ਅਰਸ਼ਨੂਰ ਕੌਰ ਨੇ ਪੁਰਤਗਾਲ 'ਚ ਚਾਰਟਰਡ ਅਕਾਊਂਟੈਂਟ ਬਣ ਕੇ ਪੰਜਾਬ ਦਾ ਨਾਮ ਕੀਤਾ ਰੌਸ਼ਨ
Tuesday, Apr 07, 2026 - 01:46 PM (IST)
ਅੰਮ੍ਰਿਤਸਰ (ਜਸ਼ਨ): ਅੰਮ੍ਰਿਤਸਰ ਦੇ ਕਸਬੇ ਛੇਹਰਟਾ ਦੀ ਹੋਣਹਾਰ ਧੀ ਅਰਸ਼ਨੂਰ ਕੌਰ ਨੇ ਵਿਦੇਸ਼ ਦੀ ਧਰਤੀ ’ਤੇ ਵੱਡੀ ਉਪਲੱਬਧੀ ਹਾਸਲ ਕਰਦੇ ਹੋਏ ਚਾਰਟਰਡ ਅਕਾਊਂਟੈਂਟ (ਕੋਂਟਾਬਿਲਿਸਟਾ) ਬਣ ਕੇ ਨਾ ਸਿਰਫ਼ ਆਪਣੇ ਪਰਿਵਾਰ, ਸਗੋਂ ਸਮੂਹ ਪੰਜਾਬੀ ਭਾਈਚਾਰੇ ਦਾ ਨਾਮ ਰੌਸ਼ਨ ਕੀਤਾ ਹੈ। ਅਰਸ਼ਨੂਰ ਕੌਰ ਦਾ ਜਨਮ ਅੰਮ੍ਰਿਤਸਰ ਵਿਚ ਪਿਤਾ ਹਰਜਿੰਦਰ ਸਿੰਘ ਅਤੇ ਮਾਤਾ ਸਤਨਾਮ ਕੌਰ (ਵਾਸੀ ਖੰਡਵਾਲਾ, ਛੇਹਰਟਾ) ਦੇ ਘਰ ਹੋਇਆ। ਛੋਟੀ ਉਮਰ ਤੋਂ ਹੀ ਉਨ੍ਹਾਂ ਨੇ ਪੜ੍ਹਾਈ ਵਿਚ ਖ਼ਾਸ ਦਿਲਚਸਪੀ ਦਿਖਾਈ ਅਤੇ ਹਮੇਸ਼ਾ ਅਕਾਦਮਿਕ ਖੇਤਰ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਉਨ੍ਹਾਂ ਨੇ ਆਪਣੀ ਸਕੂਲੀ ਸਿੱਖਿਆ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਤੋਂ ਪ੍ਰਾਪਤ ਕੀਤੀ, ਜਿੱਥੇ ਉਹ ਇਕ ਹੋਣਹਾਰ ਅਤੇ ਮਿਹਨਤੀ ਵਿਦਿਆਰਥਣ ਵਜੋਂ ਜਾਣੀ ਜਾਂਦੀ ਸੀ।
ਇਹ ਵੀ ਪੜ੍ਹੋ- ਪੰਜਾਬ 'ਚ ਅੱਜ ਗੜੇਮਾਰੀ ਤੇ ਤੇਜ਼ ਤੂਫ਼ਾਨ ਦੀ ਸੰਭਾਵਨਾ, ਇਨ੍ਹਾਂ ਜ਼ਿਲ੍ਹਿਆਂ 'ਚ Orange Alert
ਉੱਚ ਸਿੱਖਿਆ ਲਈ ਉਹ ਪੁਰਤਗਾਲ (ਯੂਰਪ) ਗਈ, ਜਿੱਥੇ ਉਨ੍ਹਾਂ ਨੇ ਸਖ਼ਤ ਮਿਹਨਤ ਅਤੇ ਲਗਨ ਨਾਲ ਚਾਰਟਰਡ ਅਕਾਊਂਟੈਂਟ ਦੀ ਡਿਗਰੀ ਹਾਸਲ ਕੀਤੀ। ਅਰਸ਼ਨੂਰ ਕੌਰ ਇਸ ਖੇਤਰ ਵਿਚ ਕਾਮਯਾਬੀ ਹਾਸਲ ਕਰਨ ਵਾਲੀਆਂ ਚੋਣਵੀਆਂ ਪੰਜਾਬੀ ਮੁਟਿਆਰਾਂ ਵਿਚੋਂ ਇਕ ਬਣ ਗਈ ਹੈ, ਜਿਸ ਨਾਲ ਉਨ੍ਹਾਂ ਨੇ ਵਿਦੇਸ਼ਾਂ ਵਿਚ ਵੀ ਪੰਜਾਬੀਆਂ ਦੀ ਯੋਗਤਾ ਦਾ ਲੋਹਾ ਮਨਵਾਇਆ ਹੈ।
ਇਹ ਵੀ ਪੜ੍ਹੋ- ਪੰਜਾਬ: ਨੌਜਵਾਨ ਕੁੜੀ ਤੇ 2 ਮੁੰਡਿਆਂ ਦੀ ਅਜਿਹੀ ਹਾਲਤ 'ਚ ਵੀਡੀਓ ਵਾਇਰਲ, ਹਰਕਤ ’ਚ ਆਈ ਪੁਲਸ
ਉਨ੍ਹਾਂ ਦੀ ਇਹ ਪ੍ਰਾਪਤੀ ਨੌਜਵਾਨਾਂ ਲਈ ਪ੍ਰੇਰਨਾ ਦਾ ਸਰੋਤ ਹੈ ਕਿ ਲਗਨ ਅਤੇ ਮਿਹਨਤ ਨਾਲ ਕੋਈ ਵੀ ਮੰਜ਼ਿਲ ਹਾਸਲ ਕੀਤੀ ਜਾ ਸਕਦੀ ਹੈ। ਇਸ ਮੌਕੇ ਪਰਿਵਾਰਕ ਮੈਂਬਰਾਂ ਅਤੇ ਸਾਕ-ਸੰਬੰਧੀਆਂ ਵੱਲੋਂ ਅਰਸ਼ਨੂਰ ਕੌਰ ਨੂੰ ਵਧਾਈਆਂ ਦਿੱਤੀਆਂ ਗਈਆਂ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਪ੍ਰਗਟ ਕੀਤੀਆਂ ਗਈਆਂ।
ਇਹ ਵੀ ਪੜ੍ਹੋ- ਪੰਜਾਬ: ਅਪ੍ਰੈਲ ’ਚ ਵੱਧ ਮੀਂਹ ਪੈਣ ਦੀ ਸੰਭਾਵਨਾ, ਮਈ-ਜੂਨ ਦੀਆਂ ਰਾਤਾਂ 'ਚ ਗਰਮੀ ਕੱਢੇਗੀ ਵੱਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
