50 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ
Sunday, Nov 04, 2018 - 05:21 AM (IST)

ਅੰਮ੍ਰਿਤਸਰ, (ਅਰੁਣ)- ਸਿਵਲ ਲਾਈਨ ਪੁਲਸ ਨੇ ਨਾਕੇਬੰਦੀ ਦੌਰਾਨ ਹੈਰੋਇਨ ਦੇ ਇਕ ਧੰਦੇਬਾਜ਼ ਨੂੰ ਗ੍ਰਿਫਤਾਰ ਕੀਤਾ। ਪੁਲਸ ਵੱਲੋਂ ਗ੍ਰਿਫਤਾਰ ਕੀਤੇ ਗਏ ਮੁਲਜ਼ਮ ਸ਼ਿੰਦਰਜੀਤ ਸਿੰਘ ਸ਼ਿੰਦਾ ਪੁੱਤਰ ਬਲਦੇਵ ਸਿੰਘ ਵਾਸੀ ਮਾਨਾਂਵਾਲਾ ਕਲਾਂ ਕੋਲੋਂ 50 ਗ੍ਰਾਮ ਹੈਰੋਇਨ ਬਰਾਮਦ ਕਰ ਕੇ ਪੁਲਸ ਨੇ ਐੱਨ. ਡੀ. ਪੀ. ਐੱਸ. ਐਕਟ ਤਹਿਤ ਕਾਰਵਾਈ ਕਰਦਿਆਂ ਮਾਮਲਾ ਦਰਜ ਕਰ ਲਿਆ ਹੈ।