267 ਗ੍ਰਾਮ ਹੈਰੋਇਨ ਸਮੇਤ ਕਾਬੂ

01/20/2020 7:38:10 PM

ਤਰਨਤਾਰਨ, (ਰਮਨ)- ਜ਼ਿਲੇ ਦੀ ਸੀ. ਆਈ. ਏ. ਸਟਾਫ ਪੁਲਸ ਵਲੋਂ ਅੱਜ ਇਕ ਮੁਲਜ਼ਮ ਨੂੰ 267 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ, ਜਿਸ ਖਿਲਾਫ ਥਾਣਾ ਭਿੱਖੀਵਿੰਡ ਵਿਖੇ ਮਾਮਲਾ ਦਰਜ ਕਰਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸ. ਪੀ. (ਡੀ.) ਜਗਜੀਤ ਸਿੰਘ ਵਾਲੀਆ ਨੇ ਦੱਸਿਆ ਕਿ ਐੱਸ. ਐੱਸ. ਪੀ. ਧਰੁਵ ਦਹੀਆ ਵਲੋਂ ਮਾਡ਼ੇ ਅਨਸਰਾਂ ਖਿਲਾਫ ਵਿੱਢੀ ਗਈ ਮੁਹਿੰਮ ਤਹਿਤ ਸੀ. ਆਈ. ਏ. ਸਟਾਫ ਤਰਨਤਾਰਨ ਦੇ ਐੱਸ. ਆਈ. ਸਰਬਜੀਤ ਸਿੰਘ ਸਮੇਤ ਪੁਲਸ ਪਾਰਟੀ ਨੇ ਗਸ਼ਤ ਦੌਰਾਨ ਟੀ-ਪੁਆਇੰਟ ਸਿੰਘਪੁਰਾ ਤੋਂ ਇਕ ਨੌਜਵਾਨ ਗੁਰਬੀਰ ਸਿੰਘ ਉਰਫ ਗੋਰਾ ਪੁੱਤਰ ਬਲਜਿੰਦਰ ਸਿੰਘ ਵਾਸੀ ਛੀਨਾ ਬਿਧੀ ਚੰਦ ਨੂੰ ਸ਼ੱਕ ਦੇ ਅਾਧਾਰ ’ਤੇ ਕਾਬੂ ਕਰਕੇ ਰਾਜਬੀਰ ਸਿੰਘ ਡੀ. ਐੱਸ. ਪੀ. ਸਬ-ਡਵੀਜ਼ਨ ਭਿੱਖੀਵਿੰਡ ਦੀ ਹਾਜ਼ਰੀ ’ਚ ਉਸਦੇ ਕਬਜ਼ੇ ’ਚੋਂ ਤਲਾਸ਼ੀ ਦੌਰਾਨ 267 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਖਿਲਾਫ ਥਾਣਾ ਭਿੱਖੀਵਿੰਡ ਵਿਖੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਮਾਣਯੋਗ ਅਦਾਲਤ ’ਚ ਪੇਸ਼ ਕਰ ਕੇ ਰਿਮਾਂਡ ਹਾਸਲ ਕਰ ਕੇ ਪੁੱਛਗਿੱਛ ਕੀਤੀ ਜਾਵੇਗੀ।

       ਉਨ੍ਹਾਂ ਦੱਸਿਆ ਕਿ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਗੁਰਬੀਰ ਸਿੰਘ ਉਰਫ ਗੋਰਾ ਨਸ਼ਾ ਵੇਚਣ ਦਾ ਆਦੀ ਹੈ ਇਸਦੇ ਖਿਲ਼ਾਫ ਪਹਿਲਾਂ ਵੀ ਵੱਖ-ਵੱਖ ਥਾਣਿਆਂ ’ਚ ਤਿੰਨ ਮੁਕੱਦਮੇ ਦਰਜ ਹਨ। ਪੁੱਛਗਿੱਛ ਦੌਰਾਨ ਇਸਦੇ ਹੋਰ ਸਾਥੀਆਂ ਬਾਰੇ ਪਤਾ ਲਾਇਆ ਜਾ ਰਿਹਾ ਹੈ ਅਤੇ ਹੋਰ ਬਰਾਮਦਗੀ ਹੋਣ ਦੀ ਸੰਭਾਵਨਾ ਹੈ। ਇਸ ਮੌਕੇ ਪੀ. ਆਰ. ਓ. ਜਗਦੀਪ ਸਿੰਘ ਵੀ ਹਾਜ਼ਰ ਸਨ।

Bharat Thapa

This news is Content Editor Bharat Thapa