ਅਸ਼ਵਨੀ ਗੋਟਿਆਲ ਨੇ ਸੰਭਾਲਿਆ SSP ਬਟਾਲਾ ਦਾ ਚਾਰਜ, ਦਿੱਤਾ ਇਹ ਆਦੇਸ਼

02/18/2023 2:27:02 PM

ਬਟਾਲਾ (ਬੇਰੀ)- ਬਟਾਲਾ ਸ਼ਹਿਰ ’ਚ ਕਾਨੂੰਨ ਵਿਵਸਥਾ ਸੁਚਾਰੂ ਢੰਗ ਨਾਲ ਚਲਾਉਣ ਲਈ ਪੁਲਸ ਵੱਲੋਂ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ ਅਤੇ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਕਾਨੂੰਨ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਇਹ ਪ੍ਰਗਟਾਵਾ ਬੀਤੇ ਦਿਨ ਐੱਸ. ਐੱਸ. ਪੀ. ਬਟਾਲਾ ਦਾ ਚਾਰਜ ਸੰਭਾਲਣ ਉਪਰੰਤ ਗੱਲਬਾਤ ਕਰਦਿਆਂ ਆਈ. ਪੀ. ਐੱਸ. ਅਸ਼ਵਨੀ ਗੋਟਿਆਲ ਨੇ ਕੀਤਾ। 

ਇਹ ਵੀ ਪੜ੍ਹੋ- BSF ਨੇ ਸਰਹੱਦ ਤੋਂ ਫੜ੍ਹੀ ਹੈਰੋਇਨ ਦੀ ਵੱਡੀ ਖੇਪ, ਹਥਿਆਰ ਵੀ ਕੀਤੇ ਬਰਾਮਦ   

ਉਨ੍ਹਾਂ ਕਿਹਾ ਕਿ ਪੁਲਸ ਜ਼ਿਲ੍ਹਾ ਬਟਾਲਾ ਅਧੀਨ ਆਉਂਦੇ ਥਾਣਿਆਂ ’ਚ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ ਅਤੇ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਦਾ ਮੁੱਖ ਉਦੇਸ਼ ਸਮਾਜ ਨੂੰ ਨਸ਼ਾ ਮੁਕਤ ਕਰਨਾ ਅਤੇ ਅਮਨ ਸ਼ਾਂਤੀ ਕਾਇਮ ਰੱਖਣਾ ਹੈ।

ਇਹ ਵੀ ਪੜ੍ਹੋ- ਪਾਕਿ ਡਰੋਨ ਨੇ ਫ਼ਿਰ ਇਕ ਵਾਰ ਭਾਰਤ 'ਚ ਦਿੱਤੀ ਦਸਤਕ, BSF ਨੇ ਦਾਗੇ ਫ਼ਾਇਰ, ਤਲਾਸ਼ੀ ਮੁਹਿੰਮ ਜਾਰੀ

ਉਨ੍ਹਾਂ ਕਿਹਾ ਕਿ ਸ਼ਹਿਰ ’ਚ ਚੋਰੀ ਅਤੇ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਰੋਕਣ ਲਈ ਵੀ ਪੁਲਸ ਵੱਲੋਂ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਸਲਾਖਾਂ ਦੇ ਪਿੱਛੇ ਬੰਦ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜੋ ਵੀ ਦਿਸ਼ਾ-ਨਿਰਦੇਸ਼ ਸਮੇਂ-ਸਮੇਂ ‘ਤੇ ਜਾਰੀ ਕੀਤੇ ਜਾਣਗੇ, ਉਨ੍ਹਾਂ ਦੀ ਪੁਲਸ ਵੱਲੋਂ ਇਨ-ਬਿਨ ਪਾਲਣਾ ਕੀਤੀ ਜਾਵੇਗੀ ਅਤੇ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। 

ਇਹ ਵੀ ਪੜ੍ਹੋ- ਤਰਨਤਾਰਨ ਵਿਖੇ ਸਕੂਲ ਵੈਨ ਤੇ ਮੋਟਰ ਸਾਈਕਲ ਵਿਚਾਲੇ ਭਿਆਨਕ ਟੱਕਰ, ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ

ਇਸ ਮੌਕੇ ਪੁਲਸ ਦੀ ਇਕ ਟੁੱਕੜੀ ਵਲੋਂ ਐੱਸ. ਐੱਸ. ਪੀ., ਆਈ. ਪੀ. ਐੱਸ. ਅਸ਼ਵਨੀ ਗੋਟਿਆਲ ਨੂੰ ਗਾਰਡ ਆਫ਼ ਆਨਰ ਵੀ ਦਿੱਤਾ ਗਿਆ। 

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 


Shivani Bassan

Content Editor

Related News