ਪਤਨੀ ਨਾਲ ਵੋਟ ਕਰਨ ਪਹੁੰਚੇ ਨਵਜੋਤ ਸਿੰਘ ਸਿੱਧੂ, ਪੱਤਰਕਾਰਾਂ ਸਾਹਮਣੇ ਆਖੀ ਵੱਡੀ ਗੱਲ
Sunday, Feb 20, 2022 - 04:00 PM (IST)
 
            
            ਅਮ੍ਰਿੰਤਸਰ (ਗੁਰਿੰਦਰ ਸਾਗਰ) : ਵਿਧਾਨ ਸਭਾ ਚੋਣਾਂ ਲਈ ਵੋਟਿੰਗ ਅੱਜ ਸਵੇਰੇ 8 ਵਜੇ ਤੋਂ ਸ਼ੁਰੂ ਹੋ ਚੁੱਕੀ ਹੈ। ਇਸ ਦੌਰਾਨ ਹਲਕਾ ਪੂਰਬੀ ਤੋਂ ਕਾਂਗਰਸ ਦੇ ਉਮੀਦਵਾਰ ਅਤੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਆਪਣੀ ਪਤਨੀ ਨਾਲ ਵੋਟ ਪਾਉਣ ਪਹੁੰਚੇ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਇਸ ਵਾਰ ਵਿਧਾਨ ਸਭਾ ਚੋਣਾਂ ਵਿਚ ਸਿਰ ਧੜ ਦੀ ਬਾਜ਼ੀ ਲੱਗੀ ਹੋਈ ਹੈ ਅਤੇ ਇਹ ਕੌਰਵਾਂ ਤੇ ਪਾਂਡਵਾਂ ਵਰਗੀ ਲੜਾਈ ਹੈ। ਇਸ ਵਿਚ ਫ਼ੈਸਲਾ ਪੰਜਾਬ ਦੇ ਵੋਟਰ ਲੈਣਗੇ।
ਇਹ ਵੀ ਪੜ੍ਹੋ : ਵਿਧਾਨ ਸਭਾ ਚੋਣਾਂ : ਚੰਨੀ, ਸੁਖਬੀਰ ਤੇ ਕੈਪਟਨ ਦੇ ਹਲਕੇ ’ਚ ਬੰਪਰ ਪੋਲਿੰਗ
ਇਸ ਦੇ ਨਾਲ ਉਨ੍ਹਾਂ ਕਿਹਾ ਕਿ ਜੇ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਬਣਦੀ ਹੈ ਤਾਂ ਸਭ ਤੋਂ ਪਹਿਲਾਂ ਪੰਜਾਬ ਵਿਚ ਮਾਫ਼ੀਆ ਰਾਜ ਖ਼ਤਮ ਕੀਤਾ ਜਾਵੇਗਾ ਤੇ ਜਿਨ੍ਹਾਂ ਅਦਾਰਿਆਂ ਅੰਦਰ ਮਾਫ਼ੀਆ ਰਾਜ ਚੱਲ ਰਿਹਾ, ਉਨ੍ਹਾਂ ਦੀ ਕਾਰਪੋਰੇਸ਼ਨਾਂ ਬਣਾਈਆਂ ਜਾਣਗੀਆਂ। ਉਨ੍ਹਾਂ ਪੰਜਾਬ ਦੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਇਸ ਵਾਰ ਸੋਚ ਸਮਝ ਕੇ ਆਪਣੀ ਵੋਟ ਦਾ ਇਸਤੇਮਾਲ ਕਰਨ। ਇਸ ਦੇ ਨਾਲ ਹੀ ਵੋਟ ਕਰਨ ਪਹੁੰਚੇ ਅੰਮ੍ਰਿਤਸਰ ਤੋਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਬੂਥਾਂ ’ਤੇ ਸਵੇਰ ਤੋਂ ਲੱਗੀ ਭੀੜ ਦੱਸ ਰਹੀ ਹੈ ਕਿ ਇਸ ਵਾਰ ਪੰਜਾਬ ਵਿਚ ਚਰਨਜੀਤ ਸਿੰਘ ਚੰਨੀ ਦੀ ਸਰਕਾਰ ਬਣਨ ਜਾ ਰਹੀ ਹੈ।
ਇਹ ਵੀ ਪੜ੍ਹੋ : ਗੈਂਗਸਟਰਾਂ ਵੱਲੋਂ ਮੋਹਾਲੀ ਦੇ ਟ੍ਰੈਵਲ ਏਜੰਟ ਨੂੰ ਮਾਰਨ ਦੀ ਯੋਜਨਾ ਨਾਕਾਮ, ਗੈਂਗਸਟਰ ਜੰਟਾ ਦੇ ਤਿੰਨ ਸਾਥੀ ਗ੍ਰਿਫ਼ਤਾਰ
ਨੋਟ - ਵਿਧਾਨ ਸਭਾ ਚੋਣਾਂ ਦੀ ਹਰ ਅਪਡੇਟ ਸਭ ਤੋਂ ਪਹਿਲਾਂ ਜਾਨਣ ਲਈ ਡਾਊਨਲੋਡ ਕਰੋ ਜਗ ਬਾਣੀ ਦੀ ਐਂਡਾਇਡ ਐਪ

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            