2 ਨਾਜਾਇਜ਼ ਪਿਸਤੌਲ, ਐਕਟੀਵਾ ਸਕੂਟਰ ਅਤੇ 735 ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ
Sunday, Mar 23, 2025 - 02:46 PM (IST)

ਤਰਨਤਾਰਨ (ਰਮਨ)-ਥਾਣਾ ਕੱਚਾ ਪੱਕਾ ਦੀ ਪੁਲਸ ਵੱਲੋਂ ਇਕ ਮੁਲਜ਼ਮ ਨੂੰ 2 ਨਾਜਾਇਜ਼ ਪਿਸਤੌਲ, ਐਕਟੀਵਾ ਸਕੂਟਰ ਅਤੇ 735 ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਗਈ ਹੈ। ਪੁਲਸ ਨੇ ਇਸ ਸਬੰਧੀ ਮਾਮਲਾ ਦਰਜ ਕਰਦੇ ਹੋਏ ਹਾਸਲ ਕੀਤੇ ਰਿਮਾਂਡ ਦੌਰਾਨ ਅਗਲੇਰੀ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਪਿਆਕੜਾਂ ਨੂੰ ਲੱਗੀਆਂ ਮੌਜਾਂ, ਪੰਜਾਬ ਦੇ ਇਸ ਜ਼ਿਲ੍ਹੇ 'ਚ ਸਸਤੀ ਹੋ ਗਈ ਸ਼ਰਾਬ
ਜਾਣਕਾਰੀ ਦਿੰਦੇ ਹੋਏ ਡੀ.ਐੱਸ.ਪੀ ਡੀ. ਰਜਿੰਦਰ ਸਿੰਘ ਮਨਹਾਸ ਨੇ ਦੱਸਿਆ ਕਿ ਮਾੜੇ ਅਨਸਰਾਂ ਖਿਲਾਫ ਸ਼ੁਰੂ ਕੀਤੀ ਗਈ ਮੁਹਿੰਮ ਦੇ ਚੱਲਦਿਆਂ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਤਹਿਤ ਕਾਰਵਾਈ ਕਰਦੇ ਹੋਏ ਥਾਣਾ ਕੱਚਾ ਪੱਕਾ ਦੀ ਪੁਲਸ ਨੇ ਸੁਰਜੀਤ ਸਿੰਘ ਉਰਫ ਆਕਾਸ਼ ਪੁੱਤਰ ਸਵਿੰਦਰ ਸਿੰਘ ਵਾਸੀ ਪਿੰਡ ਲਹੌਰੀ ਜ਼ਿਲ੍ਹਾ ਅੰਮ੍ਰਿਤਸਰ ਨੂੰ ਇਕ 30 ਬੋਰ ਪਿਸਤੌਲ, 5 ਜਿੰਦਾ ਰੌਂਦ, 1 ਪਿਸਤੌਲ ਪੀ.ਐੱਕਸ 3 ਸਮੇਤ ਮੈਗਜ਼ੀਨ, 735 ਨਸ਼ੀਲੀਆਂ ਗੋਲੀਆਂ ਅਤੇ ਇਕ ਐਕਟੀਵਾ ਸਕੂਟਰ ਬਰਾਮਦ ਕੀਤਾ ਹੈ। ਉਨ੍ਹਾਂ ਦੱਸਿਆ ਕਿ ਪੁਲਸ ਨਾਕੇ ਦੌਰਾਨ ਜਦੋਂ ਇਸ ਸਕੂਟਰ ਚਾਲਕ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਇਹ ਭੱਜਣ ਦੀ ਫਿਰਾਕ ’ਚ ਸੀ, ਜਿਸ ਨੂੰ ਪੁਲਸ ਨੇ ਮੁਸਤੈਦੀ ਨਾਲ ਕਾਬੂ ਕਰ ਲਿਆ।
ਇਹ ਵੀ ਪੜ੍ਹੋ- ਪੰਜਾਬੀਓ ਲੱਗ ਗਈਆਂ ਮੌਜਾਂ, ਇਕੱਠੀਆਂ ਤਿੰਨ ਛੁੱਟੀਆਂ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8