ਮਨੀਸ਼ ਸਿਸੋਦੀਆ ਦੀ ਗ੍ਰਿਫ਼ਤਾਰੀ ''ਤੇ ਅਸ਼ਵਨੀ ਸ਼ਰਮਾ ਨੇ ਦਿੱਤੀ ਤਿੱਖੀ ਪ੍ਰਤੀਕਿਰਿਆ

02/27/2023 6:26:41 PM

ਪਠਾਨਕੋਟ (ਧਰਮਿੰਦਰ)- ਮਨੀਸ਼ ਸਿਸੋਦੀਆ ਦੀ ਗ੍ਰਿਫ਼ਤਾਰੀ 'ਤੇ ਬੋਲਦੇ ਹੋਏ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ 5 ਮਹੀਨੇ ਦੀ ਜਾਂਚ ਤੋਂ ਬਾਅਦ ਮਨੀਸ਼ ਸਿਸੋਦੀਆ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਭ੍ਰਿਸ਼ਟਾਚਾਰ 'ਚ ਸ਼ਾਮਲ ਹੈ, ਮਨੀਸ਼ ਸਿਸੋਦੀਆ ਹੀ ਨਹੀਂ ਪੰਜਾਬ 'ਚ ਇਨ੍ਹਾਂ ਦੇ ਮੰਤਰੀ ਅਤੇ ਵਿਧਾਇਕ ਭ੍ਰਿਸ਼ਟਾਚਾਰ 'ਚ ਸ਼ਾਮਲ 'ਚ ਪਾਏ ਗਏ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਚਿਹਰਾ ਹੁਣ ਸਭ ਦੇ ਸਾਹਮਣੇ ਆ ਗਿਆ ਹੈ। ਭਾਜਪਾ ਆਗੂ ਨੇ ਕਿਹਾ ਕਿ ਮਨੀਸ਼ ਸਿਸੋਦੀਆ ਨੂੰ ਸੀਬੀਆਈ ਨੇ ਸ਼ਰਾਬ ਨੀਤੀ ਘੁਟਾਲੇ 'ਚ ਗ੍ਰਿਫ਼ਤਾਰ ਕੀਤਾ ਹੈ। ਉਸ ਨੂੰ ਸੀਬੀਆਈ ਨੇ 5 ਮਹੀਨਿਆਂ ਦੀ ਜਾਂਚ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਚਿਹਰਾ ਹੁਣ ਲੋਕਾਂ ਦੇ ਸਾਹਮਣੇ ਆ ਗਿਆ ਹੈ। 

ਇਹ ਵੀ ਪੜ੍ਹੋ- ਗੋਇੰਦਵਾਲ ਸਾਹਿਬ ਜੇਲ੍ਹ ’ਚ ਗੈਂਗਵਾਰ ਨੂੰ ਲੈ ਕੇ ਵੱਡੀ ਖ਼ਬਰ, FIR 'ਚ ਹੋਇਆ ਵੱਡਾ ਖ਼ੁਲਾਸਾ

ਗੈਂਗਵਾਰ ਦੇ ਬੋਲਦਿਆਂ ਅਸ਼ਵਨੀ ਸ਼ਰਮਾ ਨੇ ਪੰਜਾਬ ਦੀ ਅਮਨ ਕਾਨੂੰਨ ਦੀ ਸਥਿਤੀ 'ਤੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਨੇ ਕਿਹਾ ਕਿ ਗੈਂਗਸਟਰ ਦਿਨ-ਦਿਹਾੜੇ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ, ਲੋਕਾਂ ਤੋਂ ਸ਼ਰੇਆਮ ਹੀ ਫ਼ਿਰੌਤੀ ਮੰਗੀ ਜਾ ਰਹੀ ਹੈ। ਪੰਜਾਬ ਦੀ ਅਮਨ ਕਾਨੂੰਨ ਦੀ ਸਥਿਤੀ 'ਤੇ ਵਿਗੜਦੀ ਜਾ ਰਹੀ ਹੈ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਘੇਰਦਿਆਂ ਕਿਹਾ ਕਿ ਪੰਜਾਬ 'ਚ ਅੱਜ ਵੀ ਇਕ ਸਾਬਕਾ ਚੇਅਰਮੈਨ ਦੀ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ । ਉਨ੍ਹਾਂ ਨੇ ਕਿਹਾ ਕਿ ਭਗਵੰਤ ਮਾਨ ਨੂੰ ਪਹਿਲਾਂ ਪੰਜਾਬ ਨੂੰ ਸੰਭਾਲਣਾ ਚਾਹੀਦਾ ਹੈ। ਦਿੱਲੀ 'ਚ ਜਾ ਕੇ ਸਿੱਖਿਆ ਨੀਤੀ ਦੀ ਗੱਲ ਬਾਅਦ 'ਚ ਕੀਤੀ ਜਾ ਸਕਦੀ ਹੈ।

ਇਹ ਵੀ ਪੜ੍ਹੋ- ਮਾਰਕਿਟ ਕਮੇਟੀ ਦੇ ਸਾਬਕਾ ਚੇਅਰਮੈਨ ਦੇ ਕਤਲ 'ਚ ਵੱਡਾ ਖੁਲਾਸਾ, ਔਰਤ ਨੇ ਮਾਰੀਆਂ ਸਨ ਗੋਲੀਆਂ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।


Shivani Bassan

Content Editor

Related News