ਗੁਰਦਾਸਪੁਰ ਅਦਾਲਤ ’ਚ ਪੇਸ਼ੀ ’ਤੇ ਆਏ ਵਿਅਕਤੀ ’ਤੇ ਕੀਤਾ ਹਮਲਾ, 2 ਖ਼ਿਲਾਫ਼ ਮਾਮਲਾ ਦਰਜ

Thursday, Oct 24, 2024 - 05:18 PM (IST)

ਗੁਰਦਾਸਪੁਰ ਅਦਾਲਤ ’ਚ ਪੇਸ਼ੀ ’ਤੇ ਆਏ ਵਿਅਕਤੀ ’ਤੇ ਕੀਤਾ ਹਮਲਾ, 2 ਖ਼ਿਲਾਫ਼ ਮਾਮਲਾ ਦਰਜ

ਗੁਰਦਾਸਪੁਰ (ਵਿਨੋਦ)-ਅਦਾਲਤ ਗੁਰਦਾਸਪੁਰ ਵਿਖੇ ਪੇਸੀ ਲਈ ਆਏ ਪਤੀ-ਪਤਨੀ ’ਚੋਂ ਪਤੀ ’ਤੇ ਹਮਲਾ ਕਰ ਕੇ ਜ਼ਖ਼ਮੀ ਕਰਨ ਵਾਲੇ 2 ਵਿਅਕਤੀਆਂ ਖ਼ਿਲਾਫ਼ ਸਿਟੀ ਪੁਲਸ ਗੁਰਦਾਸਪੁਰ ਨੇ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਏ. ਐੱਸ. ਆਈ. ਰਣਬੀਰ ਸਿੰਘ ਨੇ ਦੱਸਿਆ ਕਿ ਰਵਿੰਦਰ ਸਿੰਘ ਪੁੱਤਰ ਪੂਰਨ ਸਿੰਘ ਵਾਸੀ ਮਗਰਮੂਦੀਆਂ ਨੇ ਬਿਆਨ ਦਿੱਤਾ ਕਿ ਉਹ ਅਤੇ ਉਸ ਦੀ ਪਤਨੀ ਅਦਾਲਤ ਗੁਰਦਾਸਪੁਰ ਵਿਖੇ ਤਾਰੀਖ ਪੇਸ਼ੀ ਲਈ ਆਏ ਸੀ ਅਤੇ ਜਦ ਉਹ ਕੋਰਟ ਕੰਪਲੈਕਸ ਦੀ ਪਾਰਕਿੰਗ ਵਿਚ ਆਪਣਾ ਮੋਟਰਸਾਈਕਲ ਖੜ੍ਹਾ ਕਰ ਰਹੇ ਸੀ, ਜਿੱਥੇ ਮੁਲਜ਼ਮ ਜਰਬੀਰ ਸਿੰਘ ਪੁੱਤਰ ਹਰਬੰਸ ਸਿੰਘ, ਵਰਿੰਦਰ ਸਿੰਘ ਉਰਫ ਬੋਦੀ ਪੁੱਤਰ ਜਸਬੀਰ ਸਿੰਘ ਵਾਸੀਆਨ ਮਗਰਮੂਦੀਆਂ ਥਾਣਾ ਦੋਰਾਂਗਲਾ ਪਹਿਲਾਂ ਤੋਂ ਖੜ੍ਹੇ ਸਨ, ਜਿਨ੍ਹਾਂ ਨੇ ਉਸਦੀ ਕੁੱਟਮਾਰ ਕਰ ਕੇ ਉਸ ਦੀ ਉਂਗਲੀ ਤੇ ਸਰੀਆਂ ਮਾਰ ਕੇ ਜ਼ਖ਼ਮੀ ਕਰ ਦਿੱਤਾ। ਪੁਲਸ ਅਧਿਕਾਰੀ ਨੇ ਦੱਸਿਆ ਕਿ ਝਗੜੇ ਦਾ ਕਾਰਨ ਰੰਜਿਸ਼ ਹੈ। ਉਨ੍ਹਾਂ ਦੱਸਿਆ ਕਿ ਉਕਤ ਦੋਵਾਂ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ- ਪੰਜਾਬ ਦੇ ਇਸ ਜ਼ਿਲ੍ਹੇ 'ਚ ਸ਼ਨੀਵਾਰ ਨੂੰ ਬਿਜਲੀ ਰਹੇਗੀ ਬੰਦ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News