ਬਟਾਲਾ ਦੀਆਂ ਮੰਡੀਆਂ ’ਚ 7,48,811 ਮੀਟ੍ਰਿਕ ਟਨ ਝੋਨੇ ਦੀ ਆਮਦ ਤੇ 7,44,818 ਮੀਟ੍ਰਿਕ ਟਨ ਦੀ ਖਰੀਦ
Monday, Nov 18, 2024 - 05:25 PM (IST)
ਬਟਾਲ (ਸਾਹਿਲ, ਯੋਗੀ, ਅਸ਼ਵਨੀ, ਬੇਰੀ)- ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲੇ ਦੀਆਂ ਮੰਡੀਆਂ ’ਚ ਬੀਤੀ ਸ਼ਾਮ 16 ਨਵੰਬਰ ਤੱਕ 7,48,811 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਸੀ, ਜਿਸ ’ਚੋਂ 7,44,818 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਜ਼ਿਲ੍ਹੇ ਦੀਆਂ ਮੰਡੀਆਂ ’ਚ ਕਰੀਬ 8 ਲੱਖ ਮੀਟ੍ਰਿਕ ਟਨ ਝੋਨਾ ਆਉਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ- ਪਿਆਜ਼ ਦੀਆਂ ਕੀਮਤਾਂ 'ਚ ਜ਼ਬਰਦਸਤ ਉਛਾਲ, 5 ਸਾਲਾਂ ਦੇ ਉੱਚ ਪੱਧਰ ’ਤੇ ਪਹੁੰਚੇ ਰੇਟ
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਿਸਾਨਾਂ ਨੂੰ 1639.00 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ, ਜੋ 95 ਫੀਸਦੀ ਬਣਦੀ ਹੈ। ਮੰਡੀਆਂ ’ਚੋਂ 94 ਫੀਸਦੀ ਫਸਲ ਦੀ ਚੁਕਾਈ ਹੋ ਚੁੱਕੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਫਸਲ ਕੱਟਣ ਉਪਰੰਤ ਇੰਨ ਸੀਟੂ ਵਿਧੀ ਨਾਲ ਫਸਲ ਦੀ ਰਹਿੰਦ ਖੂੰਹਦ ਨੂੰ ਖੇਤ ’ਚ ਵਾਹ ਕੇ ਕਣਕ ਦੀ ਬਿਜਾਈ ਕਰਨ ਜਾਂ ਐਕਸ ਸੀਟੂ ਵਿਧੀ ਰਾਹੀਂ ਪਰਾਲੀ ਪ੍ਰਬੰਧਨ ਲਈ ਖੇਤੀ ਮਸ਼ੀਨਰੀ ਦੀ ਵਰਤੋਂ ਕਰਨ।
ਇਹ ਵੀ ਪੜ੍ਹੋ- ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਪੁਲ ਤੋਂ ਹੇਠਾਂ ਡਿੱਗੇ ਐਕਟਿਵਾ ਸਵਾਰ ਕੁੜੀ-ਮੁੰਡਾ
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਨਗ੍ਰੇਨ ਵੱਲੋਂ 2,96,452 ਮੀਟ੍ਰਿਕ ਟਨ, ਮਾਰਕਫੈੱਡ ਵਲੋਂ 1,93,400 ਮੀਟ੍ਰਿਕ ਟਨ, ਪਨਸਪ ਵੱਲੋਂ 1,61,626 ਮੀਟ੍ਰਿਕ ਟਨ , ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 82,091 ਐੱਫ. ਸੀ. ਆਈ. ਵੱਲੋਂ 11,206 ਅਤੇ ਪ੍ਰਾਈਵੇਟ ਖਰੀਦ 43 ਮੀਟ੍ਰਿਰ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ।
ਇਹ ਵੀ ਪੜ੍ਹੋ-ਪੰਜਾਬ 'ਚ 'ਆਪ' ਸਰਪੰਚ ਦਾ ਗੋਲੀਆਂ ਮਾਰ ਕੇ ਕਤਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8