ਹੈਰੋਇਨ ਸਮੇਤ 2 ਵਿਅਕਤੀ ਕਾਬੂ

12/27/2020 1:23:42 AM

ਗੁਰਦਾਸਪੁਰ, (ਹਰਮਨ)- ਸੀ. ਆਈ. ਏ. ਸਟਾਫ ਗੁਰਦਾਸੁਪਰ ਦੀ ਟੀਮ ਨੇ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਹੈ, ਜਿਸ ਤਹਿਤ ਥਾਣਾ ਕਾਹਨੂੰਵਾਨ ਦੀ ਪੁਲਸ ਨੇ ਉਕਤ ਵਿਅਕਤੀ ਖਿਲਾਫ ਮਾਮਲਾ ਦਰਜ ਕਰ ਕੇ ਗ੍ਰਿਫਤਾਰ ਕੀਤਾ ਹੈ।

ਪੁਲਸ ਅਧਿਕਾਰੀ ਨੇ ਦੱਸਿਆ ਕਿ ਸੀ. ਆਈ. ਏ. ਸਟਾਫ ਗੁਰਦਾਸਪੁਰ ਨਾਲ ਸਬੰਧਤ ਏ. ਐੱਸ. ਆਈ. ਕਮਲ ਕਿਸ਼ੋਰ ਨੇ ਸੂਚਿਤ ਕੀਤਾ ਕਿ ਉਨ੍ਹਾਂ ਨੇ ਆਪਣੀ ਟੀਮ ਸਮੇਤ ਪੁੱਲੀ ਕੋਟ ਧੰਦਲ ਤੋਂ ਹਰਪ੍ਰੀਤ ਸਿੰਘ ਉਰਫ ਹੈਪੀ ਪੁੱਤਰ ਪਾਲ ਸਿੰਘ ਵਾਸੀ ਵਾਰਡ ਨੰਬਰ-3 ਸੰਤ ਨਗਰ ਕਾਦੀਆਂ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕੀਤਾ। ਉਪਰੰਤ ਥਾਣਾ ਕਾਹਨੂੰਵਾਨ ਨਾਲ ਸਬੰਧਤ ਜਾਂਚ ਅਫਸਰ ਨੂੰ ਬੁਲਾ ਕੇ ਮੁਲਜ਼ਮ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 15 ਗ੍ਰਾਂਮ ਹੈਰੋਇਨ ਬਰਾਮਦ ਕੀਤੀ।

ਦੀਨਾਨਗਰ, (ਕਪੂਰ)-ਥਾਣਾ ਦੀਨਾਨਗਰ ਦੇ ਪੁਲਸ ਅਧਿਕਾਰੀ ਨੇ ਦੱਸਿਆ ਕਿ ਐੱਸ. ਆਈ. ਦਲਜੀਤ ਸਿੰਘ ਪੁਲਸ ਪਾਰਟੀ ਸਮੇਤ ਪਿੰਡ ਪਨਿਆੜ ਵਿਖੇ ਗਸ਼ਤ ਕਰ ਰਹੇ ਸਨ, ਜਿਸ ਦੌਰਾਨ ਉਨ੍ਹਾਂ ਲੱਕੀ ਪੁੱਤਰ ਤਰਸੇਮ ਲਾਲ ਵਾਸੀ ਪਨਿਆੜ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕੀਤਾ। ਉਪਰੰਤ ਉਕਤ ਵਿਅਕਤੀ ਦੀ ਤਲਾਸ਼ੀ ਦੌਰਾਨ ਉਸ ਕੋਲੋਂ 4.75 ਗ੍ਰਾਂਮ ਹੈਰੋਇਨ ਬਰਾਮਦ ਕੀਤੀ। ਪੁਲਸ ਨੇ ਉਕਤ ਮੁਲਜ਼ਮ ਖਿਲਾਫ ਮਾਮਲਾ ਦਰਜ ਕਰ ਕੇ ਗ੍ਰਿਫਤਾਰ ਕਰ ਲਿਆ ਹੈ।


Bharat Thapa

Content Editor

Related News