''ਆਪ'' ਸਰਕਾਰ ਦਾ ਇਕ ਸਾਲ ਪੂਰਾ ਹੋਣ ''ਤੇ ਭਾਜਪਾ ਆਗੂ ਅਸ਼ਵਨੀ ਸ਼ਰਮਾ ਨੇ ਪੰਜਾਬ ਦੇ ਕਾਰਜਕਾਲ ''ਤੇ ਚੁੱਕੇ ਸਵਾਲ
03/16/2023 6:17:48 PM

ਪਠਾਨਕੋਟ (ਧਮਿੰਦਰ)- ਅੱਜ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਗਠਨ ਦਾ ਇੱਕ ਸਾਲ ਪੂਰਾ ਹੋ ਗਿਆ ਹੈ। ਜਿੱਥੇ ਇਸ ਦਿਨ ਸੂਬਾ ਸਰਕਾਰ ਆਪਣੀਆਂ ਪ੍ਰਾਪਤੀਆਂ ਦੱਸ ਰਹੇ ਹਨ, ਉੱਥੇ ਹੀ ਦੂਜੇ ਪਾਸੇ ਸੂਬਾ ਸਰਕਾਰ ਦੇ ਕਾਰਜਕਾਲ ਨੂੰ ਲੈ ਕੇ ਇਸ ਵਿਰੋਧੀ ਧਿਰਾਂ ਨੇ ਸਵਾਲ ਚੁੱਕੇ ਹਨ। ਇਸ ਦੇ ਚੱਲਦੇ ਅੱਜ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਵੱਲੋਂ ਪ੍ਰੈੱਸ ਕਾਨਫਰੰਸ ਕੀਤੀ ਗਈ, ਜਿਸ 'ਚ ਸੂਬਾ ਸਰਕਾਰ ਦੇ ਇਕ ਸਾਲ ਦੇ ਕਾਰਜਕਾਲ 'ਤੇ ਸਵਾਲ ਚੱਕੇ ਗਏ।
ਇਹ ਵੀ ਪੜ੍ਹੋ- 1992 'ਚ ਅਗਵਾ ਕੀਤੇ ਬੈਂਕ ਕਰਮਚਾਰੀ ਦਾ ਮਾਮਲਾ: ਅਦਾਲਤ ਨੇ 2 ਪੁਲਸ ਅਧਿਕਾਰੀਆਂ ਨੂੰ ਦਿੱਤਾ ਦੋਸ਼ੀ ਕਰਾਰ
ਇਸ ਦੌਰਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਮੁੱਖ ਮੰਤਰੀ ਆਪਣੇ ਕਾਰਜਕਾਲ 'ਚ ਫੇਲ ਹੁੰਦੇ ਨਜ਼ਰ ਆ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ ਪੰਜਾਬ 'ਚ ਅਮਨ-ਕਾਨੂੰਨ ਦੀ ਸਥਿਤੀ ਬਹੁਤ ਮਾੜੀ ਹੈ, ਜਿਸ ਦਾ ਅੰਦਾਜ਼ਾ ਇਸ ਗੱਲ ਤੋਂ ਲਾਇਆ ਜਾ ਸਕਦਾ ਹੈ ਕਿ ਪੰਜਾਬ ਦੀਆਂ ਜੇਲ੍ਹਾਂ 'ਤੇ ਹਮਲੇ ਹੋ ਰਹੇ ਹਨ ਅਤੇ ਪ੍ਰਸਿੱਧ ਸ਼ਖ਼ਸੀਅਤਾਂ ਦਾ ਸ਼ਰੇਆਮ ਕਤਲ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਵਿਆਹ ਦੇ ਸੁਫ਼ਨੇ ਦਿਖਾ ਪ੍ਰੇਮੀ ਨੇ ਦੂਜੀ ਕੁੜੀ ਨਾਲ ਲਈਆਂ ਲਾਵਾਂ, ਪ੍ਰੇਮਿਕਾ ਨੇ ਦੁਖ਼ੀ ਹੋ ਚੁੱਕਿਆ ਖ਼ੌਫ਼ਨਾਕ ਕਦਮ
ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਨਾ ਸਿਰਫ਼ ਔਰਤਾਂ, ਸਗੋਂ ਕਿਸਾਨਾਂ ਅਤੇ ਬਜ਼ੁਰਗਾਂ ਨਾਲ ਵੀ ਧੋਖਾ ਕੀਤਾ ਹੈ । ਚੋਣਾਂ ਸਮੇਂ ਮਾਨ ਸਰਕਾਰ ਨੇ ਵਾਅਦਾ ਕੀਤਾ ਸੀ ਕਿ ਪੈਨਸ਼ਨ ਵਧਾ ਕੇ 2500 ਰੁਪਏ ਕੀਤੀ ਜਾਵੇਗੀ, ਪਰ ਅੱਜ ਇਸ ਬਾਰੇ ਕੋਈ ਗੱਲ ਨਹੀਂ ਬੋਲਦਾ। ਉਨ੍ਹਾਂ ਕਿਹਾ ਕਿ ਅੱਜ ਹਾਲਾਤ ਇਹ ਹਨ ਕਿ ਦੇਸ਼ ਨੂੰ ਕਮਜ਼ੋਰ ਕਰਨ ਵਾਲੀਆਂ ਤਾਕਤਾਂ ਵੱਧ-ਫੁੱਲ ਰਹੀਆਂ ਹਨ।
ਇਹ ਵੀ ਪੜ੍ਹੋ- ਖੰਘ, ਜ਼ੁਕਾਮ ਤੋਂ ਪ੍ਰੇਸ਼ਾਨ ਮਰੀਜ਼ ਹੋ ਜਾਣ ਸਾਵਧਾਨ, ਕੋਰੋਨਾ ਤੋਂ ਬਾਅਦ ਹੁਣ ਇਹ ਵਾਇਰਸ ਮਚਾ ਸਕਦੈ ਤਬਾਹੀ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।