ਪੁਲਸ ਕੇਸ ਦਰਜ ਕਰਨ ਬਦਲੇ 5,000 ਰੁਪਏ ਰਿਸ਼ਵਤ ਲੈਂਦਾ ASI ਵਿਜੀਲੈਂਸ ਵੱਲੋਂ ਕਾਬੂ

09/13/2023 3:04:21 AM

ਚੰਡੀਗੜ੍ਹ (ਬਿਊਰੋ) : ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਮੰਗਲਵਾਰ ਥਾਣਾ ਧਾਰ ਕਲਾਂ ਜ਼ਿਲ੍ਹਾ ਪਠਾਨਕੋਟ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏਐੱਸਆਈ) ਰਾਕੇਸ਼ ਕੁਮਾਰ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਸ ਮੁਲਾਜ਼ਮ ਨੂੰ ਪਿੰਡ ਨਰਾਇਣਪੁਰ ਤਹਿਸੀਲ ਧਾਰ ਕਲਾਂ ਦੇ ਵਸਨੀਕ ਜੁਰੂਦੀਨ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਸ਼ਰਮਨਾਕ: ਤਬਲਾ ਤੇ ਪਾਠ ਸਿੱਖਣ ਆਉਂਦੇ ਨਾਬਾਲਗ ਲੜਕੇ ਨਾਲ ਅਸ਼ਲੀਲ ਹਰਕਤਾਂ ਕਰਨ ਵਾਲਾ ਪਾਠੀ ਗ੍ਰਿਫ਼ਤਾਰ

ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪੁਲਸ ਮੁਲਾਜ਼ਮ ਨੇ ਝਗੜੇ ਦੌਰਾਨ ਉਸ ਦੀ ਪਤਨੀ ਨੂੰ ਜ਼ਖਮੀ ਕਰਨ ਵਾਲੇ ਵਿਰੋਧੀ ਧਿਰ ਦੇ ਵਿਅਕਤੀ ਵਿਰੁੱਧ ਮੈਡੀਕੋ ਲੀਗਲ ਰਿਪੋਰਟ (ਐੱਮ.ਐੱਲ.ਆਰ.) ਦੇ ਆਧਾਰ 'ਤੇ ਪੁਲਸ ਕੇਸ ਦਰਜ ਕਰਨ ਬਦਲੇ ਰਿਸ਼ਵਤ ਵਜੋਂ 20,000 ਰੁਪਏ ਮੰਗੇ ਸਨ ਪਰ ਸੌਦਾ 10,000 ਰੁਪਏ ਵਿੱਚ ਤੈਅ ਹੋਇਆ। ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਨੇ ਮੁੱਢਲੀ ਜਾਂਚ ਉਪਰੰਤ ਜਾਲ ਵਿਛਾ ਕੇ ਉਕਤ ਮੁਲਜ਼ਮ ਨੂੰ 2 ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਪਹਿਲੀ ਕਿਸ਼ਤ ਵਜੋਂ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਏਐੱਸਆਈ ਰਾਕੇਸ਼ ਕੁਮਾਰ ਖ਼ਿਲਾਫ਼ ਵਿਜੀਲੈਂਸ ਬਿਊਰੋ ਥਾਣਾ ਅੰਮ੍ਰਿਤਸਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੀ ਜਾਂਚ ਜਾਰੀ ਹੈ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


Mukesh

Content Editor

Related News