ਹਥਿਆਰਾਂ ਨਾਲ ਹਮਲਾ ਕਰਨ ’ਤੇ ਮਾਮਲਾ ਦਰਜ

Sunday, Sep 09, 2018 - 04:00 AM (IST)

ਅੰਮ੍ਰਿਤਸਰ,   (ਬੌਬੀ)-  ਥਾਣਾ ਬੀ-ਡਵੀਜ਼ਨ ਦੀ ਪੁਲਸ ਵੱਲੋਂ ਜਸਬੀਰ ਸਿੰਘ ਦੀ ਸ਼ਿਕਾਇਤ ’ਤੇ ਏ. ਐੱਸ. ਆਈ.  ਭੁਪਿੰਦਰ ਸਿੰਘ ਨੇ ਸੁਖਵਿੰਦਰ ਸਿੰਘ ਸਾਜਨ ਪੁੱਤਰ ਸਤਨਾਮ ਸਿੰਘ ਵਾਸੀ ਗੁਰਨਾਮ ਨਗਰ ਸੁਲਤਾਨਵਿੰਡ ਰੋਡ, ਰਾਜ ਕਮਲ ਸਿੰਘ ਪੁੱਤਰ ਪ੍ਰੀਤਮ ਸਿੰਘ ਕਪੂਰ ਨਗਰ ਅੰਮ੍ਰਿਤਸਰ, ਕਰਨਦੀਪ ਸਿੰਘ ਪੁੱਤਰ ਸਰਵਣ ਸਿੰਘ ਗਲੀ ਐਨਕਾਂ ਵਾਲੀ ਕਾਜ਼ੀ ਕੋਟ ਰੋਡ ਤਰਨਤਾਰਨ, ਰਣਜੀਤ ਸਿੰਘ ਪੁੱਤਰ ਸਤਨਾਮ ਸਿੰਘ, ਕੈਲਾਸ਼ ਕੌਰ ਪਤਨੀ ਸਤਨਾਮ ਸਿੰਘ ਵਾਸੀ ਗੁਰਨਾਮ ਨਗਰ ਸੁਲਤਾਨਵਿੰਡ ਰੋਡ, ਬਲਵਿੰਦਰ ਕੌਰ ਪਤਨੀ ਸਰਵਣ ਸਿੰਘ ਕਾਜ਼ੀ ਕੋਟ ਤਰਨਤਾਰਨ, ਗੌਰਾ ਪੁੱਤਰ ਜਤਿੰਦਰ ਸਿੰਘ ਤੇ ਵਿਨੇ ਪੁੱਤਰ ਜਤਿੰਦਰ ਸਿੰਘ ਵਾਸੀ ਕੋਟ ਆਤਮਾ ਰਾਮ ਅੰਮ੍ਰਿਤਸਰ  ’ਤੇ ਰਿਵਾਲਵਰ  ਨਾਲ ਘਰ ’ਚ ਦਾਖਲ ਹੋ ਕੇ ਹਮਲਾ ਕਰਨ ਦਾ ਮਾਮਲਾ ਦਰਜ ਕੀਤਾ ਹੈ।
®ਜਾਣਕਾਰੀ ਅਨੁਸਾਰ ਜਸਬੀਰ ਸਿੰਘ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਕਿਹਾ ਕਿ 6 ਸਤੰਬਰ ਰਾਤ ਲਗਭਗ 10:30 ਸਾਰੇ ਦੋਸ਼ੀਆਂ ਨੇ ਘਰ ’ਚ ਦਾਖਲ ਹੋ ਕੇ ਹਥਿਆਰਾਂ ਨਾਲ ਹਮਲਾ ਬੋਲ ਦਿੱਤਾ। ਉਨ੍ਹਾਂ ਦੱਸਿਆ ਕਿ ਮੇਰੀ ਭੈਣ ਦਾ ਵਿਆਹ ਸੁਖਵਿੰਦਰ ਸਿੰਘ ਨਾਲ ਹੋਇਆ ਸੀ, ਵਿਆਹ ਤੋਂ ਬਾਅਦ ਉਸ ਦੇ ਸਹੁਰੇ ਘਰ ਵਾਲੇ ਤੰਗ-ਪ੍ਰੇਸ਼ਾਨ ਕਰਦੇ ਸਨ।  ਇਸ ਸਬੰਧੀ ਮੇਰੀ ਭੈਣ ਦੇ ਘਰ ਝਗਡ਼ਾ ਰਹਿੰਦਾ ਸੀ। ਇਨ੍ਹਾਂ ਸਾਰੇ ਦੋਸ਼ੀਆਂ ਨੇ ਘਰ ਆ ਕੇ ਰਿਵਾਲਵਰ ਨਾਲ ਹਮਲਾ ਕਰ ਦਿੱਤਾ। ਪੁਲਸ ਨੇ ਮਾਮਲਾ ਦਰਜ ਕਰ ਕੇ 5 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ ਤੇ ਜੋ ਫਡ਼ੇ ਨਹੀਂ ਗਏ ਉਨ੍ਹਾਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।


Related News