ਨਾਜਾਇਜ਼ ਸ਼ਰਾਬ ਸਮੇਤ ਦੋਸ਼ੀ ਗ੍ਰਿਫਤਾਰ
Saturday, Sep 15, 2018 - 05:12 PM (IST)

ਗੁਰਦਾਸਪੁਰ (ਵਿਨੋਦ)—ਦੀਨਾਨਗਰ ਪੁਲਸ ਨੇ ਇਕ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਤੋਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਦੀਨਾਨਗਰ ਪੁਲਸ ਸਟੇਸ਼ਨ ਇੰਚਾਰਜ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਹੈੱਡ ਕਾਂਸਟੇਬਲ ਜਸਵਿੰਦਰ ਸਿੰਘ ਪੁਲਸ ਪਾਰਟੀ ਦੇ ਨਾਲ ਗਸ਼ਤ ਕਰ ਰਹੇ ਸਨ ਕਿ ਪਿੰਡ ਅਬਲਖੈਰ ਨੇੜੇ ਕਿਸੇ ਮੁਖਬਰ ਨੇ ਸੂਚਨਾ ਦਿੱਤੀ ਕਿ ਇਕ ਦੋਸ਼ੀ ਜਗੀਰ ਸਿੰਘ ਪੁੱਤਰ ਜੋਗਿੰਦਰ ਸਿੰਘ ਨਿਵਾਸੀ ਪਿੰਡ ਛੋਟੇ ਮੱਟਮ ਨਾਜਾਇਜ਼ ਸ਼ਰਾਬ ਵੇਚਣ ਦਾ ਆਦਿ ਹੈ ਅਤੇ ਉਹ ਘਰ 'ਚ ਸ਼ਰਾਬ ਵੇਚਣ ਦਾ ਕਾਰੋਬਾਰ ਕਰਦਾ ਹੈ। ਜਿਸ ਤੇ ਪੁਲਸ ਨੇ ਮੌਕੇ ਤੇ ਕਾਰਵਾਈ ਕਰਦੇ ਹੋਏ ਦੋਸ਼ੀ ਦੇ ਘਰ ਛਾਪੇਮਾਰੀ ਕਰਕੇ ਉਸ ਦੇ ਘਰ ਵਿਚੋਂ 6750 ਐੱਮ.ਐੱਲ.ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ।