ਆਪਣੀ ਹੀ ਰਿਵਾਲਵਰ 'ਚੋਂ ਅਚਾਨਕ ਫਾਇਰ ਹੋਣ ਕਾਰਨ ASI ਦੇ ਲੱਗੀ ਗੋਲੀ, ਹਾਲਤ ਗੰਭੀਰ
Sunday, Mar 19, 2023 - 02:15 PM (IST)

ਗੁਰਦਾਸਪੁਰ (ਗੁਰਪ੍ਰੀਤ ਸਿੰਘ)- ਬਟਾਲਾ ਪੁਲਸ ਦੇ ਪੀ.ਸੀ.ਆਰ ਵਿੰਗ 'ਚ ਡਿਊਟੀ 'ਤੇ ਤੈਨਾਤ ASI ਦੇ ਗੋਲੀ ਲੱਗਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ASI ਅਜਾਇਬ ਸਿੰਘ ਨੂੰ ਗੋਲੀ ਆਪਣੀ ਹੀ ਰਿਵਾਲਵਰ ਤੋਂ ਲੱਗੀ ਅਤੇ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ ।
ਇਹ ਵੀ ਪੜ੍ਹੋ- ਮੰਨਣ ਵਿਖੇ ਅਣਪਛਾਤਿਆਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਕੀਤੀ ਗਈ ਬੇਅਦਬੀ, ਸੰਗਤਾਂ ’ਚ ਭਾਰੀ ਰੋਸ
ਇਸ ਘਟਨਾ ਬਾਰੇ ਜਾਣਕਾਰੀ ਦਿੰਦੇ ਹੋਏ ਬਟਾਲਾ ਪੁਲਸ ਦੇ ਪੀਸੀਆਰ ਵਿੰਗ ਦੇ ਇੰਚਾਰਜ ਓਂਕਾਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਫੋਰਸ 'ਚ ਡਿਊਟੀ 'ਤੇ ਤੈਨਾਤ ASI ਅਜਾਇਬ ਸਿੰਘ ਨੂੰ ਗੋਲੀ ਲੱਗੀ ਹੈ। ASI ਅਜਾਇਬ ਸਿੰਘ ਪਿੰਡ ਮੂਲਿਆਂਵਾਲ ਦਾ ਰਹਿਣ ਵਾਲਾ ਹੈ। ਉਨ੍ਹਾਂ ਦੱਸਿਆ ਕਿ ਜਦੋਂ ਅਜਾਇਬ ਸਿੰਘ ਡਿਊਟੀ ਤੋਂ ਕੁਝ ਸਮੇਂ ਲਈ ਘਰ ਗਿਆ ਤਾਂ ਅਚਾਨਕ ਉਸਦੀ ਆਪਣੀ ਹੀ ਰਿਵਾਲਵਰ ਤੋਂ ਫਾਇਰ ਹੋ ਗਿਆ, ਜਿਸ ਕਾਰਨ ਉਹ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ। ਪਰਿਵਾਰ ਵਲੋਂ ਅਜਾਇਬ ਸਿੰਘ ਨੂੰ ਬਟਾਲਾ ਹਸਪਤਾਲ 'ਚ ਇਲਾਜ ਲਈ ਲਿਜਾਇਆ ਗਿਆ, ਜਿੱਥੇ ASI ਦੀ ਹਾਲਤ ਗੰਭੀਰ ਹੋਣ ਕਾਰਨ ਅੰਮ੍ਰਿਤਸਰ ਦੇ ਹਸਪਤਾਲ 'ਚ ਇਲਾਜ ਲਈ ਰੈਫ਼ਰ ਕੀਤਾ ਗਿਆ। ਹਾਲਾਂਕਿ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ, ਕਿ ਫ਼ਾਇਰ ਕਿਵੇਂ ਹੋਇਆ ਸੀ।
ਇਹ ਵੀ ਪੜ੍ਹੋ- ਅੰਮ੍ਰਿਤਪਾਲ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਕੇਂਦਰ ਅਤੇ ਪੰਜਾਬ ਦੀਆਂ ਸੁਰੱਖਿਆ ਏਜੰਸੀਆਂ ਹਾਈ ਅਲਰਟ ’ਤੇ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।