ASI ਵੱਲੋਂ ਪਰਿਵਾਰ ਨੂੰ ਗੋਲ਼ੀਆਂ ਮਾਰਨ ਦੇ ਮਾਮਲੇ 'ਚ ਨਵਾਂ ਖ਼ੁਲਾਸਾ, ਪਿੰਡ ਦੀ ਕੁੜੀ ਨੂੰ ਕੀਤਾ ਅਗਵਾ
Tuesday, Apr 04, 2023 - 04:48 PM (IST)

ਗੁਰਦਾਸਪੁਰ (ਵਿਨੋਦ)- ਜ਼ਿਲ੍ਹਾ ਗੁਰਦਾਸਪੁਰ ਦੇ ਅਧੀਨ ਪੈਂਦੇ ਪਿੰਡ ਭੁੰਬਲੀ ਵਿਚ ਅੱਜ ਸਵੇਰੇ ਪੰਜਾਬ ਪੁਲਸ ਦੇ ਸਹਾਇਕ ਸਬ ਇੰਸਪੈਕਟਰ ਨੇ ਗੋਲੀਆਂ ਮਾਰ ਕੇ ਆਪਣੀ ਪਤਨੀ, ਨੌਜਵਾਨ ਮੁੰਡੇ ਅਤੇ ਪਾਲਤੂ ਕੁੱਤੇ ਨੂੰ ਮੌਤ ਦੇ ਘਾਟ ਉਤਾਰਨ ਦਿੱਤਾ। ਜਿਸ ਤੋਂ ਬਾਅਦ ਗੁਆਂਢ ’ਚ ਰਹਿੰਦੀ 30 ਸਾਲਾ ਕੁੜੀ ਨੂੰ ਅਗਵਾ ਕਰਕੇ ਫ਼ਰਾਰ ਹੋ ਗਿਆ। ਇਸ ਘਟਨਾ ਦੇ ਕਾਰਨ ਜਿੱਥੇ ਪਿੰਡ ’ਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ, ਉੱਥੇ ਜ਼ਿਲ੍ਹਾ ਪੁਲਸ ਮੁਖੀ ਓਮ ਪ੍ਰਕਾਸ਼ ਹਰੀਸ਼ ਕੁਮਾਰ ਵੱਲੋਂ ਪੁਲਸ ਪਾਰਟੀ ਦੇ ਨਾਲ ਮੌਕੇ ’ਤੇ ਪਹੁੰਚ ਕੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਅਤੇ ਲਾਸ਼ਾਂ ਨੂੰ ਪੋਸਟਮਾਰਟਮ ਦੇ ਲਈ ਸਿਵਲ ਹਸਪਤਾਲ ਭੇਜ ਦਿੱਤਾ।
ਇਹ ਵੀ ਪੜ੍ਹੋ- ਗੁਰਦਾਸਪੁਰ 'ਚ ਵੱਡੀ ਵਾਰਦਾਤ, ASI ਨੇ ਪਤਨੀ ਤੇ ਪੁੱਤ ਨੂੰ ਗੋਲ਼ੀਆਂ ਨਾਲ ਭੁੰਨਿਆ
ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਦੇ ਸਰਪੰਚ ਪਰਮਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਪਿੰਡ 'ਚ ਰਹਿੰਦੇ ਏ.ਐੱਸ.ਆਈ ਭੂਪਿੰਦਰ ਸਿੰਘ ਨੇ ਘਰ 'ਚ ਹੀ ਆਪਣੀ ਸਰਵਿਸ ਰਿਵਾਲਰ ਨਾਲ ਆਪਣੀ ਪਤਨੀ ਬਲਜੀਤ ਕੌਰ (40) ਅਤੇ ਪੁੱਤਰ ਬਲਪ੍ਰੀਤ ਸਿੰਘ (19) ਸਾਲ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਪਤਨੀ ਅਤੇ ਪੁੱਤਰ ਦੇ ਕਤਲ ਤੋਂ ਬਾਅਦ ਆਪਣੇ ਪਾਲਤੂ ਕੁੱਤੇ ਦਾ ਵੀ ਗੋਲੀਆਂ ਮਾਰੀਆਂ ਕੇ ਕਤਲ ਕਰ ਦਿੱਤਾ ਗਿਆ। ਜਦਕਿ ਵਾਰਦਾਤ ਨੂੰ ਅੰਜਾਮ ਦੇਣ ਸਮੇਂ ਜਿਸ ਪਿੰਡ ਦੀ ਕੁੜੀ ਨੇ ਉਸ ਨੂੰ ਦੇਖਿਆ ਸੀ ਉਸ ਨੂੰ ਵੀ ਆਪਣੀ ਗੱਡੀ 'ਚ ਬਿਠਾ ਕੇ ਅਗਵਾ ਕਰਕੇ ਲੈ ਗਿਆ।
ਇਹ ਵੀ ਪੜ੍ਹੋ- ਧੀ ਦੇ ਪ੍ਰੇਮ ਵਿਆਹ ਤੋਂ ਖ਼ਫ਼ਾ ਪਿਓ ਨੇ ਕੀਤਾ ਵੱਡਾ ਕਾਂਡ, ਹੁਣ ਖ਼ੁਦ ਹੋਇਆ ਫ਼ਰਾਰ
ਕੀ ਕਹਿਣਾ ਹੈ SSP ਹਰੀਸ਼ ਕੁਮਾਰ ਦਾ
ਇਸ ਸਬੰਧੀ ਮੌਕੇ ’ਤੇ ਪਹੁੰਚੇ ਐੱਸ.ਐੱਸ.ਪੀ ਗੁਰਦਾਸਪੁਰ ਹਰੀਸ਼ ਕੁਮਾਰ ਓਮ ਪ੍ਰਕਾਸ਼ ਨੇ ਦੱਸਿਆ ਕਿ ਸੂਚਨਾ ਮਿਲਦੇ ਹੀ ਉਹ ਪੁਲਸ ਪਾਰਟੀ ਦੇ ਨਾਲ ਮੌਕੇ 'ਤੇ ਪਹੁੰਚ ਗਏ ਸਨ। ਮ੍ਰਿਰਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਦੇ ਲਈ ਪੁਲਸ ਪਾਰਟੀਆਂ ਰਵਾਨਾ ਕਰ ਦਿੱਤੀਆਂ ਗਈਆਂ ਹਨ ।
ਇਹ ਵੀ ਪੜ੍ਹੋ- ਔਰਤਾਂ ਨੂੰ ਮੁਫ਼ਤ 'ਚ ਦਿੱਤੀ ਜਾਵੇਗੀ ਵੱਖ-ਵੱਖ ਕੋਰਸਾਂ ਦੀ ਸਿਖਲਾਈ, ਜਾਣੋ ਕੀ ਹੈ ਪ੍ਰਸ਼ਾਸ਼ਨ ਦੀ ਯੋਜਨਾ
ਉਨਾਂ ਦੱਸਿਆ ਕਿ ਮੁਲਜ਼ਮ ਅੰਮ੍ਰਿਤਸਰ ਡੀ.ਆਈ.ਜੀ ਦਫ਼ਤਰ ਵਿਖੇ ਤਾਇਨਾਤ ਹੈ ਅਤੇ ਉਸ ਨੇ ਆਪਣੀ ਸਰਵਿਸ ਰਿਵਾਲਵਰ ਨਾਲ ਆਪਣੀ ਪਤਨੀ ਅਤੇ ਪੁੱਤਰ ਦਾ ਕਤਲ ਕੀਤਾ ਹੈ ਅਤੇ ਕਤਲ ਦੀ ਵਜ੍ਹਾ ਅਜੇ ਤੱਕ ਸਾਹਮਣੇ ਨਹੀਂ ਆਈ ਹੈ। ਜਾਂਚ ਪੜਤਾਲ ਕਰਨ ਤੋਂ ਬਾਅਦ ਇਸ ਸਬੰਧੀ ਦੱਸਿਆ ਜਾਵੇਗਾ । ਉਨ੍ਹਾਂ ਕਿਹਾ ਕਿ ਘਟਨਾਂ ਨੂੰ ਅੰਜਾਮ ਦੇਣ ਤੋਂ ਬਾਅਦ ਕਿਸ ਜਗ੍ਹਾ ਵੱਲ ਭੱਜਿਆ ਹੈ, ਇਸ ਲਈ ਮੁਹੱਲੇ ’ਚ ਲੱਗੇ ਆਸ ਪਾਸ ਦੇ ਸੀਸੀਟੀਵੀ ਕੈਮਰੇ ਚੈੱਕ ਕੀਤੇ ਜਾ ਰਹੇ ਹਨ।
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।