਪਾਰਟੀ ਵੱਲੋਂ ਪਿੰਡ ਮੀਰਪੁਰ ਵਿਖੇ ਨਾਕਾ ਲਾਇਆ ਹੋਇਆ ਸੀ ਕਿ ਇਸ ਦੌਰਾਨ ਇਕ ਸ਼ੱਕੀ ਵਿਅਕਤੀ ਨੂੰ ਰੋਕ ਕੇ ਜਦੋਂ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 100 ਨਸ਼ੀਲੀਆਂ ਗੋਲੀਆਂ ਉਕਤ ਵਿਅਕਤੀ ਕੋਲੋਂ ਬਰਾਮਦ ਹੋਈਆਂ। ਕਾਬੂ ਕੀਤੇ ਗਏ ਵਿਅਕਤੀ ਦੀ ਪਛਾਣ ਸੁਖਦੇਵ ਸਿੰਘ ਪੁੱਤਰ ਜਗਤਾਰ ਸਿੰਘ ਵਾਸੀ ਮੀਰਪੁਰ ਵਜੋਂ ਹੋਈ ਹੈ, ਜਿਸ ਵਿਰੁੱਧ ਐੱਨ.ਡੀ.ਪੀ.ਐੱਸ. ਐੱਕਟ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।